ਲਾਇਨਜ਼ ਕਲੱਬ ਫ਼ਰੀਦਕੋਟ ਨੇ ਮਰੀਜ਼ਾਂ ਲਈ ਲੰਗਰ ਲਾਇਆ
ਲਾਇਨਜ਼ ਕਲੱਬ ਫ਼ਰੀਦਕੋਟ ਨੇ ਮਰੀਜਾਂ ਲਈ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਾਇਆ
Publish Date: Thu, 01 Jan 2026 03:38 PM (IST)
Updated Date: Thu, 01 Jan 2026 04:09 AM (IST)
ਪੱਤਰ ਪ੍ਰੇਰਕ ਫ਼ਰੀਦਕੋਟ : ਸਮਾਜ ਸੇਵੀ ’ਚ ਮੋਹਰੀ ਲਾਇਨਜ਼ ਕਲੱਬ ਫ਼ਰੀਦਕੋਟ ਵੱਲੋਂ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਨਵੇਂ ਸਾਲ ਦੀ ਆਮਦ ਦੀ ਖੁਸ਼ੀ ਅੰਦਰ ਮਰੀਜ਼ਾਂ ਲਈ ਦੁੱਧ ਅਤੇ ਬਿਸਕੁਟਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸੇਖਰ ਕੱਕੜ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲਾਇਨਜ਼ ਕਲੱਬ ਅਕਸਰ ਹੀ ਮਰੀਜ਼ਾਂ ਦੀ ਸੇਵਾ ਕਰਦਾ ਰਹਿੰਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਨੇ ਲਾਇਨਜ਼ ਕਲੱਬ ਦੇ ਸਮੂਹ ਮੈਬਰਾਂ ਦਾ ਨਿਰੰਤਰ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਲੈਕਚਰਾਰ ਹਰਜੀਤ ਸਿੰਘ ਨੇ ਕਿਹਾ ਕਿ ਕਲੱਬ ਵਲੋਂ ਨਵੇਂ ਸਾਲ ਮੌਕੇ ਸਿਵਲ ਹਸਪਤਾਲ ’ਚ ਦਾਖਲ ਅਤੇ ਓ.ਪੀ.ਡੀ.’ਚ ਆਏ ਮਰੀਜ਼ਾਂ ਦੀ ਦੁੱਧ-ਬਿਸਕੁਟਾਂ ਨਾਲ ਸੇਵਾ ਕਰਕੇ ਨਵੇ ਸਾਲ ਨੂੰ ਜੀ ਆਇਆਂ ਨੂੰ ਆਖਿਆ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਫ਼ਜੂਲ ਖਰਚੀ ਬੰਦ ਕਰਕੇ ਮਾਨਵਤਾ ਭਲਾਈ ਲਈ ਨਿੱਕੇ-ਨਿੱਕੇ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਇੰਜ.ਬਲਤੇਜ ਸਿੰਘ ਤੇਜੀ ਜੋੜਾ, ਅਮਰੀਕ ਸਿੰਘ ਖਾਲਸਾ, ਲੁਕਿੰਦਰ ਸ਼ਰਮਾ, ਐਡਵੋਕੇਟ ਸੁਨੀਲ ਚਾਵਲਾ, ਗੁਰਮੇਲ ਸਿੰਘ ਜੱਸਲ, ਗੁਰਮੀਤ ਸਿੰਘ ਬਰਾੜ, ਕਰਮਿੰਦਰ ਸਿੰਘਬਿੱਟੂ ਗਿੱਲ, ਦਵਿੰਦਰ ਧਿੰਗੜਾ ਮੈਂਬਰਾਂ ਨੇ ਹੱਥੀਂ ਸੇਵਾ ਕੀਤੀ।