
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

15 ਅਗਸਤ ਮੌਕੇ ਅਲਫਾ ਕੰਪਿਊਟਰ ਐਜੂਕੇਸ਼ਨ ਸੈਂਟਰ ਦਾ ਵਿਸ਼ੇਸ਼ ਸਨਮਾਨ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਆਜ਼ਾਦੀ ਦਿਹਾੜੇ ਦੇ ਸ਼ੁਭ ਮੌਕੇ ’ਤੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਅਲਫਾ ਕੰਪਿਊਟਰ ਐਜੂਕੇਸ਼ਨ ਸੈਂਟਰ ਫ਼ਰੀਦਕੋਟ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਸੈਂਟਰ ਦੇ ਡਾਇਰੈਕਟਰ ਵਿਕਾਸ ਕੁਮਾਰ ਨੂੰ ਪ੍ਰਦਾਨ ਕੀਤਾ ਗਿਆ। ਇਸ ਮੌਕੇ ਸੈਂਟਰ ਦੇ ਡਾਇਰੈਕਟਰ ਵਿਕਾਸ ਕੁਮਾਰ ਨੇ ਕਿਹਾ ਕਿ 15 ਅਗਸਤ ਵਰਗੇ ਮਹੱਤਵਪੂਰਨ ਦਿਹਾੜੇ ’ਤੇ ਮਿਲਿਆ ਇਹ ਸਨਮਾਨ ਉਨ੍ਹਾਂ ਲਈ ਬੇਹੱਦ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਿਰਫ਼ ਅਲਫਾ ਕੰਪਿਊਟਰ ਐਜੂਕੇਸ਼ਨ ਸੈਂਟਰ ਦਾ ਨਹੀਂ, ਸਗੋਂ ਸੰਸਥਾ ਨਾਲ ਜੁੜੀ ਪੂਰੀ ਟੀਮ, ਮਿਹਨਤੀ ਅਧਿਆਪਕਾਂ, ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਹਰ ਉਸ ਸਹਿਯੋਗੀ ਦੀ ਮਿਹਨਤ, ਲਗਨ ਅਤੇ ਭਰੋਸੇ ਦਾ ਸਨਮਾਨ ਹੈ, ਜਿਨ੍ਹਾਂ ਨੇ ਸੰਸਥਾ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਇਆ ਹੈ। ਉਹਨਾਂ ਨੇ ਕਿਹਾ ਕਿ ਅਲਫਾ ਕੰਪਿਊਟਰ ਐਜੂਕੇਸ਼ਨ ਸੈਂਟਰ ਵੱਲੋਂ ਹਮੇਸ਼ਾ ਵਿਦਿਆਰਥੀਆਂ ਨੂੰ ਆਧੁਨਿਕ ਕੰਪਿਊਟਰ ਸਿੱਖਿਆ ਅਤੇ ਰੁਜ਼ਗਾਰਮੁਖੀ ਕੋਰਸ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਭਵਿੱਖ ਲਈ ਆਤਮ-ਨਿਰਭਰ ਅਤੇ ਸਮਰੱਥ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਨਾਲ ਜੁੜੇ ਅਧਿਆਪਕਾਂ ਅਤੇ ਸਟਾਫ਼ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਸਦਕਾ ਹੀ ਅੱਜ ਅਲਫਾ ਕੰਪਿਊਟਰ ਐਜੂਕੇਸ਼ਨ ਸੈਂਟਰ ਫ਼ਰੀਦਕੋਟ ਵਿੱਚ ਆਪਣੀ ਵਿਸ਼ੇਸ਼ ਪਛਾਣ ਬਣਾਉਣ ਵਿੱਚ ਕਾਮਯਾਬ ਹੋਇਆ ਹੈ। ਉਨ੍ਹਾਂ ਆਪਣੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸੰਸਥਾ ’ਤੇ ਜਤਾਇਆ ਗਿਆ ਭਰੋਸਾ ਹੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਦਾ ਵਿਸ਼ਵਾਸ ਅਤੇ ਵਿਦਿਆਰਥੀਆਂ ਦੀ ਮਿਹਨਤ ਸੰਸਥਾ ਨੂੰ ਲਗਾਤਾਰ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਅਲਫਾ ਕੰਪਿਊਟਰ ਐਜੂਕੇਸ਼ਨ ਸੈਂਟਰ ਦੀ ਪੂਰੀ ਟੀਮ ਦਾ ਵੀ ਧੰਨਵਾਦ ਕੀਤਾ, ਜਿਸ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਸੰਸਥਾ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਅੰਤ ਵਿੱਚ ਵਿਕਾਸ ਕੁਮਾਰ ਨੇ 15 ਅਗਸਤ ਦੇ ਇਸ ਵਿਸ਼ੇਸ਼ ਮੌਕੇ ’ਤੇ ਅਲਫਾ ਕੰਪਿਊਟਰ ਐਜੂਕੇਸ਼ਨ ਸੈਂਟਰ ਨੂੰ ਮਾਣ-ਸਨਮਾਨ ਦੇਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਨਮਾਨ ਪੂਰੀ ਸੰਸਥਾ ਲਈ ਮਾਣ ਵਾਲੀ ਗੱਲ ਹੋਣ ਦੇ ਨਾਲ-ਨਾਲ ਅੱਗੇ ਵਧਣ ਲਈ ਨਵੀਂ ਊਰਜਾ ਅਤੇ ਉਤਸ਼ਾਹ ਪ੍ਰਦਾਨ ਕਰੇਗਾ।