ਕੋਠੇ ਨਾਨਕਸਰ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ
ਸਪੀਕਰ ਸੰਧਵਾਂ ਨੇ ਪਿੰਡ ਕੋਠੇ ਨਾਨਕਸਰ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ
Publish Date: Sun, 07 Jun 2026 04:14 PM (IST)
Updated Date: Mon, 08 Jun 2026 04:02 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਬਣਨ ਤੋਂ ਬਾਅਦ ਉਹ ਹਰ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਨਾਲ ਕਿਸਾਨ, ਮਜਦੂਰ ਅਤੇ ਵਪਾਰੀ ਸਮੇਤ ਹਰ ਵਰਗ ਖੁਸ਼ਹਾਲ ਹੋਵੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਨਾਨਕਸਰ, ਕੋਟਕਪੂਰਾ ਵਿਖੇ ਖੇਤਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਪਾਈਪ ਲਾਈਨ ਦਾ ਉਦਘਾਟਨ ਕਰਦੇ ਸਮੇਂ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਕੋਠੇ ਨਾਨਕਸਰ ਵਿਖੇ ਮੋਘਾ ਨੰ. 379565-ਆਰ, 26 ਲੱਖ 27 ਹਜਾਰ ਰੁਪਏ ਖਰਚ ਕਰਕੇ ਕੇ ਤਿਆਰ ਕੀਤਾ ਗਿਆ ਹੈ ਅਤੇ ਇਹ ਕੰਮ ਪੂਰਾ ਤਸੱਲੀਬਖਸ਼ ਢੰਗ ਨਾਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਇਨ੍ਹਾਂ ਪਾਈਪਾਂ ਦਾ ਨਾਲ ਲੱਗਦੇ ਪਿੰਡਾਂ ਦੇ ਖੇਤਾਂ ਦੀ ਸਿੰਚਾਈ ਕਰਨ ਲਈ ਕਿਸਾਨਾਂ ਨੂੰ ਕਾਫੀ ਫਾਈਦਾ ਮਿਲੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਪੰਜਾਬ ਸਰਕਾਰ ਦੇ ਕੰਮਾ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਜਿਨ੍ਹਾਂ ਪਿੰਡਾ ਵਿਚ ਪਿਛਲੇ 70 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਪਹੁੰਚ ਸਕਿਆ, ਉਨ੍ਹਾਂ ਪਿੰਡਾਂ ਵਿਚ ਪਾਈਪ ਲਾਈਨਾਂ ਪਾਈਆਂ ਗਈਆਂ ਅਤੇ ਕਿਸਾਨਾਂ ਨੂੰ ਖੇਤੀ ਦੀ ਸਿੰਚਾਈ ਲਈ ਪੇਸ਼ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਕੋਟਕਪੂਰਾ ਹਲਕੇ ਦਾ ਲਗਾਤਾਰ ਵਿਕਾਸ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਕੋਠੇ ਨਾਨਕਸਰ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ ਗਈ। ਇਸ ਮੌਕੇ ਸ੍ਰੀ ਅਨਮੋਲ ਸਿੰਘ ਭੂਮੀ ਰੱਖਿਆ ਅਫਸਰ, ਰਾਜਵਿੰਦਰ ਕੌਰ ਉਪ ਮੰਡਲ ਭੂਮੀ ਰੱਖਿਆ ਅਫਸਰ, ਜਗਮੋਹਨ ਸਿੰਗ ਮੰਡਲ ਭੂਮੀ ਰੱਖਿਆ ਅਫਸਰ, ਸ਼ਮਸ਼ੇਰ ਸਿੰਘ, ਜਸਦੀਪ ਸਿੰਘ, ਜਸਪ੍ਰੀਤ ਸਿੰਘ, ਦਲਜੀਤ ਸਿੰਘ ਸਰਪੰਚ, ਰਣਜੀਤ ਸਿੰਘ ਸਰਪੰਚ, ਚਮਕੌਰ ਸਿੰਘ, ਬਲਜੀਤ ਸਿੰਘ, ਹੈਪੀ ਸਿੰਘ, ਅੰਗਰੇਜ ਸਿੰਘ, ਸਹਿਜਦੀਪ ਸਿੰਘ , ਰਾਜਦੀਪ ਸਿੰਘ ਮੋਹਨਪ੍ਰੀਤ ਸਿੰਘ, ਬਾਲੀ ਸਿੰਘ, ਰਸ਼ਪਾਲ ਸਿੰਘ, ਗੁਰਮੁਖ ਸਿੰਘ ਮੈਂਬਰ, ਕੇਵਲ ਸਿੰਘ ਮੈਂਬਰ, ਸੁਖਜੀਤ ਸਿੰਘ ਮੈਂਬਰ, ਮਾਸਟਰ ਜਗਤਾਰ ਸਿੰਘ, ਅਜੈਬ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।