ਸਪੀਕਰ ਨੇ ਲਿੰਕ ਸੜਕ ਕੋਠੇ ਵੜਿੰਗ ਤੋਂ ਕੋਠੇ ਸੈਣੀਆਂ ਹਰੀਨੌ ਰੋਡ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਿਆ ਸਪੀਕਰ ਨੇ ਲਿੰਕ ਸੜਕ ਕੋਠੇ ਵੜਿੰਗ ਤੋਂ ਕੋਠੇ ਸੈਣੀਆਂ ਹਰੀਨੌ ਰੋਡ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਿਆ
Publish Date: Fri, 24 Jul 2026 05:19 PM (IST)
Updated Date: Fri, 24 Jul 2026 05:22 PM (IST)
- ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ : ਸੰਧਵਾਂ ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਅਧੀਨ ਲਿੰਕ ਸੜਕ ਕੋਠੇ ਵੜਿੰਗ ਤੋਂ ਕੋਠੇ ਸੈਣੀਆਂ ਅਪਟੂ ਹਰੀਨੌ ਰੋਡ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਸੜਕਾਂ ਦੇ ਮਜ਼ਬੂਤੀਕਰਨ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ, ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਲਿਜਾਣ ਵਿੱਚ ਸੁਵਿਧਾ ਹੋਵੇਗੀ ਅਤੇ ਪਿੰਡਾਂ ਦੀ ਆਪਸੀ ਕਨੈਕਟੀਵਿਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਹੌਲੀ-ਹੌਲੀ ਸਾਰੀਆਂ ਸਮੱਸਿਆਵਾਂ ਦੇ ਹੱਲ ਵੱਲ ਲਗਾਤਾਰ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਆਦਾਤਰ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਲੋਕਾਂ ਵੱਲੋਂ ਵੀ ਸਰਕਾਰ ਦੇ ਕੰਮਾਂ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਸ਼ਹਿਰ ਦੀ ਟਰੈਫਿਕ ਸਮੱਸਿਆ ਕਈ ਸਾਲਾਂ ਤੋਂ ਲੋਕਾਂ ਲਈ ਵੱਡੀ ਚੁਣੌਤੀ ਰਹੀ ਹੈ ਅਤੇ ਇਸ ਦੇ ਹੱਲ ਲਈ ਬਾਈਪਾਸ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ, ਪਰ ਕੁਝ ਕਾਨੂੰਨੀ ਅੜਚਣਾਂ ਕਾਰਨ ਇਹ ਪ੍ਰੋਜੈਕਟ ਹਾਲੇ ਮੁਕੰਮਲ ਨਹੀਂ ਹੋ ਸਕਿਆ, ਜਿਸ ਨੂੰ ਵੀ ਜਲਦੀ ਸਿਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੁਕਤਸਰ ਰੋਡ ਤੋਂ ਜੈਤੋ ਰੋਡ, ਬਠਿੰਡਾ ਰੋਡ ਅਤੇ ਮੋਗਾ ਰੋਡ ਵੱਲ ਜਾਣ ਵਾਲੇ ਵਾਹਨਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਕੋਠੇ ਵੜਿੰਗ ਤੋਂ ਕੋਠੇ ਸੈਣੀਆਂ ਅਪ ਟੂ ਹਰੀਨੌ ਰੋਡ ਤੱਕ ਲਗਭਗ 51 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਿਸ ਨਾਲ ਸ਼ਹਿਰ ਵਿੱਚ ਟ੍ਰੈਫਿਕ ਦਾ ਦਬਾਅ ਕਾਫ਼ੀ ਘਟੇਗਾ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 20, 21 ਅਤੇ 22 ਵਿੱਚ ਕਰੀਬ 2 ਕਰੋੜ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ, ਤਿੰਨ ਪਾਰਕਾਂ ਦੇ ਵਿਕਾਸ ਲਈ 5-5 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ ਅਤੇ ਸ਼ਮਸ਼ਾਨਘਾਟ ਕਈ 2.50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਦਾ ਨਿਰਮਾਣ ਕੰਮ ਨਿਰਧਾਰਿਤ ਮਾਪਦੰਡਾਂ ਅਨੁਸਾਰ ਉੱਚ ਗੁਣਵੱਤਾ ਨਾਲ ਅਤੇ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਸ ਦਾ ਲਾਭ ਮਿਲ ਸਕੇ। ਇਸ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਬੁੱਕਣ ਸਿੰਘ ਨਵੀਂ ਬਣੀ ਪਾਰਕਲੈਂਡ ਨਰਸਰੀ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਹ ਜਿਲ੍ਹੇ ਦੇ ਵੱਖ-ਵੱਖ ਖੁਸ਼ੀ ਗਮੀ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਏ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਸਰਪੰਚ ਗੁਰਮੇਲ ਸਿੰਘ, ਮੈਂਬਰ ਲਖਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਕਰਮਜੀਤ ਸਿੰਘ (ਨਰਸਰੀ), ਕੁਲਵਿੰਦਰ ਸਿੰਘ, ਸ੍ਰੀ ਬਸੰਤ ਸਿੰਘ, ਪਰਮਜੀਤ ਸਿੰਘ ਅਤੇ ਡਾ. ਮਨਜੀਤ ਸਿੰਘ, ਇਲਾਕੇ ਦੇ ਪਤਵੰਤੇ, ਪੰਚਾਇਤੀ ਨੁਮਾਇੰਦੇ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।