ਬੀਰਇੰਦਰ ਸੰਧਵਾਂ ਨੇ ਕਣਕ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ
ਸਪੀਕਰ ਸੰਧਵਾਂ ਦੇ ਭਰਾ ਬੀਰਇੰਦਰ ਸੰਧਵਾਂ ਨੇ ਕਣਕ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ
Publish Date: Wed, 15 Apr 2026 03:52 PM (IST)
Updated Date: Thu, 16 Apr 2026 04:00 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਸਥਾਨਕ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦਾ ਸ਼ੁਭ ਆਰੰਭ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ , ਮਨਪ੍ਰੀਤ ਸਿੰਘ ਮਣੀ ਧਾਲੀਵਾਲ ਅਤੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਉਮੇਸ਼ ਕੁਮਾਰ ਗਰਗ ਨੇ ਦੁਕਾਨ ਨੰਬਰ 134 ’ਤੇ ਕਿਸਾਨ ਜਗਸੀਰ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਢਿੱਲਵਾਂ ਕਲਾਂ ਦਾ ਮੂੰਹ ਮਿੱਠਾ ਕਰਵਾ ਕੇ ਕਣਕ ਖਰੀਦ ਦੇ ਆਗਾਜ਼ ਅਤੇ ਵੈਸਾਖੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਸੰਧਵਾਂ ਦੀ ਰਹਿਨੁਮਾਈ ਹੇਠ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਣਕ ਦਾ ਦਾਣਾ-ਦਾਣਾ ਖਰੀਦਿਆ ਜਾਵੇ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਮੰਡੀਆਂ ਵਿੱਚ ਬਾਰਦਾਨੇ, ਲਿਫਟਿੰਗ ਅਤੇ ਟਰਾਂਸਪੋਰਟ ਦੇ ਪੂਰੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ। ਨਾਲ ਹੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਵੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਏ.ਐੱਫ.ਐੱਸ.ਓ. ਅਮਨਦੀਪ ਗਰੋਵਰ, ਮਾਰਕੀਟ ਕਮੇਟੀ ਸੈਕਟਰੀ ਯੁਗਵੀਰ ਕੁਮਾਰ, ਸੰਗਤ ਸਿੰਘ ਮੱਕੜ, ਸੰਜੇ ਮਿੱਤਲ, ਮਲੇਰ ਸਿੰਘ, ਰਜਿੰਦਰ ਸਿੰਘ (ਵੇਅਰਹਾਊਸ), ਮਾਰਕਫੈੱਡ ਮੈਨੇਜਰ ਨਵਰੀਤ ਸਿੰਘ, ਸਿਮਰਜੀਤ ਸਿੰਘ ਮੱਕੜ, ਅਮਿਤੋਜ ਸ਼ਰਮਾ, ਸੁਰਿੰਦਰ ਸਿੰਘ ਤੋਂ ਇਲਾਵਾ ਮਹਿੰਦਰਪਾਲ ਸਿੰਘ ਲੱਕੀ, ਵਿੱਕੀ ਕਟਾਰੀਆ, ਨਿਰਮਲ ਬਾਂਸਲ, ਨਿਖਿਲ ਅਗਰਵਾਲ, ਪ੍ਰਵੀਨ ਗਰਗ, ਸੰਜੀਵ ਬਾਂਸਲ, ਬ੍ਰਹਮ ਪ੍ਰਕਾਸ਼, ‘ਆਪ’ ਆਗੂ ਮਨਜੀਤ ਸ਼ਰਮਾ ਅਤੇ ਰਮੇਸ਼ ਗਾਬਾ ਆਦਿ ਵੀ ਮੌਜੂਦ ਸਨ।