- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬ੍ਰਿਜਿੰਦਰਾ ਕਾਲਜ ਦੇ ਕਮਰਸ ਵਿਭਾਗ ਵੱਲੋ ਵਿੱਤੀ ਸਾਖਰਤਾ ਸਬੰਧੀ ਸੈਮੀਨਾਰ ਦਾ ਆਯੋਜਨ

ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ ਫਰੀਦਕੋਟ: ਸਰਕਾਰੀ ਬ੍ਰਿਜਿੰਦਰਾ ਕਾਲਜ, ਫਰੀਦਕੋਟ ਦੇ ਕਾਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਵਿੱਚ ਵਿੱਤੀ ਸਾਖਰਤਾ ਅਤੇ ਵਿੱਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਭਾਰਤੀ ਪ੍ਰਤੀਭੂਤੀ ਅਤੇ ਵਟਾਂਦਰਾ ਬੋਰਡ ਅਤੇ ਸੈਂਟਰਲ ਡਿਪਾਜ਼ਟਰੀ ਸਰਵਿਸਿਜ਼ ਲਿਮਟਿਡ ਦੀ ਪਹਿਲਕਦਮੀ ਤਹਿਤ ਆਯੋਜਿਤ ਕੀਤਾ ਗਿਆ। ਕਾਲਜ ਦੀ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿੱਚ ਉਨ੍ਹਾਂ ਨੇ ਵਿੱਤੀ ਸਾਖਰਤਾ ਨੂੰ ਵਿਦਿਆਰਥੀਆਂ ਦੇ ਨਿੱਜੀ ਅਤੇ ਪੇਸ਼ੇਵਰ ਜੀਵਨ ਲਈ ਬਹੁਤ ਮਹੱਤਵਪੂਰਨ ਦੱਸਿਆ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜੀਵਨ ਵਿੱਚ ਵਿੱਤੀ ਫ਼ੈਸਲੇ ਲੈਣ ਦੀ ਸਮਝ ਪ੍ਰਦਾਨ ਕਰਦੇ ਹਨ ਅਤੇ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ। ਸੈਮੀਨਾਰ ਦੇ ਰਿਸੋਰਸ ਪਰਸਨ ਸ਼੍ਰੀ ਅਲੋਕ ਕੁਮਾਰ, ਜੋ ਨੈਸ਼ਨਲ ਇੰਸਟੀਚਿਊਟ ਆਫ਼ ਸਿਕਿਉਰਿਟੀਜ਼ ਮਾਰਕੀਟਸ ਤੋਂ ਪ੍ਰਸ਼ਿਕਸ਼ਿਤ ਹਨ, ਨੇ ਵਿਦਿਆਰਥੀਆਂ ਨੂੰ ਵਿੱਤੀ ਸਾਖਰਤਾ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਤ, ਨਿਵੇਸ਼, ਵਿੱਤੀ ਯੋਜਨਾਬੰਦੀ ਅਤੇ ਵਿੱਤੀ ਸਾਖਰਤਾ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿੱਤੀ ਧੋਖਾਧੜੀ ਦੇ ਵੱਖ-ਵੱਖ ਰੂਪਾਂ ਅਤੇ ਅਜਿਹੀਆਂ ਧੋਖਾਧੜੀਆਂ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਕਾਮਰਸ ਵਿਭਾਗ ਦੀ ਇੰਚਾਰਜ ਡਾ. ਗਗਨਦੀਪ ਕੌਰ ਨੇ ਰਿਸੋਰਸ ਪਰਸਨ ਦਾ ਸਵਾਗਤ ਕੀਤਾ ਅਤੇ ਸੈਮੀਨਾਰ ਵਿੱਚ ਸ਼ਾਮਲ ਹੋਏ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸੈਮੀਨਾਰ ਵਿੱਚ ਕਾਮਰਸ ਅਤੇ ਅਰਥਸ਼ਾਸਤਰ ਵਿਭਾਗ ਦੇ ਲਗਭਗ 50ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵਿੱਤੀ ਸਾਖਰਤਾ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡਾ. ਗਗਨਦੀਪ ਕੌਰ, ਪ੍ਰੋ. ਪਵਨਪ੍ਰੀਤ ਕੌਰ ਅਤੇ ਪ੍ਰੋ. ਮੁਸਕਾਨ ਸਿੰਗਲਾ ਸਮੇਤ ਵਿਭਾਗ ਦੇ ਹੋਰ ਮੈਂਬਰ ਵੀ ਹਾਜ਼ਰ ਸਨ। ਵਿਦਿਆਰਥੀਆਂ ਨੇ ਰਿਸੋਰਸ ਪਰਸਨ ਨਾਲ ਬੱਚਤ, ਨਿਵੇਸ਼ ਅਤੇ ਵਿੱਤੀ ਧੋਖਾਧੜੀ ਨਾਲ ਸਬੰਧਿਤ ਵੱਖ-ਵੱਖ ਸਵਾਲ ਵੀ ਸਾਂਝੇ ਕੀਤੇ। ਅੰਤ ਵਿੱਚ ਡਾ. ਪੂਜਾ ਭੱਲਾ ਨੇ ਸੈਮੀਨਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਗਿਆਨਵਰਧਕ ਅਤੇ ਵਿਹਾਰਕ ਮਹੱਤਤਾ ਵਾਲੇ ਸੈਮੀਨਾਰ ਭਵਿੱਖ ਵਿੱਚ ਵੀ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ।