- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸ.ਐਮ.ਓ ਨੇ ਸਿਹਤ ਸੇਵਾਵਾਂ ਸਬੰਧੀ ਸਟਾਫ ਨਾਲ ਕੀਤੀ ਮੀਟਿੰਗ

ਵਿਕਾਸ ਗਰਗ ਪੰਜਾਬੀ ਜਾਗਰਣ ਫਰੀਦਕੋਟ : ਸਿਵਲ ਸਰਜਨ ਡਾ.ਰਮਨਦੀਪ ਸਿੰਗਲਾ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ.ਪੁਨੀਤ ਕਾਜਲ ਨੇ ਜੱਚਾ-ਬੱਚਾ ਸਿਹਤ ਸੇਵਾਵਾਂ ਅਧੀਨ ਗਰਭਵਤੀ ਔਰਤਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ,ਨਿਯਮਤ ਸਿਹਤ ਜਾਂਚ,ਟੀਕਾਕਰਨ,ਖੁਰਾਕ, ਸੁਰੱਖਿਅਤ ਤੇ ਸੰਸਥਾਗਤ ਜਨੇਪਾ,ਖਾਸ ਕਰਕੇ ਹਾਈ ਰਿਸਕ ਗਰਭਵਤੀ ਔਰਤਾਂ ਦੀ ਨਿਗਰਾਨੀ ਅਤੇ ਐਨ.ਸੀ.ਡੀ ਕਲੀਨਿਕ ਸਬੰਧੀ ਕੰਮ-ਕਾਜ ਦਾ ਜਾਇਜ਼ਾ ਲੈਣ ਲਈ ਸਟਾਫ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਡਾ.ਪੁਨੀਤ ਕਾਜਲ ਨੇ ਫੀਲਡ ਵਿੱਚ ਕੰਮ ਕਰ ਰਹੀਆਂ ਏ.ਐਨ.ਐਮ ਅਤੇ ਆਸ਼ਾ ਵਰਕਰਾਂ ਦੀਆਂ ਮਹੀਨਾਵਾਰ ਸਿਹਤ ਰਿਪੋਰਟਾਂ ਬਾਰੇ ਵਿਚਾਰ ਚਰਚਾ ਕਰਦਿਆਂ ਢੁਕਵੇਂ ਦਿਸ਼ਾ ਨਿਰਦੇਸ਼ ਦਿੱਤੇ ਅਤੇ ਆਮ ਲੋਕਾਂ ਤੱਕ ਸਰਕਾਰੀ ਸਿਹਤ ਸੇਵਾਵਾਂ,ਇਲਾਜ ਸਹੂਲਤਾਂ ਅਤੇ ਭਲਾਈ ਸਕੀਮਾਂ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਟੀਕਾਕਰਨ ਕੈਂਪਾਂ ਅਤੇ ਪਬਲਿਕ ਮੀਟਿੰਗਾਂ ਦੌਰਾਨ ਆਮ ਜਨਤਾ ਨੂੰ ਸਿਹਤ ਬੀਮਾ ਕਾਰਡ ਅਤੇ ਆਭਾ ਆਈ.ਡੀ ਬਨਾਉਣ ਸਬੰਧੀ ਉਤਸ਼ਾਹਿਤ ਕੀਤਾ ਜਾਵੇ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਡਾ.ਪ੍ਰਭਦੀਪ ਸਿੰਘ ਚਾਵਲਾ ਅਤੇ ਐਲ.ਐਚ.ਵੀ ਸੁਨੀਤਾ ਰਾਣੀ ਨੇ ਸਿਹਤ ਸਿੱਖਿਆ ਸਰਗਰਮੀਆਂ ਦੇ ਸੁਚੱਜੇ ਢੰਗ ਨਾਲ ਆਯੋਜਨ ਕਰਨ ਅਤੇ ਲੋਕਾਂ ਵਿੱਚ ਸਿਹਤ ਜਾਗਰੂਕਤਾ ਵਧਾਉਣ ਸਬੰਧੀ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ।