- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਨ ਫਾਊਂਡੇਸ਼ਨ ਰੈੱਡ ਕਰਾਸ ਸਕਿੱਲ ਡਿਵੈਲਪਮੈਂਟ ਵਿਖੇ ਸੈਮੀਨਾਰ ਦਾ ਆਯੋਜਨ

ਜਗਮੀਤ ਨੀਟਾ, ਪੰਜਾਬੀ ਜਾਗਰਣ, ਫ਼ਰੀਦਕੋਟ : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਫ਼ਰੀਦਕੋਟ ਦੇ ਬੇਰੋਜ਼ਗਾਰਾਂ ਲਈ ਸਮੇਂ–ਸਮੇਂ ਤੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਲਈ ਕਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਇਸੇ ਲਗਾਤਾਰਤਾ ਵਿੱਚ ਸਨ ਫਾਊਂਡੇਸ਼ਨ ਰੈੱਡ ਕਰਾਸ ਸਕਿੱਲ ਡਿਵੈਲਪਮੈਂਟ ਵਿਖੇ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕਰਵਾਇਆ ਗਿਆ ਜਿਸ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਕਿੱਲ ਦੇ ਮੌਜੂਦਾ ਅਤੇ ਨਵੇਂ ਕੋਰਸ ਸ਼ੁਰੂ ਕਰਨ ਬਾਰੇ ਪ੍ਰਾਰਥੀਆਂ ਨੂੰ ਸਕਿੱਲ ਟ੍ਰੇਨਿੰਗ ਕਰਕੇ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਪ੍ਰਾਈਵੇਟ ਕੰਮ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਪ੍ਰਾਈਵੇਟ ਨੌਕਰੀ ਸਬੰਧੀ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਦੱਸਿਆ ਗਿਆ। ਰੋਜ਼ਗਾਰ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਅਤੇ ਇਸ ਦਫਤਰ ਨਾਲ ਜੁੜੇ ਹੋਏ ਲਾਈਨ ਵਿਭਾਗਾਂ ਤੋਂ ਮਿਲਣ ਵਾਲੀਆਂ ਲੋਨ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਗੁਰਤੇਜ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਨੇ ਦੱਸਿਆ ਕਿ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਆ ਕੇ ਆਪਣਾ ਨਾਮ ਦਰਜ ਕਰਵਾਉਣ ਅਤੇ ਪੰਜਾਬ ਸਰਕਾਰ ਦੇ ਪੋਰਟਲ www.pgrkam.com , ਵਟਸਐਪ ਗਰੁੱਪ, ਸ਼ੋਸਲ ਮੀਡੀਆ ( ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟੇਲੀਗ੍ਰਾਮ ਆਦਿ)ਆਪਣੇ ਆਪ ਰਜਿਸਟਰਡ ਕਰਨ ਤਾਂ ਜੋਂ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ ਸਵੈ—ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਇਸ ਸੈਮੀਨਾਰ ਵਿੱਚ ਨੀਤੂ ਪਲੇਸਮੈਂਟ ਅਫਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮੁਨੀਸ਼ ਕੁਮਾਰ ਸਨ ਫਾਊਂਡੇਸ਼ਨ ਇੰਚਾਰਜ ਵੱਲੋਂ ਪ੍ਰਾਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ।