ਸਪੀਕਰ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਮੀਟਿੰਗ
ਸਪੀਕਰ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਆਂਗਣਵਾੜੀ ਵਰਕਰਾਂ ਨਾਲ ਮੀਟਿੰਗ
Publish Date: Fri, 24 Apr 2026 05:27 PM (IST)
Updated Date: Sat, 25 Apr 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਾਰਟੀ ਦਫਤਰ ਨੇੜੇ ਬੀ.ਡੀ.ਪੀ.ਓ. ਦਫਤਰ ਕੋਟਕਪੂਰਾ ਵਿਖੇ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੌਕੇ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ “ਮਾਵਾਂ-ਧੀਆਂ ਦਾ ਸਨਮਾਨ” ਇੱਕ ਅਹਿਮ ਪਹਲ ਹੈ। ਉਨ੍ਹਾਂ ਨੇ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਬਾਰੇ ਘਰ-ਘਰ ਜਾ ਕੇ ਜਾਗਰੂਕਤਾ ਫੈਲਾਉਣ ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਇਸਦਾ ਫਾਇਦਾ ਪਹੁੰਚ ਸਕੇ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਦਾ ਸਨਮਾਨ ਅਤੇ ਉਨ੍ਹਾਂ ਦੀ ਸਮਾਜ ਵਿੱਚ ਭਾਗੀਦਾਰੀ ਵਧਾਉਣਾ ਸਰਕਾਰ ਦੀ ਪਹਿਲ ਹੈ। ਇਸ ਲਈ ਮੈਦਾਨੀ ਪੱਧਰ ’ਤੇ ਕੰਮ ਕਰ ਰਹੇ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਮੀਟਿੰਗ ਦੌਰਾਨ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਆਪਣੇ ਤਜਰਬੇ ਵੀ ਸਾਂਝੇ ਕੀਤੇ ਗਏ ਅਤੇ ਯੋਜਨਾ ਦੀ ਬਿਹਤਰ ਤਰੀਕੇ ਨਾਲ ਲਾਗੂ ਕਰਨ ਲਈ ਸੁਝਾਅ ਦਿੱਤੇ ਗਏ।