ਸਰਕਾਰੀ ਕਾਲਜ ’ਚ ਸਿਵਲ ਸਰਵਿਸਿਜ਼ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਸੈਮੀਨਾਰ ਕਰਵਾਇਆ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਸਿਵਲ ਸਰਵਿਸਿਜ਼ ਪ੍ਰੀਖਿਆਵਾਂ ਦੀ ਰਣਨੀਤੀ ਸਬੰਧੀ ਵਿਸ਼ੇਸ਼ ਸੈਮੀਨਾਰ ਦਾ ਸਫ਼ਲ ਆਯੋਜਨ
Publish Date: Thu, 10 Sep 2026 04:09 PM (IST)
Updated Date: Thu, 10 Sep 2026 04:10 PM (IST)
ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ ਫਰੀਦਕੋਟ : ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ ਕੈਰੀਅਰ ਗਾਈਡੈਂਸ ਸੈੱਲ ਵੱਲੋਂ ਅੱਜ ਕਲਪਨਾ ਚਾਵਲਾ ਬਲਾਕ ਦੇ ਸੈਮੀਨਾਰ ਹਾਲ ਵਿਖੇ ਸਿਵਲ ਸਰਵਿਸਿਜ਼ (91S/P3S) ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਦੀ ਰਣਨੀਤੀ ਵਿਸ਼ੇ ਤੇ ਇੱਕ ਉੱਚ-ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਸਮਾਗਮ ਵਿੱਚ ਯੂ.ਪੀ.ਐੱਸ.ਸੀ. ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ 76ਵਾਂ ਆਲ ਇੰਡੀਆ ਰੈਂਕ (”PS3 19R 76) ਹਾਸਲ ਕਰਨ ਵਾਲੇ ਜ਼ਿਲ੍ਹੇ ਦੇ ਮਾਣ, ਸ਼੍ਰੀ ਸੁਨਾਵਰਦੀਪ ਸਿੰਘ (91S) ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਵਰਣਨਯੋਗ ਹੈ ਕਿ ਸੁਨਾਵਰਦੀਪ ਸਿੰਘ ਕਾਲਜ ਦੇ ਸਹਾਇਕ ਪ੍ਰੋਫੈਸਰ ਡਾ. ਗਗਨਦੀਪ ਕੌਰ ਦੇ ਸਪੁੱਤਰ ਹਨ, ਜਿਸ ਕਾਰਨ ਸਮੁੱਚੇ ਕਾਲਜ ਪ੍ਰਸ਼ਾਸਨ ਅਤੇ ਸਟਾਫ਼ ਵਿੱਚ ਇਸ ਇਤਿਹਾਸਕ ਪ੍ਰਾਪਤੀ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।ਸਮਾਗਮ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ ਮਾਨਯੋਗ ਪ੍ਰਿੰਸੀਪਲ ਡਾ. ਪੂਜਾ ਭੱਲਾ ਨੇ ਮੁੱਖ ਬੁਲਾਰੇ ਦਾ ਰਸਮੀ ਸਵਾਗਤ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੀਆਂ ਸਫ਼ਲ ਸ਼ਖ਼ਸੀਅਤਾਂ ਦੇ ਮਾਰਗਦਰਸ਼ਨ ਨਾਲ ਵਿਦਿਆਰਥੀ ਉੱਚ ਪ੍ਰਸ਼ਾਸਨਿਕ ਅਹੁਦਿਆਂ ਤੇ ਪਹੁੰਚਣ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਦੇ ਹਨ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸ਼ਾਲਿਨੀ ਗਰਗ ਜੀ ਸ਼ਾਮਲ ਸੀ । ਇਸ ਉਪਰੰਤ, ਕੈਰੀਅਰ ਗਾਈਡੈਂਸ ਸੈੱਲ ਦੇ ਕਨਵੀਨਰ ਸ਼੍ਰੀ ਸੁਖਦੇਵ ਸਿੰਘ, ਸਹਾਇਕ ਪ੍ਰੋਫੈਸਰ (ਇਤਿਹਾਸ) ਨੇ ਸੈਮੀਨਾਰ ਦੇ ਮੁੱਖ ਉਦੇਸ਼ਾਂ ਦੀ ਰੂਪ-ਰੇਖਾ ਸਾਂਝੀ ਕੀਤੀ। ਇਸ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਕੈਰੀਅਰ ਗਾਈਡੈਂਸ ਸੈੱਲ ਦੇ ਸਰਗਰਮ ਮੈਂਬਰਾਂ ਮਿਸ ਆਰਤੀ ਰਾਣੀ (ਸਹਾਇਕ ਪ੍ਰੋਫੈਸਰ), ਪਰਵਿੰਦਰ ਕੌਰ (ਸਹਾਇਕ ਪ੍ਰੋਫੈਸਰ) ਅਤੇ ਕਰਮਜੀਤ ਕੌਰ (ਸਹਾਇਕ ਪ੍ਰੋਫੈਸਰ) ਨੇ ਅਹਿਮ ਭੂਮਿਕਾ ਨਿਭਾਈ। ਮੁੱਖ ਬੁਲਾਰੇ ਸੁਨਾਵਰਦੀਪ ਸਿੰਘ ਨੇ ਆਪਣੇ ਵਿਸਤ੍ਰਿਤ ਭਾਸ਼ਣ ਵਿੱਚ ਵਿਦਿਆਰਥੀਆਂ ਨਾਲ ਸਿਵਲ ਸਰਵਿਸਿਜ਼ ਪ੍ਰੀਖਿਆ ਦੇ ਵੱਖ-ਵੱਖ ਪੜਾਵਾਂ ਦੀ ਸਫ਼ਲ ਤਿਆਰੀ ਲਈ ਅਹਿਮ ਨੁਕਤੇ ਸਾਂਝੇ ਕੀਤੇ। ਉਨ੍ਹਾਂ ਨੇ ਯੋਜਨਾਬੱਧ ਸਮਾਂ ਪ੍ਰਬੰਧਨ ਪ੍ਰੀਖਿਆ ਕੇਂਦਰਿਤ ਅਧਿਐਨ ਸਮੱਗਰੀ ਦੀ ਚੋਣ, ਅਤੇ ਮਾਨਸਿਕ ਦ੍ਰਿੜਤਾ ਬਣਾਈ ਰੱਖਣ ਦੀ ਮਹੱਤਤਾ ਤੇ ਵਿਸ਼ੇਸ਼ ਜ਼ੋਰ ਦਿੱਤਾ। ਅਖ਼ੀਰ ਵਿੱਚ ਇੱਕ ਇੰਟਰਐਕਟਿਵ ਸੈਸ਼ਨ ਵੀ ਰੱਖਿਆ ਗਿਆ, ਜਿਸ ਵਿੱਚ ਵਿਦਿਆਰਥੀਆਂ ਦੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਡਾ. ਪੂਜਾ ਭੱਲਾ, ਵਾਈਸ ਪ੍ਰਿੰਸੀਪਲ ਡਾ. ਸ਼ਾਲਿਨੀ ਗਰਗ ਜੀ, ਕਨਵੀਨਰ ਸੁਖਦੇਵ ਸਿੰਘ ਅਤੇ ਕੈਰੀਅਰ ਸੈੱਲ ਦੀ ਸਮੁੱਚੀ ਟੀਮ ਵੱਲੋਂ ਮੁੱਖ ਬੁਲਾਰੇ ਨੂੰ ਸੰਸਥਾ ਵੱਲੋਂ ਯਾਦਗਾਰੀ ਚਿੰਨ੍ਹ (ਮੈਮੈਂਟੋ) ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਅਕਾਦਮਿਕ ਸਮਾਗਮ ਵਿੱਚ ਕਾਲਜ ਦੇ ਸਮੂਹ ਵਿਭਾਗਾਂ ਦੇ ਮੁਖੀ, ਫੈਕਲਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਚਾਹਵਾਨ ਵਿਦਿਆਰਥੀ ਹਾਜ਼ਰ ਸਨ।