ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ
ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਧੂੜਕੋਟ ਤੋਂ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ
Publish Date: Wed, 01 Apr 2026 04:35 PM (IST)
Updated Date: Thu, 02 Apr 2026 04:02 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਧੂੜਕੋਟ ਤੋਂ ਅੰਮ੍ਰਿਤਸਰ ਅਤੇ ਪ੍ਰਸਿੱਧ ਧਾਰਮਿਕ ਸਥਾਨਾਂ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਦੇ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਮੈਡੀਕਲ ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਜਾਂਦਾ ਹੈ, ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਆਵੇ। ਸੰਧਵਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਹੋਰ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ। ਬੱਸ ਦੀ ਰਵਾਨਗੀ ਮੌਕੇ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਿਹਰਾ ਮੌਕਾ ਮਿਲਿਆ ਹੈ। ਇਸ ਮੌਕੇ ਗੁਰਸੇਵਕ ਸਿੰਘ ਮੀਤ ਪ੍ਰਧਾਨ ਧੂੜਕੋਟ ਸਰਪੰਚ ਜਗਰੂਪ ਸਿੰਘ, ਗੁਰਮੀਤ ਸਿੰਘ ਗਿੱਲ, ਸਰਪੰਚ ਜਲੌਰ ਸਿੰਘ ਪਿੰਡ ਢੁੱਡੀ, ਲਾਡੀ ਢੁੱਡੀ, ਜਸਵਿੰਦਰ ਸਿੰਘ ਬਰਾੜ, ਗੁਰਚਰਨ ਸਿੰਘ ਮੈਂਬਰ, ਸਰਪੰਚ ਸਰਬਜੀਤ ਸਿੰਘ ਮੋਰਾਂਵਾਲੀ, ਸਰਪੰਚ ਬਲਦੇਵ ਸਿੰਘ ਭਾਣਾ, ਗੁਰਮੇਲ ਸਿੰਘ ਭਾਣਾ, ਗੁਰਭੇਜ ਸਿੰਘ ਹਾਜ਼ਰ ਸਨ।