ਸਪੀਕਰ ਸੰਧਵਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਸਪੀਕਰ ਸੰਧਵਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
Publish Date: Sun, 15 Mar 2026 04:08 PM (IST)
Updated Date: Mon, 16 Mar 2026 04:01 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੁਰਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦੇ ਰੂਬਰੂ ਹੋ ਕੇ ਉਹਨਾਂ ਨੂੰ ਦਰਪੇਸ਼ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਮੌਕੇ ‘ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਜਲਦ ਤੋਂ ਜਲਦ ਹੱਲ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਪ੍ਰਸ਼ਾਸਨ ਨੂੰ ਲੋਕ-ਹਿਤ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੀ ਲੋਕ ਸੇਵਾ ਦਾ ਅਸਲ ਮਕਸਦ ਹੈ ਅਤੇ ਇਸ ਲਈ ਉਹ ਹਮੇਸ਼ਾ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀਆਂ ਲੋੜਾਂ ਅਤੇ ਮੰਗਾਂ ਨੂੰ ਸਮਝਣ ਦੀ ਕੋਸ਼ਿਸ਼ ਕਰਦੇ ਹਨ। ਇਸ ਉਪਰੰਤ ਉਹਨਾਂ ਕੋਟਕਪੂਰਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਖੁਸ਼ੀ-ਗਮੀ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਲੋਕਾਂ ਨਾਲ ਦੁੱਖ-ਸੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਇਲਾਕੇ ਦੇ ਵਿਕਾਸ ਸਬੰਧੀ ਵਿਚਾਰ ਵੀ ਸਾਂਝੇ ਕੀਤੇ ਅਤੇ ਭਰੋਸਾ ਦਿੱਤਾ ਕਿ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨ ਜਾਰੀ ਰਹਿਣਗੇ।