ਸਰਕਾਰੀ ਸਕੂਲ ਪੱਕਾ ਵਿਖੇ ਹੋਣਹਾਰ ਬੱਚੇ ਸਨਮਾਨਿਤ
ਸਰਕਾਰੀ ਸਕੂਲ ਪੱਕਾ ਵਿਖੇ ਨਾਨ ਬੋਰਡ ਜਮਾਤਾਂ ਚ ਪੁਜ਼ੀਸ਼ਨਾਂ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ
Publish Date: Sun, 05 Apr 2026 03:36 PM (IST)
Updated Date: Mon, 06 Apr 2026 03:58 AM (IST)

ਚਾਨਾ ਪੰਜਾਬੀ ਜਾਗਰਣ ਫ਼ਰੀਦਕੋਟ : ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਅੰਜਨਾ ਕੌਂਸ਼ਲ ਦੀ ਯੋਗ ਸਰਪ੍ਰਸਤੀ ਅਤੇ ਸਕੂਲ ਮੁਖੀ ਜਸਬੀਰ ਸਿੰਘ ਜੱਸੀ ਦੀ ਯੋਗ ਅਗਵਾਈ ਹੇਠ ਛੇਵੀਂ ਅਤੇ ਸੱਤਵੀਂ ਜਮਾਤ ਦੇ ਸਲਾਨਾ ਨਤੀਜੇ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਵਾਸਤੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਪਰਸਨ ਸਰਬਜੀਤ ਕੌਰ ਸ਼ਾਮਲ ਹੋਏ। ਸਕੂਲ ਦੇ ਮੁਖੀ ਜਸਬੀਰ ਸਿੰਘ ਜੱਸੀ ਨੇ ਵੱਡੀ ਗਿਣਤੀ ’ਚ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਸਿੱਖਿਆ ਵਿਭਾਗ ਅਤੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੰਦਿਆਂ ਮਾਪਿਆਂ ਨੂੰ ਆਪਣੇ ਬੱਚੇ ਸਕੂਲ ਅੰਦਰ ਦਾਖਲ ਕਰਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਿੰਦੀ ਮਾਸਟਰ ਵਿਕਾਸ ਅਰੋੜਾ ਨੇ ਸਕੂਲ ਦੀਆਂ ਸਿੱਖਿਆ, ਖੇਡਾਂ ਅਤੇ ਵੱਖ-ਵੱਖ ਖੇਤਰਾਂ ’ਚ ਪ੍ਰਾਪਤੀਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਪਰਸਨ ਸਰਬਜੀਤ ਕੌਰ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਸਖ਼ਤ ਮਿਹਨਤ ਕਰਕੇ ਕਾਮਯਾਬ ਹੋਣ ਵਾਸਤੇ ਉਤਸ਼ਾਹਿਤ ਕੀਤਾ। ਇਸ ਮੌਕੇ ਛੇਵੀਂ ਏ ’ਚੋਂ ਗਗਨਜੋਤ ਕੌਰ ਪੁੱਤਰੀ ਹਰਨੇਕ ਸਿੰਘ, ਨਵਨੂਰ ਕੌਰ ਪੁੱਤਰੀ ਗੁਰਪ੍ਰੀਤ ਸਿੰਘ, ਸੁਖਮਨਪ੍ਰੀਤ ਕੌਰ ਭੱਟੀ ਪੁੱਤਰੀ ਧਰਮਪਾਲ ਸਿੰਘ ਅਤੇ ਗੁਰਨੂਰ ਕੌਰ ਪੁੱਤਰੀ ਗੁਰਪਿਆਰ ਸਿੰਘ, ਛੇਵੀਂ ਬੀ ’ਚੋਂ ਜਸਪਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ, ਪਰਨੀਤ ਕੌਰ ਪੁੱਤਰੀ ਭਗਵਾਨ ਸਿੰਘ, ਜਸਵਿੰਦਰ ਸਿੰਘ ਪੁੱਤਰ ਇਕਬਾਲ ਸਿੰਘ, ਸੱਤਵੀਂ ਜਮਾਤ ’ਚੋਂ ਨੀਸ਼ਾ ਕੌਰ ਪੁੱਤਰੀ ਜਸਪਾਲ ਸਿੰਘ, ਪਵਨਦੀਪ ਸਿੰਘ ਪੁੱਤਰ ਧਰਮਾ ਸਿੰਘ, ਰਾਜਬੀਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੂੰ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਸਿਮਰਜੀਤ ਕੌਰ, ਅਮਨਦੀਪ ਕੌਰ,ਵੀਰਪਾਲ ਕੌਰ, ਸਕੂਲ ਸਟਾਫ਼ ’ਚੋਂ ਸਾਇੰਸ ਮਿਸਟ੍ਰੈਸ ਪ੍ਰਵੀਨ ਲਤਾ, ਐੱਸ.ਐੱਸ.ਮਿਸਟ੍ਰੈੱਸ ਜਸਵਿੰਦਰ ਕੌਰ, ਐੱਸ.ਐੱਸ.ਮਾਸਟਰ ਸੁਦੇਸ਼ ਸ਼ਰਮਾ, ਸਾਇੰਸ ਮਿਸਟ੍ਰੈੱਸ ਅਰੁਣਾ ਰਾਣੀ ਹਾਜ਼ਰ ਸਨ।