- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
-ਵਿਧਾਇਕ ਸੇਂਖੋਂ ਨੇ ਪਿੰਡਾਂ/ਸ਼ਹਿਰਾਂ ਵਿੱਚ ਚੱਲ ਰਹੇ/ਹੋਣ ਵਾਲੇ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਸਮੀਖਿਆ ਮੀਟਿੰਗ

ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਿੰਡਾਂ/ਸ਼ਹਿਰਾਂ ਵਿੱਚ ਚੱਲ ਰਹੇ/ਹੋਣ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਅਤੇ ਪਿੰਡਾਂ/ਸ਼ਹਿਰਾਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ ਵੱਖ ਭਲਾਈ ਯੋਜਨਾਵਾਂ ਦੇ ਲਾਭ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪਣੇ-ਆਪਣੇ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਧਾਇਕ ਸ.ਗੁਰਦਿੱਤ ਸਿੰਘ ਸੋਖੇਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਪਾਣੀ ਸਪਲਾਈ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜਾਰੀ ਪ੍ਰੋਜੈਕਟਾਂ ਨੂੰ ਤਰਜੀਹ ਦੇ ਅਧਾਰ ਤੇ ਪੂਰਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਕੰਮਾਂ ਦੀ ਨਿਰੰਤਰ ਮੌਨੀਟਰਿੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਲੋਕ-ਹਿਤੈਸ਼ੀ ਵਿਕਾਸ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਵਿਧਾਇਕ ਸ. ਸੇਖੋਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ੀ ਨਾਲ ਕੰਮ ਕਰਵਾਏ ਜਾਣਗੇ। ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟ, ਭਲਾਈ ਯੋਜਨਾਵਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸੰਦੀਪ ਮਲਹੋਤਰਾ,ਨਗਰ ਕੌਂਸਲ ਪ੍ਰਧਾਨ ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ ਸੁਪਰਡੈਂਟ, ਖੁਸ਼ਵੰਤ ਸ਼ਰਮਾ ਜੇ.ਈ, ਵੀਰਪਾਲ ਕੌਰ ਏ.ਪੀ.ਓ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।