ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Publish Date: Tue, 28 Apr 2026 04:01 PM (IST)
Updated Date: Tue, 28 Apr 2026 04:04 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਆਪਣੇ ਦਫ਼ਤਰ ਵਿੱਚ ਲੋਕ ਮਿਲਣੀ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਆਏ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇਣਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਦਾ ਜਲਦ ਅਤੇ ਤਰਜੀਹੀ ਅਧਾਰ ’ਤੇ ਨਿਪਟਾਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਮੰਗਾਂ ਅਤੇ ਮੁਸ਼ਕਲਾਂ ਸਪੀਕਰ ਸੰਧਵਾਂ ਦੇ ਸਾਹਮਣੇ ਰੱਖੀਆ। ਸਪੀਕਰ ਸੰਧਵਾਂ ਨੇ ਭਰੋਸਾ ਦਿੱਤਾ ਕਿ ਹਰ ਜਾਇਜ਼ ਮਸਲੇ ਦਾ ਨਿਰਪੱਖ ਅਤੇ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇਗਾ।