
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਵ-ਨਿਯੁਕਤ ਵਾਇਸ ਚਾਂਸਲਰ ਡਾ. ਰਜਿੰਦਰ ਬਾਂਸਲ ਨੂੰ ਵਿਧਾਇਕ ਸੇਖੋਂ ਅਤੇ ਡਾ. ਢਿੱਲੋਂ ਨੇ ਦਿੱਤੀ ਵਧਾਈ

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਸਥਾਨਕ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਵਿਸ਼ਵ ਪ੍ਰਸਿੱਧ ਡਾ. ਰਜਿੰਦਰ ਕੁਮਾਰ ਬਾਂਸਲ ਨੇ ਸੱਤਵੇਂ ਵਾਇਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਇਸ ਮਾਣਮੱਤੀ ਨਿਯੁਕਤੀ ’ਤੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਹੋਰਨਾਂ ਸੂਝਵਾਨ ਵਿਅਕਤੀਆਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਡਾ. ਬਾਂਸਲ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਨਰਸਿੰਗ ਟਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ ਨੇ ਡਾ. ਬਾਂਸਲ ਨੂੰ ਬਾਬਾ ਫਰੀਦ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ’ਤੇ ਆਉਣ ਲਈ ਜੀ ਆਇਆਂ ਆਖਿਆ। ਵਿਧਾਇਕ ਸੇਖੋਂ ਨੇ ਵਾਇਸ ਚਾਂਸਲਰ ਡਾ. ਬਾਂਸਲ ਦੀ ਡਾ. ਢਿੱਲੋਂ ਨਾਲ ਜਾਣ ਪਛਾਣ ਕਰਾਉਂਦਿਆਂ ਦੱਸਿਆ ਕਿ ਡਾ. ਮਨਜੀਤ ਸਿੰਘ ਢਿੱਲੋਂ ਜਿੱਥੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਖੇਡ ਕਲੱਬਾਂ, ਵਾਤਾਵਰਣ ਦੀ ਸ਼ੁੱਧਤਾ ਲਈ ਯਤਨਸ਼ੀਲ ਸੰਸਥਾਵਾਂ ਅਤੇ ਨਰਸਿੰਗ ਵਰਗੇ ਵਿਦਿਅਕ ਅਦਾਰਿਆਂ ਨਾਲ ਜੁੜੇ ਹੋਏ ਹਨ, ਉੱਥੇ ਪਿਛਲੇ ਕਰੀਬ 4 ਦਹਾਕਿਆਂ ਅਰਥਾਤ 40 ਸਾਲਾਂ ਤੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਲਗਾਤਾਰ ਯਤਨਸ਼ੀਲ ਹਨ। ਡਾ. ਬਾਂਸਲ ਨੇ ਵਿਧਾਇਕ ਸੇਖੋਂ ਅਤੇ ਡਾ ਢਿੱਲੋਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਨਰਸਿੰਗ ਕਿੱਤੇ ਦੀ ਬਹੁਤ ਲੋੜ ਹੈ, ਕਿਉਂਕਿ ਦੁਨੀਆਂ ਭਰ ਵਿੱਚ ਨਰਸਾਂ ਦੀ ਭਾਰੀ ਮੰਗ ਹੈ। ਉਹਨਾਂ ਆਖਿਆ ਕਿ ਹੋਰ ਨਵੇਂ ਕਾਲਜ ਖੁੱਲਣੇ ਚਾਹੀਦੇ ਹਨ ਪਰ ਬੱਚਿਆਂ ਨੂੰ ਪਰੈਕਟੀਕਲ ਟਰੇਨਿੰਗ ਕਰਾਉਣੀ ਜਰੂਰੀ ਹੈ, ਕਿਉਂਕਿ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੀਆਂ ਲੜਕੀਆਂ ਆਪਣੇ ਰੁਜਗਾਰ ਦੇ ਨਾਲ ਨਾਲ ਮਨੁੱਖਤਾ ਦੀ ਸੇਵਾ ਵੀ ਕਰ ਸਕਣ। ਵਿਧਾਇਕ ਸੇਖੋਂ ਅਤੇ ਡਾ. ਢਿੱਲੋਂ ਨੇ ਦੱਸਿਆ ਕਿ ਨਵ-ਨਿਯੁਕਤ ਵਾਇਸ ਚਾਂਸਲਰ ਡਾ. ਬਾਂਸਲ ਖੁਦ ਵੀ ਮੌਜੂਦਾ ਗਵਰਨਿੰਗ ਬਾਡੀ ਦੇ ਮੈਂਬਰ ਹਨ।