ਸਾਧੂਵਾਲਾ ਦੇ ਅੱਗ ਲੱਗਣ ਨਾਲ ਹੋਏ ਨੁਕਸਾਨ ਦੀ ਸਪੈਸ਼ਲ ਗਰਦਵਾਰੀ ਕਰਵਾਈ : ਖੋਸਾ
ਸਾਧੂਵਾਲਾ ਦੇ ਅੱਗ ਲੱਗਣ ਨਾਲ ਹੋਏ ਨੁਕਸਾਨ ਦੀ ਸਪੈਸ਼ਲ ਗਰਦਵਾਰੀ ਕਰਵਾਈ : ਖੋਸਾ
Publish Date: Sun, 12 Apr 2026 04:15 PM (IST)
Updated Date: Mon, 13 Apr 2026 04:02 AM (IST)
ਅੱਗ ਨਾਲ ਨੁਕਸਾਨੀ ਕਣਕ ਦੀ ਗਿਰਦਾਵਰੀ ਕਰਵਾਈ ਅਰਸ਼ਦੀਪ ਸੋਨੀ ਪੰਜਾਬੀ ਜਾਗਰਣ, ਸਾਦਿਕ : ਬੀਤੇ ਕੱਲ੍ਹ ਸਾਦਿਕ ਨੇੜੇ ਪਿੰਡ ਸਾਧੂਵਾਲਾ ਵਿਖੇ ਕਿਸਾਨਾਂ ਦੀ ਕਣਕ ਦੀ ਪੱਕੀ ਫਸਲ ਅੱਗ ਲੱਗਣ ਨਾਲ ਸੜ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਸੀ।ਇਸ ਮੰਦਭਾਗੀ ਘਟਨਾ ਸਬੰਧੀ ਪ੍ਰੀਤਮ ਸਿੰਘ, ਸਤਨਾਮ ਸਿੰਘ, ਜਗਮੀਤ ਸਿੰਘ, ਮਲਕੀਤ ਸਿੰਘ ਤੇ ਹੋਰ ਪੀੜਤ ਕਿਸਾਨਾਂ ਨੂੰ ਹੌਸਲਾ ਦੇਣ ਤੇ ਘਟਨਾ ਦੀ ਜਾਣਕਾਰੀ ਲੈਣ ਲਈ ਗੁਰਤੇਜ ਸਿੰਘ ਖੋਸਾ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਫਰੀਦਕੋਟ ਤੇ ਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਵਿਸੇ਼ਸ਼ ਤੌਰ ਤੇ ਮੌਕੇ ਤੇ ਪੁੱਜੇ ਤੇ ਕਿਸਾਨਾਂ ਨਾਲ ਗਲਬਾਤ ਕੀਤੀ।ਚੇਅਰਮੈਨ ਖੋਸਾ ਨੇ ਕਿਸਾਨਾਂ ਨਾਲ ਗਲਬਾਤ ਕਰਨ ਤੋਂ ਬਾਅਦ ਦੱਸਿਆ ਕਿ ਇਸ ਨੁਕਸਾਨ ਦੀ ਪੂਰਤੀ ਲਈ ਸ਼ਪੈਸ਼ਲ ਗਰਦਾਵਰੀ ਕਰਵਾ ਦਿੱਤੀ ਗਈ ਹੈ ਤੇ ਰਿਪੋਰਟ ਬਣਾ ਕੇ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਭੇਜ ਕੇ ਬੇਨਤੀ ਕੀਤੀ ਹੈ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨ ਦੇ ਨੁਕਸਾਨ ਦੀ ਭਰਪਾਈ ਹੋ ਸਕੇ ਤੇ ਕਿਸਾਨ ਝੋਨੇ ਦੀ ਫਸਲ ਬੀਜਣ ਦੀ ਤਿਆਰੀ ਕਰ ਸਕਣ।ਇਸ ਮੌਕੇ ਪਿੰਡ ਦੇ ਕਿਸਾਨਾਂ ਤੋਂ ਇਲਾਵਾ ਗੁਰਸੇਵਕ ਸਿੰਘ ਸੰਧੂ ਬੁੱਟਰ ਜ਼ਿਲਾ ਪ੍ਰਧਾਨ ਕਿਸਾਨ ਵਿੰਗ ਫਰੀਦਕੋਟ, ਰਮਨਦੀਪ ਸਿੰਘ ਮੁਮਾਰਾ, ਕੁਲਵੀਰ ਸਿੰਘ ਸੰਧੂ, ਸਿਮਰਤ ਸੰਧੂ, ਜਗਮੋਹਨ ਸਿੰਘ ਬਰਾੜ ਵੀ ਹਾਜਰ ਸਨ।