ਹਰਪ੍ਰੀਤ ਸਿੰਘ ਚਾਨਾ, ਫਰੀਦਕੋਟ : ਕੋਟਕਪੂਰਾ ਗੋਲ਼ੀਕਾਂਡ ਵਿੱਚ ਨਾਮਜ਼ਦ ਕੀਤੇ ਸਾਬਕਾ ਡੀਜੀਪੀ ਸੁਮੇਧ ਸੈਣੀ,ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਅਤੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਵੱਲੋਂ ਆਪਣੀ ਗਿ੍ਫਤਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਗਈ ਸੀ, ਜਿਸ ’ਤੇ ਮਾਨਯੋਗ ਵਧੀਕ ਸ਼ੈਸ਼ਨ ਜੱਜ ਰਾਜੀਵ ਕਾਲੜਾ ਨੇ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ,ਜਦੋਂਕਿ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨੂੰ ਚਲਦੇ ਮੁਕੱਦਮੇ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ, ਕੋਟਕਪੂਰਾ ਗੋਲ਼ੀਕਾਂਡ ਦੀ ਪੜਤਾਲ ਕਰ ਰਹੇ ਐਲ.ਕੇ. ਯਾਦਵ ਵਾਲੀ ਵਿਸ਼ੇਸ਼ ਜਾਂਚ ਟੀਮ ਵੱਲੋਂ 24 ਫਰਵਰੀ 2023 ਨੂੰ ਫਰੀਦਕੋਟ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ ਵਿੱਚ 7000 ਪੰਨਿਆ ਦੀ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਅਦਾਲਤ ਨੇ 6 ਮਾਰਚ 2023 ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਆਈਜੀ ਅਮਰ ਸਿੰਘ ਚਾਹਲ, ਸਾਬਕਾ ਐਸਐਸਪੀ ਸੁਖਮਿੰਦਰ ਸਿੰਘ ਮਾਨ, ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਥਾਨਾ ਸਿਟੀ ਕੋਟਕਪੂਰਾ ਦੇ ਸਾਬਕਾ ਐਸ ਐਚ ਓ ਗੁਰਦੀਪ ਸਿੰਘ ਪੰਧੇਰ ਨੂੰ ਮਿਤੀ 23 ਮਾਰਚ ਲਈ ਅਦਾਲਤ ਵੱਲੋਂ ਤਲਬ ਕੀਤਾ ਕੀਤਾ ਗਿਆ ਸੀ ਜਿਸ ’ਤੇ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਚਰਨਜੀਤ ਸ਼ਰਮਾ ਅਤੇ ਗੁਰਦੀਪ ਸਿੰਘ ਪੰਧੇਰ ਵੱਲੋਂ ਆਪਣੀ ਗਿ੍ਫਤਾਰੀ ਤੋਂ ਬਚਣ ਲਈ ਮਾਨਯੋਗ ਵਧੀਕ ਸ਼ੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਾਈ ਗਈ ਸੀ।

Posted By: Jagjit Singh