ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਨਮਾਨੇ
-ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਵਿਧਾਇਕ ਸੇਖੋਂ ਨੇ ਕੀਤਾ ਸਵਾਗਤ
Publish Date: Sun, 19 Apr 2026 03:56 PM (IST)
Updated Date: Mon, 20 Apr 2026 04:01 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਸੁੰਦਰ ਨਗਰ ਫਰੀਦਕੋਟ ਤੋ ਦੀਦਾਰ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਨੌਜਵਾਨਾਂ ਨੂੰ ਵੀ ਅੱਗੇ ਆਉਣ ਅਤੇ ਪਾਰਟੀ ਵਿੱਚ ਸਰਗਰਮ ਹੋਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਹੋਰ ਤਰੱਕੀ ਵੱਲ ਲਿਜਾਇਆ ਜਾ ਸਕੇ। ਇਸ ਮੌਕੇ ਮੁਹੰਮਦ ਫਰੀਦ ਖਾਨ, ਸੁਖਦੇਵ ਸਿੰਘ, ਸਾਗਰ ਸਿੰਘ, ਰਹੀਸ ਖਾਨ, ਗੁਰਮੀਤ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਆਦਿ ਪਾਰਟੀ ਵਿੱਚ ਸ਼ਾਮਿਲ ਹੋਏ ਅਤੇ ਉਨ੍ਹਾਂ ਵਿਸ਼ਵਾਸ ਦੁਆਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਆਪਣੇ ਹਲਕੇ ਦੇ ਵਿਕਾਸ ਲਈ ਹਮੇਸ਼ਾ ਇੱਕਜੁਟ ਰਹਿਣਗੇ।