ਸਟਾਫ਼ ਰਿਪੋਰਟਰ, ਫਰੀਦਕੋਟ : ਸੂਬਾ ਸਰਕਾਰ ਵੱਲੋਂ ਕੋਰੋਨਾ ਸਥਿਤੀ 'ਚ ਸੁਧਾਰ ਦੇ ਮੱਦੇਨਜ਼ਰ ਸਕੂਲੀ ਵਿਦਿਆਰਥੀਆਂ ਬਾਰੇ ਜਾਰੀ ਹਦਾਇਤਾਂ ਅਨੁਸਾਰ ਅੱਜ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਸਕੂਲਾਂ 'ਚ ਆਏ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੱਤਪਾਲ ਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫ਼ਰੀਦਕੋਟ ਸ਼ਵਿਰਾਜ ਕਪੂਰ ਨੇ ਦੱਸਿਆ ਕਿ ਤਕਰੀਬਨ ਪੰਜ ਮਹੀਨਿਆਂ ਲਈ ਬੰਦ ਰਹੇ ਸਕੂਲ ਮੁੜ ਤੋਂ ਪੂਰੀ ਤਰਾਂ੍ਹ ਖੁੱਲ੍ਹ ਗਏ ਹਨ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ 2 ਅਗਸਤ ਤੋਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਸਕੂਲ ਆਉਣਾ ਸ਼ੁਰੂ ਕਰ ਦਿੱਤਾ ਹੈ ਜਦਕਿ ਦਸਵੀਂ ਤੋਂ ਬਾਰਵੀਂ ਤੱਕ ਦੀਆਂ ਸੀਨੀਅਰ ਜਮਾਤਾਂ ਦੇ ਵਿਦਿਆਰਥੀ 26 ਜੁਲਾਈ ਤੋਂ ਹੀ ਸਕੂਲ ਆ ਕੇ ਜਮਾਤ ਕਮਰਿਆਂ 'ਚ ਆਫਲਈਨ ਪੜ੍ਹਾਈ ਕਰ ਰਹੇ ਹਨ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਮੂਹ ਸਰਕਾਰੀ ਪ੍ਰਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਵੱਲੋਂ ਵਿਦਿਆਰਥੀਆਂ ਦੀ ਸਕੂਲਾਂ 'ਚ ਆਮਦ ਦੇ ਮੱਦੇਨਜ਼ਰ ਸਾਫ ਸਫਾਈ ਅਤੇ ਕੋਰੋਨਾ ਹਦਾਇਤਾਂ ਦੇ ਪਾਲਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਕੀਤੇ ਗਏ ਸਨ। ਪ੍ਰਦੀਪ ਦਿਓੜਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਮਨਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਐਲੀਮੈਂਟਰੀ ਨੇ ਦੱਸਿਆ ਕਿ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲਣ ਦੀ ਸੂਚਨਾ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਤੱਕ ਪਹਿਲਾਂ ਹੀ ਪਹੁੰਚਾ ਦਿੱਤੀ ਗਈ ਸੀ। ਸਕੂਲ ਖੁੱਲ੍ਹਣ ਨੂੰ ਲੈ ਕੇ ਅਧਿਆਪਕਾਂ, ਵਿਦਿਆਰਥੀਆਂ ਤੇ ਵਿਦਿਆਰਥੀਆਂ ਦੇ ਮਾਪਿਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਰਕਾਰੀ ਮਿਡਲ ਸਕੂਲ ਬੁਰਜ ਮਸਤਾ ਵਿਖੇ ਸਕੂਲ ਮੁਖੀ ਗੁਰਵਿੰਦਰ ਸਿੰਘ ਧੀਂਗੜਾ, ਹਿੰਮਤ ਬਾਂਸਲ, ਜਸਪ੍ਰਰੀਤ ਕੌਰ, ਬਲਜਿੰਦਰ ਕੌਰ, ਗੁਰਪ੍ਰਰੀਤ ਸੰਘਰ, ਰੁਪਿੰਦਰ ਸਿੰਘ ਭੁੱਲਰ ਅਧਿਆਪਕਾਂ ਨੇ ਬੱਚਿਆਂ ਦੇ ਹਾਰ ਪਹਿਨਾ ਕੇ ਸਵਾਗਤ ਕੀਤਾ। ਸਰਕਾਰੀ ਹਰਿੰਦਰਾ ਪ੍ਰਰਾਇਮਰੀ ਸਕੂਲ ਫ਼ਰੀਦਕੋਟ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਿੰਦਰ ਕੌਰ ਨੇ ਬੱਚਿਆਂ ਦਾ ਸਵਾਗਤ ਕੀਤਾ। ਸਕੂਲ ਦੇ ਹੈੱਡ ਟੀਚਰ ਭਰਪੂਰ ਸਿੰਘ, ਰਮਨਪ੍ਰਰੀਤ ਕੌਰ, ਅਮਰੀਕ ਸਿੰਘ, ਅਵਤਾਰ ਸਿੰਘ, ਗੁਰਪ੍ਰਰੀਤ ਸਿੰਘ, ਵੰਦਨਾ ਰਾਣੀ, ਅਨੀਤਾ ਰਾਣੀ ਨਾਲ ਮਿਲ ਕੇ ਬੱਚਿਆਂ ਤੇ ਫ਼ੁੱਲਾਂ ਦੀ ਵਰਖਾ ਕੀਤੀ | ਇਸ ਮੌਕੇ ਅਧਿਆਪਕਾ ਰਮਨਪ੍ਰਰੀਤ ਕੌਰ ਦੇ ਸਹਿਯੋਗ ਨਾਲ ਬੱਚਿਆਂ ਨੂੰ ਬਿਸਕੁਟ ਵੰਡੇ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀਕਲਾਂ ਦੇ ਪਿ੍ਰੰਸੀਪਲ ਰਾਜਵਿੰਦਰ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਕਲਾਂ ਦੇ ਪਿ੍ਰੰਸੀਪਲ ਦੀਪਕ ਸਿੰਘ ਨੇ ਦੱਸਿਆ ਕਿ ਸਕੂਲ ਪਹੁੰਚੇ ਵਿਦਿਆਰਥੀਆਂ ਸਬੰਧੀ ਕੋਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ | ਸਰਕਾਰੀ ਹਾਈ ਸਕੂਲ ਟਹਿਣਾ ਵਿਖੇ ਸਕੂਲ ਦੇ ਹੈੱਡਮਿਸਟ੍ਰੈੱਸ ਆਸ਼ਾ ਬਜਾਜ, ਨਵੀ ਪਿੱਪਲੀ ਦੇ ਹੈੱਡ ਮਿਸਟ੍ਰੈੱਸ ਰਵਿੰਦਰ, ਸਰਕਾਰੀ ਹਾਈ ਸਕੂਲ ਬੀੜ ਸਿੱਖਾਂਵਾਲਾ ਦੇ ਹੈੱਡ ਮਿਸਟ੍ਰੈੱਸ ਹਰਸਿਮਰਨਜੀਤ ਕੌਰ ਤੇ ਸਰਕਾਰੀ ਪ੍ਰਰਾਇਮਰੀ ਸਕੂਲ ਜੀਵਨ ਨਗਰ ਦੀ ਹੈੱਡ ਟੀਚਰ ਨਿਰਮਲਜੀਤ ਕੌਰ ਸਮੇਤ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਸਕੂਲ ਖੁੱਲਣ ਦੇ ਪਹਿਲੇ ਦਿਨ ਵਿਦਿਆਰਥੀ ਉਤਸ਼ਾਹ ਨਾਲ ਸਕੂਲਾਂ 'ਚ ਪਹੁੰਚੇ। ਇਸ ਮੌਕੇ ਮੋਨਿਕਾ ਮਿੱਤਲ, ਪਿੰਦਰ ਸਿੰਘ, ਹਰਿੰਦਰ ਸਿੰਘ, ਪ੍ਰਭਜੋਤ ਕੌਰ, ਵੀਰਪਾਲ ਕੌਰ, ਮਨਜੀਤ ਕੌਰ, ਸੁਖਜਿੰਦਰ ਕੌਰ, ਅਰਾਧਨਾ, ਸੁਨੀਤਾ ਰਾਣੀ, ਸਰਬਜੀਤ ਕੌਰ ਅਧਿਆਪਕਾਂ ਨੇ ਬੱਚਿਆਂ ਤੇ ਫ਼ੁੱਲਾਂ ਦੀ ਵਰਖਾ ਕੀਤੀ।