CAQM ਦੇ ਨੋਟਿਸ ਤੋਂ ਬਾਅਦ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਫ਼ਰੀਦਕੋਟ 'ਚ ਪਰਾਲੀ ਨੂੰ ਅੱਗ ਲਾਉਣ ਵਾਲੇ 42 ਕਿਸਾਨਾਂ 'ਤੇ ਕਾਰਵਾਈ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਵੱਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਨੂੰ ਲੈ ਕੇ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਿਆ ਹੈ। ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿੱਚ 24 ਕਿਸਾਨਾਂ ਖ਼ਿਲਾਫ਼ 10 ਮਾਮਲੇ ਦਰਜ ਕੀਤੇ ਗਏ ਹਨ।
Publish Date: Fri, 06 Nov 2026 03:21 PM (IST)
Updated Date: Fri, 06 Nov 2026 03:23 PM (IST)
ਸ਼ਿਵ ਕੁਮਾਰ ਸ਼ਰਮਾ, ਪੰਜਾਬੀ ਜਾਗਰਣ, ਫ਼ਰੀਦਕੋਟ - ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਵੱਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਨੂੰ ਲੈ ਕੇ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਿਆ ਹੈ। ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿੱਚ 24 ਕਿਸਾਨਾਂ ਖ਼ਿਲਾਫ਼ 10 ਮਾਮਲੇ ਦਰਜ ਕੀਤੇ ਗਏ ਹਨ।
ਇਨ੍ਹਾਂ ਪਿੰਡਾਂ ਦੇ ਕਿਸਾਨਾਂ ਖ਼ਿਲਾਫ਼ ਹੋਈ ਕਾਰਵਾਈ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅਰਾਈਆਂਵਾਲਾ ਕਲਾਂ ਅਤੇ ਪੱਖੀ ਕਲਾਂ ਦੇ 7-7 ਕਿਸਾਨਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਪਿੰਡ ਬੇਗੂਵਾਲਾ ਅਤੇ ਝੋਟੀਵਾਲਾ ਦੇ 3-3 ਕਿਸਾਨਾਂ, ਜੈਤੋ ਦੇ 3 ਕਿਸਾਨਾਂ ਅਤੇ ਰੋਮਾਣਾ ਅਜੀਤ ਸਿੰਘ ਦੇ ਇੱਕ ਕਿਸਾਨ ਖ਼ਿਲਾਫ਼ ਪਰਾਲੀ ਸਾੜਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਹ ਸਾਰੇ ਮਾਮਲੇ ਥਾਣਾ ਸਦਰ ਫ਼ਰੀਦਕੋਟ, ਥਾਣਾ ਜੈਤੋ ਅਤੇ ਥਾਣਾ ਬਾਜਾਖਾਨਾ ਵਿਖੇ ਦਰਜ ਕੀਤੇ ਗਏ ਹਨ।
ਹੁਣ ਤੱਕ 42 ਕਿਸਾਨਾਂ ਖ਼ਿਲਾਫ਼ ਹੋ ਚੁੱਕੀ ਹੈ ਕਾਰਵਾਈ ਜ਼ਿਕਰਯੋਗ ਹੈ ਕਿ ਇਸ ਤਾਜ਼ਾ ਕਾਰਵਾਈ ਤੋਂ ਪਹਿਲਾਂ ਵੀ ਫ਼ਰੀਦਕੋਟ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਦੋਸ਼ ਹੇਠ 18 ਕਿਸਾਨਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਸਨ। ਤਾਜ਼ਾ ਦਰਜ ਕੀਤੇ ਗਏ ਮਾਮਲਿਆਂ ਨੂੰ ਮਿਲਾ ਕੇ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 42 ਕਿਸਾਨਾਂ ਖ਼ਿਲਾਫ਼ ਪੁਲਿਸ ਕਾਰਵਾਈ ਕੀਤੀ ਜਾ ਚੁੱਕੀ ਹੈ।
ਨੋਟਿਸ ਤੋਂ ਬਾਅਦ ਪ੍ਰਸ਼ਾਸਨ ਨੇ ਵਧਾਈ ਚੌਕਸੀ ਗੌਰਤਲਬ ਹੈ ਕਿ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੇ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੋਏ ਵਾਧੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫ਼ਰੀਦਕੋਟ ਵੀ ਸ਼ਾਮਲ ਹੈ। ਕਮਿਸ਼ਨ ਦੀ ਇਸ ਸਖ਼ਤ ਚਿਤਾਵਨੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਖੇਤਾਂ ਵਿੱਚ ਨਿਗਰਾਨੀ ਅਤੇ ਚੌਕਸੀ ਵਧਾ ਦਿੱਤੀ ਗਈ ਹੈ।