- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੈਤੋ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਅਮੋਲਕ ਸਿੰਘ

ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਵੇਗੀ : ਅਮੋਲਕ ਸਿੰਘ
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਵੱਲੋਂ ਕੋਠੇ ਕੇਹਰ ਸਿੰਘ ਵਾਲਾ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਮੁੱਚੇ ਵਿਕਾਸ ਅਤੇ ਲੋਕ-ਭਲਾਈ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਅਤੇ ਪਿੰਡਾਂ ਵਿਚ ਏਕਤਾ ਤੇ ਭਾਈਚਾਰਕ ਸਾਂਝ ਦੀਆਂ ਪ੍ਰਤੀਕ ਹਨ। ਅਜਿਹੀਆਂ ਪੰਚਾਇਤਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਪਿੰਡ ਪੱਧਰ ’ਤੇ ਵਿਕਾਸ ਦੀ ਗਤੀ ਤੇਜ਼ ਹੋ ਸਕੇ। ਉਨ੍ਹਾਂ ਪੰਚਾਇਤ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਇਹ ਫੰਡ ਪੂਰੀ ਪਾਰਦਰਸ਼ਤਾ, ਇਮਾਨਦਾਰੀ ਅਤੇ ਲੋਕ ਭਾਗੀਦਾਰੀ ਨਾਲ ਖ਼ਰਚ ਕੀਤੇ ਜਾਣ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਕੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਅਵਤਾਰ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਇਹ ਰਕਮ ਪਿੰਡ ਦੀ ਤਰੱਕੀ ਵਿਚ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪਿੰਡ ਵਿਚ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਮਿਆਰ ਨਾਲ ਪੂਰੇ ਕੀਤੇ ਜਾਣਗੇ। ਇਸ ਮੌਕੇ ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਦੇ ਪ੍ਰਧਾਨ ਤੇ ਦੀ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਤੇ ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਸਰਪੰਚ ਹਰਜੀਤ ਸਿੰਘ ਬਰਾੜ ਸਿਬੀਆਂ, ਸਰਪੰਚ ਸਰਪੰਚ ਧਰਮਪਾਲ ਸਿੰਘ ਗੁਰੂਸਰ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ, ਕੋਠੇ ਕੇਹਰ ਸਿੰਘ ਵਾਲਾ ਦੇ ਸਰਪੰਚ ਅਵਤਾਰ ਸਿੰਘ, ਪੰਚ ਸੁਖਵਿੰਦਰ ਸਿੰਘ, ਪੰਚ ਜਸਕਰਨ ਸਿੰਘ, ਪੰਚ ਰਣਜੀਤ ਸਿੰਘ, ਪੰਚ ਸ਼ਿੰਦਰਪਾਲ ਕੌਰ, ਪੰਚ ਸੁਖਜਿੰਦਰ ਕੌਰ, ਪੰਚਾਇਤ ਸਕੱਤਰ ਕੁਲਵੰਤ ਸਿੰਘ, ਰਣਜੀਤ ਸਿੰਘ ਫੌਜੀ, ਮੰਗਲ ਸਿੰਘ ਮਾਨ, ਬਲਕੌਰ ਸਿੰਘ ਬਰਾੜ, ਗੁਰਲਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।