- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਡਿਗਰੀ ਕਾਲਜ ਵਿਖੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਵਿਸ਼ੇ ਤਹਿਤ ਸੈਮੀਨਾਰ ਆਯੋਜਿਤ

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ, ਸਾਦਿਕ : ਪੰਜਾਬ ਡਿਗਰੀ ਕਾਲਜ ਮਹਿਮੂਆਣਾ (ਫਰੀਦਕੋਟ) ਕੈਂਪਸ ਵਿਖੇ ਮੇਰਾ ਯੁਵਾ ਭਾਰਤ ਫਰੀਦਕੋਟ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ) ਦੇ ਸਹਿਯੋਗ ਨਾਲ ਸੰਸਥਾ ਦੇ ਮੁਖੀ ਡਾ. ਜਨਜੀਤਪਾਲ ਸਿੰਘ ਸੇਖੋਂ ਚੈਅਰਮੈਨ ਅਤੇ ਜਰਮਨਜੀਤ ਸਿੰਘ ਸੰਧੂ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਯੂਥ ਅਫ਼ਸਰ ਮੋਹਿਤ ਕੁਮਾਰ ਸੈਣੀ, ਲੇਖਾ ਅਤੇ ਪ੍ਰੋਗਰਾਮ ਅਫ਼ਸਰ ਮਨਜੀਤ ਸਿੰਘ ਭੁੱਲਰ ਦੀ ਦੇਖ ਰੇਖ ਹੇਠ ਰਾਸ਼ਟਰੀ ਯੁਵਾ ਦਿਵਸ ਅਤੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਵਿਸ਼ੇ ਤਹਿਤ ਇੱਕ ਸੈਮੀਨਾਰ ਕੀਤਾ ਗਿਆ। ਇਸ ਸੈਮੀਨਾਰ ਲਈ ਸ਼ਹੀਦ ਭਗਤ ਸਿੰਘ ਯੂਥ ਕਲੱਬ ਜਨੇਰੀਆਂ ਦੇ ਪ੍ਰਧਾਨ ਬਲਵੀਰ ਸਿੰਘ ਚੱਠਾ ਨੇ ਸਹਿਯੋਗ ਦਿੱਤਾ।
ਕਾਲਜ ਦੇ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਸਭ ਨੂੰ ਜੀ ਆਇਆ ਕਿਹਾ ਅਤੇ ਸਵਾਮੀ ਵਿਵੇਕਾਨੰਦ ਦੀ ਜੀਵਨੀ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਲੇਖਾ ਅਤੇ ਪ੍ਰੋਗਰਾਮ ਅਫਸਰ ਮਨਜੀਤ ਸਿੰਘ ਭੁੱਲਰ ਨੇ ਵਿਦਿਆਰਥੀਆ ਨਾਲ ਸਵਾਮੀ ਵਿਵੇਕਾਨੰਦ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਆਦਰਸਾਂ ਤੋਂ ਪ੍ਰੇਰਣਾ ਲੈ ਕੇ ਸਮਾਜ ਤੇ ਦੇਸ਼ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸਵਾਮੀ ਵਿਵੇਕਾਨੰਦ ਦੇ ਜੀਵਨ ਵਿੱਚ ਹੋਈਆ ਘਟਨਾਵਾਂ ਤੋਂ ਸਿੱਖਿਆ ਲੈਂਦੇ ਹੋਏ ਵਿਦਿਆਰਥੀਆ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਆ।
ਉਨ੍ਹਾਂ ਸੜਕ ਸੁਰੱਖਿਆ ਦੇ ਨਿਯਮਾਂ ਸਬੰਧੀ ਬੋਲਦਿਆਂ ਕਿਹਾ ਕਿ ਸਾਡੇ ਜੀਵਨ ’ਚ ਸੜਕ ਸੁਰੱਖਿਆ ਇਕ ਬਹੁਤ ਮਹੱਤਵਪੂਰਨ ਵਿਸ਼ਾ ਹੈ੍। ਸਾਨੂੰ ਸਿਰਫ਼ ਟ੍ਰੈਫਿਕ ਨਿਯਮਾਂ ਦੀ ਪਾਲਣਾ ਹੀ ਨਹੀਂ ਕਰਨੀ ਚਾਹੀਦੀ ਸਗੋਂ ਸਾਡੇ ਪਰਿਵਾਰ ਤੇ ਸਮਾਜ ਨੂੰ ਵੀ ਸੜਕ ਸੁਰੱਖਿਆ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਜਾਗਰੂਕਤਾ ਰੈਲੀਆਂ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣੀ ਚਾਹੀਦਾ ਹੈ। ਸਾਈਕਲ ਅਤੇ ਮੋਟਰਸਾਈਕਲ ਰੈਲੀਆਂ ਰਾਹੀਂ ਯੂਥ ਕਲੱਬਾਂ ਸਕੂਲਾਂ ਅਤੇ ਕਾਲਜਾਂ ਅਤੇ ਹੋਰ ਸਿਖਿਆ ਸੰਸਥਾਵਾ ਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਮੇਰਾ ਯੁਵਾ ਭਾਰਤ ਫਰੀਦਕੋਟ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਮਨਜੀਤ ਸਿੰਘ ਭੁੱਲਰ ਵੱਲੋਂ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਪ੍ਰੋਫੈਸਰ ਜੁਗਰਾਜ ਸਿੰਘ, ਮੈਡਮ ਬਿੰਦਰ ਕੌਰ ਅਤੇ ਬਲਤੇਜ ਸਿੰਘ ਬਰਾੜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਵਿਦਿਆਰਥੀਆ ਨੂੰ ਸੁਵਾਮੀ ਵਿਵੇਕਾ ਨੰਦ ਦੀ ਜੀਵਨੀ ਤੇ ਲੇਖ, ਕਵਿਤਾ ਦੇ ਜੇਤੂ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰੋਫੈਸਰ ਜੁਗਰਾਜ ਸਿੰਘ, ਪੋ੍ਫੈਸਰ ਰੰਜਨਾ ਕਪੂਰ, ਮਨਪ੍ਰੀਤ ਸਿੰਘ ਪੀ,ਆਰ,ਓ, ਹਰਮਨਦੀਪ ਸਿੰਘ ਭੂੱਲਰ ਤੋ ਇਲਾਵਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।