ਸਕੂਲੀ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਬਾਬਾ ਫ਼ਰੀਦ ਆਗਮਨ-ਪੁਰਬ ਮੌਕੇ ਸਕੂਲੀ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ - ਸਿਮਰਜੀਤ ਸਿੰਘ ਸੇਖੋਂ
Publish Date: Wed, 16 Sep 2026 06:07 PM (IST)
Updated Date: Wed, 16 Sep 2026 06:08 PM (IST)
ਜਗਮੀਤ ਸਿੰਘ ਪੰਜਾਬੀ ਜਾਗਰਣ ਫਰੀਦਕੋਟ : ਬਾਬਾ ਫਰੀਦ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਫਰੀਦਕੋਟ ਵਿਖੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਬਾਬਾ ਫਰੀਦ ਧਾਰਮਿਕ ਤੇ ਵਿਦਿਅਕ ਸੰਸਥਾਵਾਂ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਫ਼ਰੀਦਕੋਟ ਅਤੇ ਮੁਕਤਸਰ ਜ਼ਿਲ੍ਹਿਆਂ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਉਹਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਇਹ ਮੁਕਾਬਲੇ ਬਾਬਾ ਫ਼ਰੀਦ ਜੀ ਦੇ ਜੀਵਨ, ਸਿਧਾਂਤਾਂ ਅਤੇ ਸ਼ਬਦਾਂ ਤੇ ਅਧਾਰਿਤ ਸਨ, ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ 17 ਸਤੰਬਰ ਨੂੰ ਸ਼ਬਦ ਗਾਇਣ ਮੁਕਾਬਲੇ ਵੀ ਬਾਬਾ ਫਰੀਦ ਜੀ ਦੇ ਸਲੋਕਾਂ ਤੇ ਹੀ ਅਧਾਰਿਤ ਹੋਣਗੇ। ਉਹਨਾਂ ਨੇ ਕਿਹਾ ਕਿ 16 ਸਤੰਬਰ ਦੇ ਭਾਸ਼ਣ ਮੁਕਾਬਲੇ ਵਿੱਚ ਵੀ ਵਿਦਿਆਰਥੀਆਂ ਨੇ ਉਚੇਰੀ ਸੂਝ-ਬੂਝ ਦਾ ਪ੍ਰਗਟਾਵਾ ਕਰਦਿਆਂ ਬਾਬਾ ਫ਼ਰੀਦ ਜੀ ਦੇ ਸੋਲਕਾਂ ਦੀ ਵਿਆਖਿਆ ਬਹੁਤ ਹੀ ਖੂਬਸੂਰਤ ਢੰਗ ਨਾਲ ਕੀਤੀ ਹੈ। ਸਾਰੇ ਮੁਕਾਬਲਿਆਂ ਦਾ ਨਤੀਜਾ ਮਿਤੀ 17 ਸਤੰਬਰ, ਦਿਨ ਬੁੱਧਵਾਰ ਨੂੰ ਐਲਾਨਿਆ ਜਾਵੇਗਾ ਅਤੇ 23 ਸਤੰਬਰ ਨੂੰ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਜਾਣਗੇ। ਜਿਸ ਵਿੱਚ ਪਹਿਲਾ ਦਰਜਾ 10,000/-, ਦੂਜਾ ਦਰਜਾ 7000/- ਅਤੇ ਤੀਜਾ ਦਰਜਾ 5000/- ਦੀ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਾਰੇ ਵਿਦਿਆਰਥੀਆਂ ਨੂੰ 23 ਸਤੰਬਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਦੇ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਬਲਜਿੰਦਰਾ ਕਾਲਜ਼ ਦੇ ਰਿਟਾ. ਪ੍ਰਿੰਸੀਪਲ ਪ੍ਰੋ. ਦਲਬੀਰ ਸਿੰਘ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਸ. ਕੁਲਦੀਪ ਸਿੰਘ ਨੇ ਬਤੌਰ ਜੱਜ ਭੂਮਿਕਾ ਨਿਭਾਈ। ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਜੀ ਨੇ ਆਏ ਹੋਏ ਜੱਜ ਸਾਹਿਬਾਨਾਂ, ਸਮੂਹ ਵਿਦਿਆਰਥੀਆਂ, ਵਿੱਦਿਅਕ ਅਦਾਰਿਆਂ ਦੇ ਮੁਖੀਆਂ ਦਾ ਧੰਨਵਾਦ ਕਰਦਿਆਂ ਆਪਣਾ ਅਸ਼ੀਰਵਾਦ ਦਿੱਤਾ। ਇਸ ਮੌਕੇ ਕਮੇਟੀ ਮੈਂਬਰਜ਼ ਸ. ਚਰਨਜੀਤ ਸਿੰਘ ਸੇਖੋਂ, ਸ. ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ, ਸ. ਦੀਪਇੰਦਰ ਸਿੰਘ ਸੇਖੋਂ, ਸ. ਕੁਲਜੀਤ ਸਿੰਘ ਮੌਂਗੀਆ, ਸ. ਗੁਰਜਾਪ ਸਿੰਘ ਸੇਖੋਂ ਅਤੇ ਸ. ਨਰਿੰਦਰ ਪਾਲ ਸਿੰਘ ਬਰਾੜ ਵੀ ਹਾਜ਼ਰ ਸਨ।