- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਪਿਊਟਰ ਵਿਭਾਗ ਵੱਲੋਂ “ਏਆਈ ਐਪਲੀਕੇਸ਼ਨਜ਼ ਇਨ ਰੀਅਲ ਵਰਲਡ” ਵਿਸ਼ੇ ’ਤੇ ਇੱਕ ਰੋਜ਼ਾ ਸੈਮੀਨਾਰ ਆਯੋਜਿਤ

ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ’ਚ ਕਰਵਾਇਆ ਸੈਮੀਨਾਰ
ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ ਫਰੀਦਕੋਟ: ਸਰਕਾਰੀ ਬ੍ਰਿਜਿੰਦਰਾ ਕਾਲਜ, ਫਰੀਦਕੋਟ ਦੇ ਕੰਪਿਊਟਰ ਵਿਭਾਗ ਵੱਲੋਂ “ਏਆਈ ਐਪਲੀਕੇਸ਼ਨਜ਼ ਇਨ ਰੀਅਲ ਵਰਲਡ” ਵਿਸ਼ੇ ’ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਏਆਈ ਦੀ ਅਸਲ ਜ਼ਿੰਦਗੀ ਵਿੱਚ ਵਰਤੋਂ, ਇਸ ਦੇ ਲਾਭਾਂ, ਵਿਹਾਰਕ ਉਪਯੋਗ ਅਤੇ ਜ਼ਿੰਮੇਵਾਰ ਤੇ ਨੈਤਿਕ ਵਰਤੋਂ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਸੀ। ਸੈਮੀਨਾਰ ਦੀ ਸ਼ੁਰੂਆਤ ਕੰਪਿਊਟਰ ਵਿਭਾਗ ਦੇ ਮੁਖੀ ਗੌਰਵ ਧਵਨ ਵੱਲੋਂ ਮੁੱਖ ਬੁਲਾਰੇ, ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕੀਤੀ ਗਈ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਕਾਲਜ ਦੀ ਮਾਣਯੋਗ ਪ੍ਰਿੰਸੀਪਲ ਡਾ. ਪੂਜਾ ਭੱਲਾ ਦਾ ਸਵਾਗਤ ਕੀਤਾ ਅਤੇ ਸੈਮੀਨਾਰ ਵਿੱਚ ਉਨ੍ਹਾਂ ਦੀ ਮੌਜੂਦਗੀ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਪ੍ਰਿੰਸੀਪਲ ਡਾ. ਪੂਜਾ ਭੱਲਾ ਨੇ ਕਿਹਾ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਆਧੁਨਿਕ ਤਕਨਾਲੋਜੀ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਕ੍ਰਾਂਤੀ ਹੈ, ਜਿਸ ਦੀ ਸਹੀ ਅਤੇ ਰਚਨਾਤਮਕ ਵਰਤੋਂ ਸਿੱਖਿਆ, ਸਿਹਤ, ਉਦਯੋਗ, ਵਪਾਰ, ਖੋਜ ਅਤੇ ਰੋਜ਼ਾਨਾ ਜੀਵਨ ਸਮੇਤ ਵੱਖ-ਵੱਖ ਖੇਤਰਾਂ ਵਿੱਚ ਬਹੁਤ ਲਾਭਦਾਇਕ ਸਾਬਤ ਹੋ ਸਕਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਏਆਈ ਦੀ ਵਰਤੋਂ ਸਹੀ ਉਦੇਸ਼, ਨੈਤਿਕਤਾ ਅਤੇ ਜ਼ਿੰਮੇਵਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਏਆਈ ਦੇ ਬਹੁਤ ਸਾਰੇ ਲਾਭ ਹਨ, ਉੱਥੇ ਇਸ ਦੀ ਗਲਤ ਜਾਂ ਦੁਰਵਰਤੋਂ ਨਾਲ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਏਆਈ ਨੂੰ ਸਿੱਖਣ ਅਤੇ ਵਿਕਾਸ ਦੇ ਸਾਧਨ ਵਜੋਂ ਵਰਤਣਾ ਚਾਹੀਦਾ ਹੈ ਅਤੇ ਇਸ ਦੀ ਦੁਰਵਰਤੋਂ ਤੋਂ ਬਚਣਾ ਚਾਹੀਦਾ ਹੈ। ਸੈਮੀਨਾਰ ਦੇ ਮੁੱਖ ਬੁਲਾਰੇ (ਕੀਨੋਟ ਸਪੀਕਰ) ਸਹਿਜ ਢੀਂਗਰਾ, ਸੀਈਓ, ਸੋਸ਼ਲ ਗ੍ਰੋ ਕੰਪਨੀ, ਨੇ ਵਿਦਿਆਰਥੀਆਂ ਨਾਲ ਏਆਈ ਦੀ ਵਾਸਤਵਿਕ ਜੀਵਨ ਵਿੱਚ ਵਰਤੋਂ ਸਬੰਧੀ ਆਪਣੇ ਵਿਚਾਰ ਅਤੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਨੇ ਏਆਈ ਦੇ ਆਧੁਨਿਕ ਐਪਲੀਕੇਸ਼ਨਾਂ, ਇਸ ਦੇ ਵਿਹਾਰਕ ਉਪਯੋਗ ਅਤੇ ਭਵਿੱਖ ਵਿੱਚ ਇਸ ਨਾਲ ਜੁੜੀਆਂ ਸੰਭਾਵਨਾਵਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦਾ ਸੰਬੋਧਨ ਵਿਦਿਆਰਥੀਆਂ ਲਈ ਗਿਆਨਵਰਧਕ ਅਤੇ ਪ੍ਰੇਰਣਾਦਾਇਕ ਰਿਹਾ। ਸੈਮੀਨਾਰ ਵਿੱਚ ਪ੍ਰਿੰਸੀਪਲ ਡਾ. ਪੂਜਾ ਭੱਲਾ ਦੇ ਨਾਲ ਡਾ. ਸ਼ਾਲਿਨੀ ਗਰਗ, ਰਜਿਸਟਰਾਰ, ਅਤੇ ਸ. ਇਕਬਾਲ ਸਿੰਘ, ਸੁਪਰਡੈਂਟ, ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਉਨ੍ਹਾਂ ਦੀ ਮੌਜੂਦਗੀ ਨੇ ਸੈਮੀਨਾਰ ਦੀ ਮਹੱਤਤਾ ਨੂੰ ਹੋਰ ਵਧਾਇਆ। ਇਸ ਮੌਕੇ ਸਹਾਇਕ ਪ੍ਰੋਫੈਸਰ ਮਿਸ ਕੁਲਜੀਤ ਕੌਰ, ਸ਼੍ਰੀ ਗੁਰਮੀਤ ਸਿੰਘ, ਪੂਰਤੀ ਅਤੇ ਲੈਬ ਅਟੈਂਡੈਂਟ ਸੰਜੇ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਸੈਮੀਨਾਰ ਵਿੱਚ ਹਾਜ਼ਰ ਰਹੇ ਅਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਆਪਣਾ ਸਹਿਯੋਗ ਦਿੱਤਾ। ਸੈਮੀਨਾਰ ਦੇ ਅੰਤ ਵਿੱਚ ਵਿਭਾਗ ਦੇ ਮੁਖੀ ਗੌਰਵ ਧਵਨ ਨੇ ਮੁੱਖ ਬੁਲਾਰੇ ਸਹਿਜ ਢੀਂਗਰਾ, ਮਾਣਯੋਗ ਪ੍ਰਿੰਸੀਪਲ ਡਾ. ਪੂਜਾ ਭੱਲਾ, ਵਿਸ਼ੇਸ਼ ਮਹਿਮਾਨਾਂ, ਸਟਾਫ਼ ਮੈਂਬਰਾਂ ਅਤੇ ਸਾਰੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਦੇ ਨਾਲ-ਨਾਲ ਆਧੁਨਿਕ ਤਕਨਾਲੋਜੀ ਦੀ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।