ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਹੋਈ
ਸੜਕ ਦੁਰਘਟਨਾਵਾਂ ਰੋਕਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ-ਪੂਨਮਦੀਪ ਕੌਰ
Publish Date: Thu, 12 Feb 2026 05:20 PM (IST)
Updated Date: Fri, 13 Feb 2026 04:06 AM (IST)

ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਜਿਲ੍ਹੇ ਵਿੱਚ ਸੜਕ ਸੁਰੱਖਿਆ ਸੰਬਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਜਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਆਰ.ਟੀ.ਏ. ਗਗਨਦੀਪ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਜਿਲ੍ਹੇ ਵਿੱਚ ਫੁੱਟ ਓਵਰ ਬ੍ਰਿਜ, ਅੰਡਰ ਬ੍ਰਿਜ, ਜੈਬਰਾ ਕਰਾਸਿੰਗ, ਫੁੱਟਪਾਥ ਬਣਾਉਣ ਲਈ ਲੋੜੀਂਦੇ ਥਾਵਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਜਿੱਥੇ ਵੀ ਅਜਿਹੇ ਬ੍ਰਿਜ, ਕਰਾਸਿੰਗ ਬਣਾਉਣ ਦੀ ਲੋੜ ਹੈ ਇਸ ਸਬੰਧੀ ਜਲਦੀ ਤੋਂ ਜਲਦੀ ਥਾਵਾਂ ਨਿਰਥਾਰਤ ਕੀਤੀਆਂ ਜਾਣ ਤਾਂ ਜੋ ਸਮੇਂ ਸਿਰ ਹੁਕਮਾਂ ਦੀ ਪਾਲਣਾ ਕੀਤੀ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਪੂਰੀ ਕਰਵਾਉਣ ਲਈ ਸਖਤੀ ਵਰਤੀ ਜਾਵੇ। ਉਨ੍ਹਾਂ ਅਣਅਧਿਕਾਰਿਤ ਪਾਰਕਿੰਗ, ਵੱਧ ਸਪੀਡ, ਓਵਰ ਲੋਡ ਵਾਹਨਾਂ ਦੇ ਚਲਾਨ ਕੱਟਣ ਅਤੇ ਔਰਤਾਂ ਦੀ ਬੱਸਾਂ ਵਿੱਚ ਸੁਰੱਖਿਆ ਸਬੰਧੀ ਵਿਸਥਾਰ ਜਾਣਕਾਰੀ ਹਾਸਲ ਕੀਤੀ । ਮੀਟਿੰਗ ਦੌਰਾਨ ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਡਰਾਈਵਰਾਂ ਦੀ ਕਰਵਾਈ ਜਾਂਦੀ ਸਿਹਤ ਜਾਂਚ ਬਾਰੇ ਵੀ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸੜਕਾਂ ਤੇ ਦੁਰਘਟਾਨਵਾਂ ਤੋਂ ਬਚਾਅ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਪਾਲਣਾ ਨਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾਣ। ਉਨ੍ਹਾਂ ਕਿਹਾ ਕਿ ਦੋ ਪਹੀਆਂ ਵਾਹਨ ਚਲਾਉਣ ਲਈ ਹੈਲਮਟ ਅਤੇ ਚਾਰ ਪਹੀਆਂ ਲਈ ਬੈਲਟ ਲਗਾਈ ਜਾਣੀ ਵੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਈ-ਦਾਰ ਅਤੇ ਆਈ ਦਾਰ ਪੋਰਟਲ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ.ਸੁਰਜੀਤ ਸਿੰਘ ਮੱਲ, ਉੱਪ ਜਿਲ੍ਹਾ ਸਿੱਖਿਆ ਅਫਸਰ ਪਵਨ ਕੁਮਾਰ. ਵਕੀਲ ਸਿੰਘ ਟਰੈਫਿਕ ਪੁਲਿਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਐਨ.ਜੀ.ਓ ਦੇ ਨੁਮਾਇੰਦੇ ਵੀ ਹਾਜ਼ਰ ਸਨ।