ਸ਼ਿਵਾਲਿਕ ਕਿਡਜ਼ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ
ਸ਼ਿਵਾਲਿਕ ਕਿਡਜ਼ ਸਕੂਲ ਦੇ ਵਿਦਿਆਰਥੀਆਂ ਨੇ ਇੰਗਲਿਸ਼ ਅਤੇ ਮੈਥਸ ਓਲੰਪਿਆਡ ਵਿਚ ਹਾਸਲ ਕੀਤੀ ਕਾਮਯਾਬੀ
Publish Date: Sat, 07 Mar 2026 03:52 PM (IST)
Updated Date: Sun, 08 Mar 2026 04:00 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼ਿਵਾਲਿਕ ਕਿਡਜ਼ ਸਕੂਲ, ਸਹਾਮਣੇ ਸ੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਉਸ਼ਾਲਾ ਰੋਡ) ਜੈਤੋ ਦੇ ਵਿਦਿਆਰਥੀਆਂ ਨੇ ਇੰਗਲਿਸ਼ ਅਤੇ ਮੈਥਸ ਓਲੰਪਿਆਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰੀਖਿਆ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀ ਕਨਕ, ਪਰਨਿਧੀ, ਜਿਆਂਸ਼ੀ, ਅਭਿਜੋਤ, ਸੇਜਲਪ੍ਰੀਤ, ਸਹਜਪ੍ਰੀਤ, ਸ੍ਰਿਸ਼ਟੀ, ਮਾਧਵ ਗੁਪਤਾ, ਰਘੁਵੀਰ, ਮੀਨਾਕਸ਼ੀ ਅਤੇ ਵੈਭਵ ਨੇ ਵਧੀਆ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਉਹ ਭਵਿੱਖ ਵਿਚ ਹੋਰ ਵੱਡੀਆਂ ਸਫ਼ਲਤਾਵਾਂ ਹਾਸਿਲ ਕਰਨਗੇ। ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੇ ਯੋਗਦਾਨ ਦੀ ਵੀ ਸਰਾਹਨਾ ਕੀਤੀ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ ਅਤੇ ਮੈਂਬਰ ਘਨੱਈਆ ਲਾਲ ਗਰਗ ਨੇ ਵੀ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਜਤਾਈ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਉਪਲਬਧੀਆਂ ਹੋਰ ਵਿਦਿਆਰਥੀਆਂ ਨੂੰ ਵੀ ਅਕਾਦਮਿਕ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਸਕੂਲ ਪਰਿਵਾਰ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।