ਸਪੀਕਰ ਸੰਧਵਾਂ ਨੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ
Publish Date: Sun, 22 Mar 2026 03:51 PM (IST)
Updated Date: Mon, 23 Mar 2026 04:01 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਫੇਰੂਮਾਨ ਚੌਂਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵਕੇਟ ਬੀਰਇੰਦਰ ਸਿੰਘ ਸੰਧਵਾਂ, ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸੰਧਵਾਂ ਨੇ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ-ਬੱਧ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਹਿਲਾਂ ਵਪਾਰੀ ਅਫਸਰਾਂ ਕੋਲ ਆਉਂਦੇ ਸੀ ਹੁਣ ਅਫਸਰ ਵਪਾਰੀਆਂ ਕੋਲ ਜਾ ਰਹੇ ਹਨ। ਉਹਨਾ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਕੋਟਕਪੂਰਾ ਬਾਜ਼ਾਰ ਵਿਚ ਪਾਰਕਿੰਗ ਦੀ ਸੀ ਉਸ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਬਾਜ਼ਾਰ ਦੇ ਵਿੱਚ ਤਿੰਨ ਜਗ੍ਹਾ ਤੇ ਬਾਥਰੂਮ ਬਣ ਰਹੇ ਹਨ ਤਾਂ ਕਿ ਲੋਕਾਂ ਨੂੰ ਅਤੇ ਵਪਾਰੀਆਂ ਨੂੰ ਸਹੂਲਤ ਹੋਵੇ। ਉਹਨਾਂ ਕਿਹਾ ਕੋਟਕਪੂਰਾ ਦੀ ਸੱਟਾਂ ਬਾਜ਼ਾਰ ਵਾਲੀ ਸੜਕ ਵੀ ਜਲਦੀ ਬਣ ਕੇ ਤਿਆਰ ਹੋ ਜਾਵੇਗੀ। ਉਹਨਾ ਕਿਹਾ ਕਿ ਨਰੂਲਾ ਜਿੰਮ ਵਾਲੀ ਸੜਕ ਵੀ ਜਲਦੀ ਹੀ ਬਣ ਜਾਵੇਗੀ। ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ ਮੌਕੇ ਉਹਨਾਂ ਪੰਜਾਬ ਸਰਕਾਰ ਵਲੋਂ ਹੁਣ ਤੱਕ ਕੀਤੇ ਵਿਕਾਸ ਕਾਰਜਾਂ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਨਰੇਸ਼ ਸਿੰਘ ਚੇਅਰਮੈਨ, ਗੁਰਚਰਨ ਸਿੰਘ ਨਾਇਬ ਤਹਿਸੀਲਦਾਰ ਕੋਟਕਪੂਰਾ, ਦਿਨੇਸ਼ ਕੁਮਾਰ ਐਸ ਟੀ ਓ, ਜਸਵੰਤ ਸਿੰਘ ਇੰਸਪੈਕਟਰ ਜੀਐਸਟੀ, ਤਜਿੰਦਰ ਸਿੰਘ ਐਸਆਈਪੀਓ, ਮੰਦਰ ਸਿੰਘ ਜੇ. ਈ., ਵਿਕਾਸ ਸ਼ਰਮਾ ਬੀਡੀਪੀਓ, ਗੁਰਜੀਵਨ ਸਿੰਘ ਪੀ ਐੱਚ ਜੀ, ਵਿਸ਼ਾਲ ਭੱਟੀ ਲੇਬਰ ਇੰਸਪੈਕਟਰ, ਪ੍ਰਤੀਕ ਐਕਸਾਈਜ ਇੰਸਪੈਕਟਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਪਾਰੀ ਹਾਜ਼ਰ ਸਨ।