ਸਪੀਕਰਨੇ ਧੂੜ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਸਪੀਕਰ ਸੰਧਵਾਂ ਨੇ ਪਿੰਡ ਧੂੜ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Publish Date: Wed, 01 Apr 2026 04:34 PM (IST)
Updated Date: Thu, 02 Apr 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਗੁਰਸੇਵਕ ਸਿੰਘ ਮੀਤ ਪ੍ਰਧਾਨ ਧੂੜਕੋਟ ਦੇ ਗ੍ਰਹਿ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਭਰੋਸਾ ਦਿਵਾਇਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਸਿਹਤ ਬੀਮਾ ਯੋਜਨਾ, ਵਿਕਾਸ ਦਾ ਕਾਰਜਾਂ ਅਤੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਭੈਣਾਂ ਲਈ 1500 ਰੁਪਏ ਪ੍ਰਤੀ ਮਹੀਨਾ ਸਕੀਮ ਸਬੰਧੀ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੀ ਲੋਕ ਸੇਵਾ ਦਾ ਅਸਲ ਮਕਸਦ ਹੈ ਅਤੇ ਇਸ ਲਈ ਉਹ ਹਮੇਸ਼ਾ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀਆਂ ਲੋੜਾਂ ਅਤੇ ਮੰਗਾਂ ਨੂੰ ਸਮਝਣ ਦੀ ਕੋਸ਼ਿਸ਼ ਕਰਦੇ ਹਨ।ਉਨ੍ਹਾਂ ਕਿਹਾ ਕਿ ਹਲਕੇ ਦੇ ਸਮੂਹਿਕ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਲੋਕ ਭਲਾਈ ਯੋਜਨਾਵਾਂ ਦੀ ਜਾਣਕਾਰੀ ਪਿੰਡ ਪੱਧਰ ਤੱਕ ਪਹੁੰਚਾਈ ਜਾਵੇ ਤਾਂ ਜੋ ਕੋਈ ਵੀ ਹੱਕਦਾਰ ਲਾਭ ਤੋਂ ਵੰਚਿਤ ਨਾ ਰਹੇ।