ਸਰਕਾਰੀ ਬਰਜਿੰਦਰਾ ਕਾਲਜ ਵਿਖੇ ਸੈਮੀਨਾਰ ਕਰਵਾਇਆ
ਸਰਕਾਰੀ ਬਰਜਿੰਦਰਾ ਕਾਲਜ ਵਿਖੇ ਸੈਮੀਨਾਰ ਕਰਵਾਇਆ ਗਿਆ
Publish Date: Fri, 13 Mar 2026 03:26 PM (IST)
Updated Date: Sat, 14 Mar 2026 04:00 AM (IST)

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਦੀ ਯੋਗ ਅਗਵਾਈ ਅਧੀਨ ਔਰਤ ਦਿਵਸ ਦੀ ਮਹੱਤਤਾ ਨੂੰ ਪ੍ਰਗਟਾਉਣ ਸਬੰਧੀ ਰੈੱਡ ਰਿਬਨ ਕਲੱਬਾਂ ਵੱਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਜਿੱਥੇ ਔਰਤ ਦਿਵਸ ਦੀ ਮਹੱਤਤਾ ਸਬੰਧੀ ਵਿਚਾਰ ਪੇਸ਼ ਕੀਤੇ ਗਏ, ਉੱਥੇ ਹੀ ਡਾ. ਸ਼ਿਲਪਾ ਅਰੋੜਾ ਮਾਈਕਰੋਬਾਇਓਲੋਜੀ ਵਿਭਾਗ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਕੇ ਐਚ ਆਈ ਵੀ ਏਡਜ਼ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਮੁੱਖ ਮਹਿਮਾਨ ਡਾ. ਸ਼ਿਲਪਾ ਅਰੋੜਾ ਨੇ ਜਿੱਥੇ ਔਰਤ ਦਿਵਸ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ ਉੱਥੇ ਹੀ ਮੌਜੂਦਾ ਸਮੇਂ ਵਿੱਚ ਐਚ.ਆਈ.ਵੀ ਏਡਜ਼ ਸਬੰਧੀ ਜਾਗਰੂਕਤਾ ਮੁਹਿੰਮ ਬਾਰੇ ਵਿਦਿਆਰਥੀਆਂ ਅਤੇ ਸ਼ਾਮਿਲ ਅਧਿਆਪਕਾਂ ਨਾਲ ਖੁੱਲ ਕੇ ਵਿਚਾਰ ਚਰਚਾ ਕੀਤੀ। ਜਿਸ ਵਿੱਚ ਮੌਜੂਦਾ ਸਮੇਂ ਵਿੱਚ ਏਡਜ਼ ਦੀ ਰੋਕਥਾਮ ਸਬੰਧੀ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ। ਉਹਨਾਂ ਨਾਲ ਵਿਸ਼ੇਸ਼ ਤੌਰ ਤੇ ਡਾ. ਅੰਜੂ ਵਰਮਾ ਵੀ ਪਹੁੰਚੇ ਜਿੰਨ੍ਹਾਂ ਨੇ ਏਡਜ਼ ਪ੍ਰਭਾਵਿਤ ਵਿਅਕਤੀ ਨਾਲ ਕਿਸ ਤਰ੍ਹਾਂ ਦਾ ਸਮਾਜਿਕ ਵਿਵਹਾਰ ਹੋਣਾ ਚਾਹੀਦਾ ਹੈ ਆਦਿ ਸਬੰਧੀ ਅਤੇ ਉਸ ਦੀ ਕੌਂਸਲਿੰਗ ਕਿਵੇਂ ਕੀਤੀ ਜਾਣੀ ਚਾਹੀਦੀ ਹੈ, ਬਾਰੇ ਆਪਣੇ ਵਿਚਾਰ ਸਭ ਨਾਲ ਸਾਂਝੇ ਕੀਤੇ। ਰੈੱਡ ਰਿਬਨ ਕਲੱਬਾਂ ਦੇ ਕਨਵੀਨਰ ਪ੍ਰੋਫੈਸਰ ਸੁਖਜੀਤ ਸਿੰਘ ਨੇ ਇਸ ਸਮੇਂ ਇਨਾਂ ਪ੍ਰੋਗਰਾਮਾਂ ਨੂੰ ਕਰਾਏ ਜਾਣ ਦੀ ਮਹੱਤਤਾ ਤੇ ਉਚੇਚਾ ਜੋਰ ਦਿੱਤਾ ਤਾਂ ਜੋ ਵਿਦਿਆਰਥੀਆਂ ਅਤੇ ਸਮਾਜ ਦੇ ਲੋਕਾਂ ਨੂੰ ਅਜਿਹੀਆਂ ਅਲਾਮਤਾਂ ਤੋਂ ਬਚਾਇਆ ਜਾ ਸਕੇ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਰੈੱਡ ਰਿਬਨ ਕਲੱਬਾਂ ਦੇ ਅਧਿਆਪਕ ਪ੍ਰੋ. ਕਿਰਨ ਬਾਲਾ, ਪ੍ਰੋ. ਸੋਨਿਕਾ ਰਾਣੀ ਪ੍ਰੋਫੈਸਰ ਬੂਟਾ ਸਿੰਘ ਅਤੇ ਰੈੱਡ ਰਿਬਨ ਕਲੱਬਾਂ ਦੇ ਸਾਰੇ ਵਿਦਿਆਰਥੀਆਂ ਨੇ ਆਪਣੀ ਭੂਮਿਕਾ ਅਦਾ ਕੀਤੀ। ਇਸ ਵਿਸ਼ੇਸ਼ ਲੈਕਚਰ ਵਿੱਚ ਕਾਲਜ ਦੇ ਅਧਿਆਪਕ ਸਾਹਿਬਾਨ ਡਾ. ਨਛੱਤਰ ਸਿੰਘ, ਡਾ. ਕੁਲਵਿੰਦਰ ਕੌਰ, ਪ੍ਰੋ. ਜੋਤਮਨਿੰਦਰ ਸਿੰਘ, ਡਾ. ਹਰਪ੍ਰੀਤ ਸਿੰਘ, ਪ੍ਰੋ. ਨਵਦੀਪ ਸਿੰਘ, ਪ੍ਰੋ .ਗਗਨਦੀਪ ਸਿੰਘ ਪ੍ਰੋ.ਅਮਨਪ੍ਰੀਤ ਕੌਰ, ਪ੍ਰੋ. ਨਵਪ੍ਰੀਤ ਕੌਰ ਅਤੇ ਪ੍ਰੋ.ਗੌਰਵ ਧਵਨ ਨੇ ਵਿਸ਼ੇਸ਼ ਰੂਪ ਵਿੱਚ ਸ਼ਮੂਲੀਅਤ ਕੀਤੀ ਵੱਡੀ ਗਿਣਤੀ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਇਸ ਸੈਮੀਨਾਰ ਨੂੰ ਸੁਣਿਆ ਅਤੇ ਇਸ ਬਹੁਮੁੱਲੀ ਜਾਣਕਾਰੀ ਨੂੰ ਅੱਗੇ ਸਮਾਜ ਦੇ ਵਿਅਕਤੀਆਂ ਨਾਲ ਸਾਂਝੀ ਕਰਨ ਦਾ ਅਹਿਦ ਲਿਆ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋਫੈਸਰ ਬੂਟਾ ਸਿੰਘ ਨੇ ਬਾਖ਼ੂਬੀ ਨਿਭਾਈ।