ਸੂਬਾ ਪੱਧਰੀ ਰਿਲੇਅ ਦੌੜ 29 ਮਾਰਚ ਨੂੰ
ਛੇਵੀਂ ਸਟੇਟ ਪੱਧਰੀ ਰਿਲੇਅ ਦੋੜ 29 ਮਾਰਚ ਨੂੰ
Publish Date: Wed, 25 Mar 2026 03:50 PM (IST)
Updated Date: Thu, 26 Mar 2026 03:59 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਸ੍ਰ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਕੋਟਕਪੂਰਾ ਵਲੋਂ ਛੇਵੀਂ ਸਟੇਟ ਪੱਧਰੀ ਰਿਲੇਅ ਦੋੜ 29 ਮਾਰਚ ਦਿਨ ਐਤਵਾਰ ਨੂੰ ਸਵੇਰੇ 9:00 ਤੋਂ ਸ਼ਾਮ 4:00 ਵਜੇ ਤੱਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਬਠਿੰਡਾ ਰੋਡ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ ਹੈ। ਸੰਸਥਾ ਦੇ ਪ੍ਰਧਾਨ ਖਰੈਤੀ ਲਾਲ ਸ਼ਰਮਾ ਅਤੇ ਜਨਰਲ ਸਕੱਤਰ ਜੁਗਰਾਜ ਸਿੰਘ ਜੋਗਾ ਧਾਲੀਵਾਲ ਦੀ ਅਗਵਾਈ ਹੇਠ ਵਿਸ਼ਵ ਪ੍ਰਸਿੱਧ ਸਮਾਜਸੇਵੀ ਸੰਸਥਾ ਗੁੱਡ ਮੋਰਨਿੰਗ ਵੈਲਫੇਅਰ ਕਲੱਬ ਦੇ ਸਥਾਨਕ ਮਿਉਸਪਲ ਪਾਰਕ ਵਿੱਚ ਸਥਿੱਤ ਮੰਚ ’ਤੇ ਪੁੱਜੀ ਟੀਮ ਨੇ ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਪੱਪੂ ਲਹੋਰੀਆ, ਸੰਸਥਾਪਕ ਗੁਰਿੰਦਰ ਸਿੰਘ ਮਹਿੰਦੀਰੱਤਾ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੱਦਾ ਪੱਤਰ ਦੇਣ ਮੌਕੇ ਪੋਸਟਰ ਜਾਰੀ ਕੀਤਾ। ਉਹਨਾ ਦੱਸਿਆ ਕਿ ਸੂਬਾ ਪੱਧਰੀ ਦੋੜਾਂ ਵਿੱਚ ਹਰ ਉਮਰ ਵਰਗ ਦੇ ਵਿਅਕਤੀਆਂ ਦੀਆਂ ਦੋੜਾਂ ਕਰਵਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਸ ਗੈਰ ਰਾਜਨੀਤਿਕ ਪੋ੍ਰਗਰਾਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮਨਤਾਰ ਸਿੰਘ ਬਰਾੜ, ਅਜੈਪਾਲ ਸਿੰਘ ਸੰਧੂ, ਭਾਈ ਰਾਹੁਲ ਸਿੰਘ ਸਿੱਧੂ ਸਮੇਤ ਵੱਖ ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਆਗੂਆਂ ਨੂੰ ਸ਼ਾਮਲ ਹੋਣ ਲਈ ਖੁੱਲਾ ਸੱਦਾ ਦਿੱਤਾ ਗਿਆ ਹੈ।