ਮੁੱਖ ਮੰਤਰੀ ਦੀ ਜੈਤੋ ਆਮਦ ਸਬੰਧੀ ਤਿਆਰੀ ਮੁਕੰਮਲ
ਮੁੱਖ ਮੰਤਰੀ ਦੀ ਜੈਤੋ ਆਮਦ ਸਬੰਧੀ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
Publish Date: Sat, 04 Apr 2026 05:33 PM (IST)
Updated Date: Sun, 05 Apr 2026 04:05 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ ਜੈਤੋ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਜੈਤੋ ਦਾਣਾ ਮੰਡੀ ਵਿਖੇ ਆਮਦ ਦੇ ਮੱਦੇਨਜ਼ਰ ਅੱਜ ਵਿਧਾਇਕ ਜੈਤੋ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਅੰਤਿਮ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਸਮਾਗਮ ਨਾਲ ਸੰਬੰਧਿਤ ਸਾਰੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ। ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ ਜੈਤੋ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਉਪਰੰਤ ਦਾਣਾ ਮੰਡੀ ਵਿੱਚ ਵੱਡੇ ਇੱਕਠ ਨੂੰ ਸੰਬੋਧਨ ਕਰਨਗੇ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸੁਰੱਖਿਆ, ਟ੍ਰੈਫਿਕ ਪ੍ਰਬੰਧ, ਸਫਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਯਕੀਨੀ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਮਲਹੋਤਰਾ, ਚੇਅਰਮੈਨ ਮਾਰਕਿਟ ਕਮੇਟੀ ਜੈਤੋ ਲਛਮਣ ਸਿੰਘ ਭਗਤੂਆਣਾ, ਐਸ.ਡੀ.ਐਮ. ਫਰੀਦਕੋਟ ਪੁਨੀਤ ਸ਼ਰਮਾ, ਐਸ.ਡੀ.ਐਮ. ਜੈਤੋ ਸ. ਵਿਕਰਮਜੀਤ, ਐਸ.ਡੀ.ਐਮ ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ, ਡੀ.ਆਰ.ਓ ਮੈਡਮ ਲਵਪ੍ਰੀਤ ਕੌਰ, ਸਿਵਲ ਸਰਜਨ ਡਾ. ਪਰਵਜੀਤ ਸਿੰਘ, ਐਡਵੋਕੇਟ ਹਰਸਿਮਰਨ ਮਲਹੋਤਰਾ, ਗੁਬਿੰਦਰ ਵਾਲੀਆ, ਸ. ਧਰਮਜੀਤ ਰਾਮੇਆਣਾ, ਸ. ਨਰਿੰਦਰ ਰਾਮੇਆਣਾ, ਐਕਸੀਅਨ ਸ੍ਰੀ ਨਵੀਨ ਗੜਵਾਲ, ਐਮ.ਈ. ਰਾਕੇਸ਼ ਕੰਬੋਜ, ਐਕਸੀਅਨ ਸੀਵਰੇਜ ਬੋਰਡ ਸ਼ਮਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ.ਕੁਲਵੰਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।