
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਧੂੜਕੋਟ ਮੇਲੇ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ ਵਿਖੇ ਬਾਬਾ ਕੇਸਰ ਕੁਮਾਰ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਸਲਾਨਾ ਮੇਲੇ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸੰਗਤ ਨੂੰ ਮੇਲੇ ਦੀ ਵਧਾਈ ਦਿੱਤੀ ਅਤੇ ਬਾਬਾ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਸਮਾਜ ਦੀ ਭਲਾਈ ਲਈ ਕੀਤੇ ਕਾਰਜਾਂ ਨੂੰ ਯਾਦ ਕੀਤਾ।ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ-ਫਕੀਰਾਂ ਅਤੇ ਸੰਤ ਮਹਾਂਪੁਰਖਾਂ ਦੀ ਧਰਤੀ ਹੈ। ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਾਨੂੰ ਆਪਣੀ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਕੇਸਰ ਕੁਮਾਰ ਜੀ ਦੀ ਯਾਦ ਵਿੱਚ ਹਰ ਸਾਲ ਕਰਵਾਇਆ ਜਾਣ ਵਾਲਾ ਇਹ ਮੇਲਾ ਲੋਕਾਂ ਲਈ ਸ਼ਰਧਾ ਅਤੇ ਆਸਥਾ ਦਾ ਕੇਂਦਰ ਹੈ।ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੇ ਮਹਾਂਪੁਰਖਾਂ ਵੱਲੋਂ ਦਿਖਾਏ ਮਾਰਗ ’ਤੇ ਚੱਲਦਿਆਂ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਮੇਲਾ ਪ੍ਰਬੰਧਕਾਂ ਅਤੇ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਮੇਲੇ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸੇਵਕ ਸਿੰਘ ਹਲਕਾ ਪ੍ਰਧਾਨ, ਜਗਰੂਪ ਸਿੰਘ ਸਰਪੰਚ, ਸੁਖਜੀਤ ਸਿੰਘ ਸਰਪੰਚ, ਛਿੰਦਰਪਾਲ ਸਿੰਘ ਪ੍ਰਧਾਨ, ਕਾਕਾ ਸਿੰਘ, ਜਗਰੂਪ ਸਿੰਘ, ਸਰਦਾਰ ਸਿੰਘ, ਗੁਰਪ੍ਰੀਤ ਸਿੰਘ, ਵਿਕੀ ਸਿੰਘ ,ਸੁੱਖਾ ਸਿੰਘ, ਹੈਪੀ ਸਿੰਘ, ਸੱਜਣ ਸਿੰਘ ,ਅੰਗਰੇਜ ਸਿੰਘ, ਗੁਰਮੀਤ ਸਿੰਘ, ਪਰਮਜੀਤ ਕੌਰ ,ਗੁਰਨਾਮ ਕੌਰ, ਦਲਿਓ ਕੌਰ ਵੱਡੀ ਗਿਣਤੀ ਵਿੱਚ ਸੰਗਤ, ਪਿੰਡ ਵਾਸੀ, ਪਤਵੰਤੇ ਅਤੇ ਮੇਲਾ ਪ੍ਰਬੰਧਕ ਹਾਜ਼ਰ ਸਨ।