ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ
ਸਪੀਕਰ ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ
Publish Date: Sun, 01 Feb 2026 04:48 PM (IST)
Updated Date: Mon, 02 Feb 2026 04:05 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਪਿੰਡ ਵਾੜਾ ਦਰਾਕਾ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਨਵੀਂ ਇਮਾਰਤ ਦੇ ਨਿਰਮਾਣ ਦੇ ਕੰਮ ਦੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ। ਇਸ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ ਕਿ ਧਰਮਸ਼ਾਲਾ ਵਰਗੀਆਂ ਸਾਂਝੀਆਂ ਲੋਕ ਭਲਾਈ ਦੀਆਂ ਇਮਾਰਤਾਂ ਪਿੰਡਾਂ ਦੀ ਸਮਾਜਿਕ ਤੇ ਸੱਭਿਆਚਾਰਕ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦੀਆਂ ਹਨ। ਇਨ੍ਹਾਂ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਸਮਾਗਮਾਂ ਦੇ ਆਯੋਜਨ ਲਈ ਸੁਵਿਧਾਜਨਕ ਥਾਂ ਉਪਲਬਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਲੋੜ ਅਤੇ ਮੰਗ ਅਨੁਸਾਰ ਤਰਜੀਹੀ ਅਧਾਰ ‘ਤੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ 12 ਲੱਖ ਰੁਪਏ ਗਲੀਆ ਨਾਲੀਆਂ ਅਤੇ 40 ਲੱਖ ਰੁਪਏ ਪੰਚਾਇਤ ਘਰ ਲਈ ਵੀ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਉਹਨਾਂ ਮੁੱਖ ਮੰਤਰੀ ਸਿਹਤ ਯੋਜਨਾ, ਮੁਫਤ ਬਿਜਲੀ ਵਰਗੀਆਂ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ ਆਰ ਓ, ਗੈਰੀ ਵੜਿੰਗ,ਅਮਨਦੀਪ ਸਿੰਘ ਪੀ.ਏ, ਸਿਮਰਨਜੀਤ ਸਿੰਘ ਐਮ.ਸੀ, ਅੰਗਰੇਜ਼ ਸਿੰਘ ਬਰਾੜ ਸਰਪੰਚ, ਗੁਰਤੇਜ ਸਿੰਘ ਸਿੱਧੂ, ਵਿੱਕੀ ਬਰਾੜ, ਵਿੱਕੀ ਸਹੋਤਾ, ਗੁਰਤੇਜ ਸਿੰਘ ਬਰਾੜ, ਗੁਰਦਿਆਲ ਸਿੰਘ, ਗੁਰਸੇਵਕ ਸਿੰਘ, ਵਕੀਲ ਸਿੰਘ, ਬਲਤੇਜ ਸਿੰਘ, ਰਾਮ ਸਿੰਘ, ਹਰਮਨ ਸਿੰਘ, ਬਲਜੀਤ ਸਿੰਘ ਮੈਂਬਰ, ਸੁਖਪ੍ਰੀਤ ਸਿੰਘ ਮੈਂਬਰ, ਜਗਸੀਰ ਸਿੰਘ ਮਾਸਟਰ ਤੋਂ ਇਲਾਵਾ ਹੋਰ ਹਾਜ਼ਰ ਸਨ।