- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪਿੰਡ ਢੋਡੀ ਦੇ ਵਸਨੀਕ ਚਮਕੌਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਅਰਸ਼ਦੀਪ ਸਿੰਘ ਸਰਕਾਰੀ ਹਾਈ ਸਕੂਲ ਪਿੰਡ ਢੋਡੀ 'ਚ 10ਵੀਂ ਜਮਾਤ ਦਾ ਵਿਦਿਆਰਥੀ ਹੈ। 14 ਜੁਲਾਈ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਸਕੂਲ ਗਿਆ ਸੀ। ਦੁਪਹਿਰ ਸਮੇਂ ਸਕੂਲ ਦੇ ਪ੍ਰਿੰਸੀਪਲ ਤਰਸੇਮ ਲਾਲ ਮੋਗਾ ਨੇ ਪਰਿਵਾਰ ਨੂੰ ਫ਼ੋਨ ਕਰ ਕੇ ਸਕੂਲ ਬੁਲਾਇਆ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਫ਼ਰੀਦਕੋਟ : ਥਾਣਾ ਬਾਜਾਖਾਨਾ ਪੁਲਿਸ ਨੇ ਸਰਕਾਰੀ ਹਾਈ ਸਕੂਲ ਪਿੰਡ ਢੋਡੀ ਦੇ 14 ਸਾਲਾ ਵਿਦਿਆਰਥੀ ਨਾਲ ਕਥਿਤ ਕੁੱਟਮਾਰ ਕਰਨ ਦੇ ਦੋਸ਼ ਹੇਠ ਸਕੂਲ ਪ੍ਰਿੰਸੀਪਲ ਤੇ ਇਕ ਅਧਿਆਪਕ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪਿੰਡ ਢੋਡੀ ਦੇ ਵਸਨੀਕ ਚਮਕੌਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਅਰਸ਼ਦੀਪ ਸਿੰਘ ਸਰਕਾਰੀ ਹਾਈ ਸਕੂਲ ਪਿੰਡ ਢੋਡੀ 'ਚ 10ਵੀਂ ਜਮਾਤ ਦਾ ਵਿਦਿਆਰਥੀ ਹੈ। 14 ਜੁਲਾਈ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਸਕੂਲ ਗਿਆ ਸੀ। ਦੁਪਹਿਰ ਸਮੇਂ ਸਕੂਲ ਦੇ ਪ੍ਰਿੰਸੀਪਲ ਤਰਸੇਮ ਲਾਲ ਮੋਗਾ ਨੇ ਪਰਿਵਾਰ ਨੂੰ ਫ਼ੋਨ ਕਰ ਕੇ ਸਕੂਲ ਬੁਲਾਇਆ।
ਸ਼ਿਕਾਇਤਕਰਤਾ ਅਨੁਸਾਰ ਜਦੋਂ ਉਹ ਸਕੂਲ ਪਹੁੰਚਿਆ ਤਾਂ ਉਸ ਦਾ ਪੁੱਤਰ ਰੋ ਰਿਹਾ ਸੀ। ਪੁੱਤਰ ਨੇ ਦੋਸ਼ ਲਾਇਆ ਕਿ ਸਕੂਲ ਦੇ ਬਾਥਰੂਮ ਦੀ ਕੰਧ ’ਤੇ ਲਿਖੀ ਗਈ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈ ਕੇ ਪ੍ਰਿੰਸੀਪਲ ਤਰਸੇਮ ਲਾਲ ਮੋਗਾ ਅਤੇ ਕਲਾਸ ਟੀਚਰ ਕੁਲਵਿੰਦਰ ਸਿੰਘ ਨੇ ਉਸ ’ਤੇ ਸ਼ੱਕ ਜਤਾਇਆ। ਦੋਸ਼ ਹੈ ਕਿ ਦੋਵਾਂ ਨੇ ਉਸ ਦੀ ਡੰਡਿਆਂ ਨਾਲ ਕੁੱਟਮਾਰ ਕੀਤੀ, ਉਸ ਤੋਂ ਕੰਧ ’ਤੇ ਲਿਖੀ ਸ਼ਬਦਾਵਲੀ ਮਿਟਵਾਈ ਤੇ ਕਰੀਬ ਦੋ ਘੰਟੇ ਲਈ ਬਾਥਰੂਮ 'ਚ ਬੰਦ ਰੱਖਿਆ। ਘਰ ਪਹੁੰਚਣ ਤੋਂ ਬਾਅਦ ਪਰਿਵਾਰ ਨੇ ਵਿਦਿਆਰਥੀ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਦੇਖੇ ਅਤੇ ਉਸ ਨੂੰ ਸੀਐੱਚਸੀ ਬਾਜਾਖਾਨਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ, ਜਿੱਥੇ ਉਸ ਦਾ ਮੈਡੀਕਲ ਲੀਗਲ ਕਰਵਾਇਆ ਗਿਆ। ਇਸ ਤੋਂ ਬਾਅਦ ਥਾਣਾ ਬਾਜਾਖਾਨਾ ਪੁਲਸ ਵੱਲੋਂ ਪ੍ਰਿੰਸੀਪਲ ਤਰਸੇਮ ਲਾਲ ਮੋਗਾ ਅਤੇ ਅਧਿਆਪਕ ਕੁਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।