- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਵਾਲਿਕ ਕਿਡਜ਼ ਤੇ ਅਲਾਇੰਸ ਇੰਟਰਨੈਸ਼ਨਲ ਸਕੂਲ ਬਣੇ ਵਿਦਿਆਰਥੀਆਂ ਅਤੇ ਮਾਪਿਆਂ ਦੀ ਪਹਿਲੀ ਪਸੰਦ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਸਮਾਜ ਦੇ ਹਰ ਵਰਗ ਦੇ ਮਾਪੇ ਆਪਣੇ ਬੱਚਿਆਂ ਨੂੰ ਮਿਆਰੀ ਸਿੱਖਿਆ ਦਿਵਾਉਣ ਲਈ ਆਪਣੀ ਆਰਥਿਕ ਸਥਿਤੀ ਅਨੁਸਾਰ ਚੰਗੇ ਸਕੂਲ ਦੀ ਚੋਣ ਕਰਦੇ ਹਨ। ਮਾਪਿਆਂ ਦੇ ਇਸ ਮਾਪਦੰਡ ਉੱਤੇ ਖ਼ਰੇ ਉਤਰ ਦਿਖਾਇਆ ਹੈ ਜੈਤੋ ਹਲਕੇ ਦੇ ਉੱਦਮੀ ਵਿਅਕਤੀਆਂ ਅਸ਼ਵਨੀ ਕੁਮਾਰ ਗਰਗ (ਗੋਰੀਆ), ਅਸ਼ੋਕ ਕੁਮਾਰ ਗਰਗ, ਗੌਰਵ ਕੁਮਾਰ ‘ਲੱਕੀ ਗਰਗ’, ਜਗਮੇਲ ਸਿੰਘ ਬਰਾੜ, ਘਨੱਈਆ ਲਾਲ ਗਰਗ ਅਤੇ ਦੀਪੀ ਗਰਗ ਨੇ ਜਿਨ੍ਹਾਂ ਵੱਲੋਂ ਵਿਧਾਨ ਸਭਾ ਹਲਕਾ ਜੈਤੋ ਵਿਚ ਚਲਾਏ ਜਾ ਰਹੇ ਸ਼ਿਵਾਲਿਕ ਕਿਡਜ਼ ਸਕੂਲ ਅਤੇ ਅਲਾਇੰਸ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਪਹਿਲੀ ਪਸੰਦ ਬਣੇ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਿਵਾਲਿਕ ਕਿਡਜ਼ ਸਕੂਲ, ਸਾਹਮਣੇ ਸ਼੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਉਸ਼ਾਲਾ ਰੋਡ) ਜੈਤੋ ਦੇ ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਅਤੇ ਅਲਾਇੰਸ ਇੰਟਰਨੈਸ਼ਨਲ ਸਕੂਲ, ਸਾਹਮਣੇ ਸ਼੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਉਸ਼ਾਲਾ ਰੋਡ) ਜੈਤੋ ਦੇ ਪਿ੍ਰੰਸੀਪਲ ਗੁਰਸੇਵਕ ਕੌਰ ਮਾਨ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਅਤੇ ਪਿ੍ਰੰਸੀਪਲ ਗੁਰਸੇਵਕ ਕੌਰ ਮਾਨ ਨੇ ਕਿਹਾ ਕਿ ਸਾਡੀਆਂ ਸੰਸਥਾਵਾਂ ਵੱਲੋਂ ਖੇਡਾਂ, ਧਾਰਮਿਕ, ਸੱਭਿਆਚਾਰਕ ਅਤੇ ਪੜ੍ਹਾਈ ਦੇ ਖੇਤਰ ਵਿਚ ਸ਼ਾਨਾਮੱਤੀਆਂ ਪ੍ਰਾਪਤੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡੇ ਸਕੂਲਾਂ ਵਿਚ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦਾ ਸਰਬਪੱਖੀ ਵਿਕਾਸ ਕਰਨ ਵਾਸਤੇ ਵਿਦਿਆਰਥੀ ਜਿੱਥੇ ਵੱਖ-ਵੱਖ ਖੇਡਾਂ ਵਿਚ ਆਪੋ-ਆਪਣੇ ਸਕੂਲਾਂ ਦਾ ਨਾਂਅ ਰੌਸ਼ਨ ਕਰ ਰਹੇ ਹਨ, ਉੱਥੇ ਸੱਭਿਆਚਾਰ ਅਤੇ ਧਾਰਮਿਕ ਖੇਤਰ ਵੀ ਵਿਚ ਵੀ ਨਿਵੇਕਲੀਆਂ ਪ੍ਰਾਪਤੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਸਕੂਲਾਂ ਦੀ ਸ਼ੁਰੂਆਤ ਰੋਜ਼ਾਨਾ ਸਵੇਰੇ ਰਾਸ਼ਟਰੀ ਤੇ ਧਾਰਮਿਕ ਗੀਤਾਂ ਨਾਲ ਹੁੰਦੀ ਹੈ ਅਤੇ ਬੱਚਿਆਂ ਨੂੰ ਗੁਰਬਾਣੀ ਦੇ ਨਾਲ ਜੋੜਨ ਤੋਂ ਇਲਾਵਾ ਬੱਚਿਆਂ ਨੂੰ ਨੈਤਿਕ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਇਆ ਜਾਂਦਾ ਹੈ ਤਾਂ ਜੋ ਬੱਚੇ ਅਨੁਸ਼ਾਸਨ ਵਿਚ ਰਹਿ ਕੇ ਆਪਣੀ ਪੜ੍ਹਾਈ ਕਰਨ ਅਤੇ ਵੱਡਿਆਂ ਦਾ ਆਦਰ ਸਤਿਕਾਰ ਕਰ ਸਕਣ। ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਅਤੇ ਪਿ੍ਰੰਸੀਪਲ ਗੁਰਸੇਵਕ ਕੌਰ ਮਾਨ ਨੇ ਕਿਹਾ ਕਿ ਜੈਤੋ ਖੇਤਰ ਦੇ ਅਗਾਂਹਵਧੂ ਸੋਚ ਰੱਖਣ ਵਾਲੇ ਮਾਪੇ ਆਪਣੇ ਬੱਚਿਆਂ ਦੀ ਸਾਡੇ ਸਕੂਲਾਂ ਵਿਚ ਰਜਿਸਟਰੇਸ਼ਨ ਕਰਵਾ ਰਹੇ ਹਨ। ਉਨ੍ਹਾਂ ਨੇ ਸਮੁੱਚੇ ਮਾਪਿਆਂ ਅਤੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਕੂਲਾਂ ਨੂੰ ਹੋਰ ਬੁਲੰਦੀਆਂ ਤੱਕ ਪਹੁੰਚਾਉਣ ਅਤੇ ਵਿਦਿਆਰਥੀਆਂ ਦੇ ਉੁਜਵਲ ਭਵਿੱਖ ਲਈ ਉਨ੍ਹਾਂ ਦੀ ਸੰਸਥਾਵਾਂ ਵੱਲੋਂ ਹੋਰ ਵੀ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਮੌਕੇ ਉਕਤ ਸਕੂਲਾਂ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਡਾਇਰੈਕਟਰ ਦੀਪੀ ਗਰਗ, ਪ੍ਰਧਾਨ ਅਸ਼ੋਕ ਕੁਮਾਰ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਘਨੱਈਆ ਲਾਲ ਗਰਗ ਅਤੇ ਮੈਂਬਰ ਜਗਮੇਲ ਸਿੰਘ ਬਰਾੜ ਹਾਜ਼ਰ ਸਨ।