ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਦੇ ਬੱਚਿਆਂ ਨੇ ਟੂਰ ਲਗਾਇਆ
ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵੱਲੋਂ ਵਿਸ਼ਵ ਵਿਰਾਸਤ ਦਿਵਸ ਮੌਕੇ ਗਿਆਨਵਰਧਕ ਦੌਰਾ
Publish Date: Sun, 19 Apr 2026 04:12 PM (IST)
Updated Date: Mon, 20 Apr 2026 04:01 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਸ਼ਵ ਵਿਰਾਸਤ ਦਿਵਸ ਦੇ ਮੌਕੇ ’ਤੇ ਸ਼ਿਵਾਲਿਕ ਕਿਡਜ਼ ਸਕੂਲ, ਸਹਾਮਣੇ ਸ੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਊਸ਼ਾਲਾ ਰੋਡ) ਜੈਤੋ ਵੱਲੋਂ ਪੰਜਵੀਂ ਜਮਾਤ ਤੋਂ ਲੈ ਕੇ ਅੱਠਵੀਂ ਤੱਕ ਦੇ ਵਿਦਿਆਰਥੀਆਂ ਲਈ ਇਤਿਹਾਸਕ ਵਿਰਾਸਤ ਸਥਾਨ ਕਿਲ੍ਹਾ ਮੁਬਾਰਕ, ਬਠਿੰਡਾ ਦਾ ਵਿਸ਼ੇਸ਼ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੋਂ ਬਾਹਰ ਨਿਕਲ ਕੇ ਅਸਲ ਜੀਵਨ ਵਿਚ ਇਤਿਹਾਸ ਨੂੰ ਸਮਝਣ ਦਾ ਮੌਕਾ ਦੇਣਾ ਸੀ। ਇਸ ਮੌਕੇ ਅਧਿਆਪਕਾ ਅੰਜੂ, ਅਧਿਆਪਕਾ ਨੀਲਮ, ਅਧਿਆਪਕ ਅਮਿਤ, ਅਧਿਆਪਕਾ ਨਵਜੋਤ ਅਤੇ ਅਧਿਆਪਕਾ ਸਾਨੀਆ ਵਿਦਿਆਰਥੀਆਂ ਦੇ ਨਾਲ ਰਹੇ ਅਤੇ ਉਨ੍ਹਾਂ ਦੀ ਰਹਿਨੁਮਾਈ ਕੀਤੀ। ਕਿਲ੍ਹੇ ਵਿਚ ਐੱਸ.ਐੱਸ.ਟੀ ਅਧਿਆਪਕਾ ਅੰਜੂ ਨੇ ਵਿਦਿਆਰਥੀਆਂ ਨੂੰ ਕਿਲੇ੍ਹ ਦੇ ਇਤਿਹਾਸ, ਇਸ ਦੀ ਵਿਲੱਖਣ ਬਣਤਰ ਅਤੇ ਸੰਸਕ੍ਰਿਤਕ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੀ ਰੁਚਿਕਰ ਵਿਆਖਿਆ ਨੇ ਵਿਦਿਆਰਥੀਆਂ ਵਿਚ ਇਤਿਹਾਸ ਪ੍ਰਤੀ ਦਿਲਚਸਪੀ ਪੈਦਾ ਕੀਤੀ। ਵਿਦਿਆਰਥੀਆਂ ਨੇ ਬੜੀ ਉਤਸ਼ਾਹ ਨਾਲ ਸਾਰੀਆਂ ਗੱਲਾਂ ਸੁਣੀਆਂ ਅਤੇ ਆਪਣੀਆਂ ਡਾਇਰੀਆਂ ਵਿਚ ਮਹੱਤਵਪੂਰਨ ਨੋਟਸ ਵੀ ਲਿਖੇ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਬਿਰ ਤਲਾਬ ਜੂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਜਾਨਵਰਾਂ ਅਤੇ ਪੰਛੀਆਂ ਨੂੰ ਦੇਖਿਆ ਅਤੇ ਬਹੁਤ ਖੁਸ਼ੀ ਮਹਿਸੂਸ ਕੀਤੀ। ਇਸ ਦੌਰੇ ਨੇ ਉਨ੍ਹਾਂ ਨੂੰ ਪ੍ਰਕ੍ਰਿਤੀ ਅਤੇ ਵਾਤਾਵਰਣ ਸੰਰੱਖਣ ਬਾਰੇ ਵੀ ਸੂਝ ਦਿੱਤੀ। ਇਹ ਦੌਰਾ ਵਿਦਿਆਰਥੀਆਂ ਲਈ ਗਿਆਨਵਰਧਕ, ਪ੍ਰੇਰਣਾਦਾਇਕ ਅਤੇ ਮਨੋਰੰਜਕ ਰਿਹਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਨੇ ਇਸ ਸਫ਼ਲ ਪ੍ਰਬੰਧ ਲਈ ਸੰਤੁਸ਼ਟੀ ਜਤਾਈ ਅਤੇ ਅਧਿਆਪਕਾਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨੱਈਆ ਲਾਲ ਗਰਗ ਅਤੇ ਮੈਂਬਰ ਅੰਕੁਰ ਗਰਗ ਨੇ ਵੀ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ।