- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੀਦਕੋਟ 'ਚ ਆਪ ਆਗੂ ਗੁਰਤੇਜ ਸਿੰਘ ਖੋਸਾ ਵੱਲੋਂ ਲੋਕ ਭਲਾਈ ਕਾਰਜ ਤੇਜ਼: ਸਕੂਲਾਂ 'ਚ ਲਗਾਏ ਠੰਡੇ ਪਾਣੀ ਵਾਲੇ ਆਰ.ਓ. ਸਿਸਟਮ

ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ ਫਰੀਦਕੋਟ: ਆਮ ਆਦਮੀ ਪਾਰਟੀ ਦੇ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਵੱਲੋਂ ਇਲਾਕੇ ਵਿੱਚ ਲਗਾਤਾਰ ਕਰਵਾਏ ਜਾ ਰਹੇ ਵਿਕਾਸ ਅਤੇ ਭਲਾਈ ਕਾਰਜਾਂ ਕਾਰਨ ਉਨ੍ਹਾਂ ਦੀ ਲੋਕਪ੍ਰਿਯਤਾ ਦਿਨ-ਬ-ਦਿਨ ਵਧਦੀ ਜਾ ਰਹੀ ਹੈ।ਖੋਸਾ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹਨ। ਇਸੇ ਲੜੀ ਤਹਿਤ ਚੇਅਰਮੈਨ ਖੋਸਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੋਲੇਵਾਲਾ ਅਤੇ ਸਰਕਾਰੀ ਹਾਈ ਸਕੂਲ ਸਾਦਾਵਾਲਾ ਵਿਖੇ ਆਰ.ਓ. ਸਿਸਟਮ ਦਾ ਉਦਘਾਟਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਧਰਤੀ ਹੇਠਲਾ ਪਾਣੀ ਖਰਾਬ ਹੋਣ ਕਰਕੇ ਪੀਣ ਯੋਗ ਨਹੀਂ ਰਿਹਾ ਸੀ। ਪੰਚਾਇਤਾਂ, ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਬੱਚਿਆਂ ਲਈ ਸਾਫ਼ ਅਤੇ ਠੰਢੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਦੀ ਸਿਹਤ ਨਾਲ ਕੋਈ ਛੇੜਛਾੜ ਨਾ ਹੋਵੇ। ਇਸ ਉਪਰਾਲੇ ਲਈ ਸਕੂਲ ਸਟਾਫ਼ ਅਤੇ ਗ੍ਰਾਮ ਪੰਚਾਇਤਾਂ ਨੇ ਪੰਜਾਬ ਸਰਕਾਰ ਅਤੇ ਗੁਰਤੇਜ ਸਿੰਘ ਖੋਸਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਹਲਕੇ ਵਿੱਚ ਚਰਚਾ ਹੈ ਕਿ ਖੋਸਾ ਆਪਣੇ ਦਫ਼ਤਰ ਜਾਂ ਘਰ ਆਉਣ ਵਾਲੇ ਹਰ ਵਿਅਕਤੀ ਨੂੰ ਬਹੁਤ ਸਤਿਕਾਰ ਨਾਲ ਮਿਲਦੇ ਹਨ। ਉਹ ਲੋਕਾਂ ਨੂੰ ਕੋਲ ਬਿਠਾ ਕੇ ਉਨ੍ਹਾਂ ਦੇ ਮਸਲੇ ਸੁਣਦੇ ਹਨ ਅਤੇ ਮੌਕੇ