- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀ ਸੀ ਐਮ ਸਕੂਲ ਦੇ ਵਿਦਿਆਰਥੀਆਂ ਨੇ ਇੰਟੈਕ ਨੈਸ਼ਨਲ ਹੈਰੀਟੇਜ਼ ਕੁਇਜ਼ 2026 ਸਿਟੀ ਰਾਉਂਡ ਚ ਲਿਆ ਭਾਗ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਇੰਟੈਕ ਫਰੀਦਕੋਟ ਚੈਪਟਰ ਵੱਲੋਂ ਇੰਟੈਕ ਨਵੀਂ ਦਿੱਲੀ ਦੇ ਸਹਿਯੋਗ ਨਾਲ ਇੰਟੈਕ ਨੈਸ਼ਨਲ ਹੈਰੀਟੇਜ ਕੁਇਜ਼ 2026 ਦਾ ਸਿਟੀ ਰਾਊਂਡ ਡੀ ਸੀ. ਐਮ ਇਨਰਨੈਸ਼ਨਲ ਸਕੂਲ ਕੋਟਕਪੂਰਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਫਰੀਦਕੋਟ ਜ਼ਿਲ੍ਹੇ ਵਿੱਚੋਂ ਡੀ ਸੀ ਐਮ ਸਕੂਲ ਦੇ ਵਿਦਿਆਰਥੀਆਂ ਦੀ ਗਿਣਤੀ ਸਭ ਤੋਂ ਵੱਧ ਰਹੀ। ਇਸ ਮੌਕੇ ਪ੍ਰੋ. ਬਲਤੇਜ ਸਿੰਘ ਬਰਾੜ, ਕਨਵੀਨਰ ਇੰਟੈਕ ਫਰੀਦਕੋਟ ਚੈਪਟਰ ਅਤੇ ਕੋ-ਕਨਵੀਨਰ ਪੰਜਾਬ ਸਟੇਟ, ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਦੇ ਨਾਲ ਸ਼੍ਰੀ ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ, ਸ਼੍ਰੀ ਵਿਕਰਮਜੀਤ ਸਿੰਘ ਇੰਚਾਰਜ ਟੀਚਰ ਅਤੇ ਜਸਵਿੰਦਰ ਬਰਾੜ ਨੇ ਵੀ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ। ਪ੍ਰੋ. ਬਲਤੇਜ ਸਿੰਘ ਬਰਾੜ ਅਤੇ ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਨੇ ਸਾਰੇ ਪ੍ਰਤੀਯੋਗੀਆਂ ਨੂੰ ਆਪਣਾ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਹ ਗਤੀਵਿਧੀ ਇੰਟੈਕ ਦੀ ਇਕ ਸ਼ਾਖਾ ਹੈਰੀਟੇਜ ਐਜੂਕੇਸ਼ਨ ਐਂਡ ਕਮਿਊਨੀਕੇਸ਼ਨ ਸਰਵਿਸ ਵੱਲੋਂ ਸਪਾਂਸਰ ਕੀਤੀ ਗਈ। ਇਸ ਮੁਕਾਬਲੇ ਵਿੱਚ 7ਵੀਂ ਤੋਂ 10ਵੀਂ ਜਮਾਤ ਤੱਕ ਦੇ ਸਾਰੇ ਭਾਗੀਦਾਰ ਵਿਦਿਆਰਥੀਆਂ ਨੂੰ ਭਾਗੀਦਾਰੀ ਸਰਟੀਫਿਕੇਟ ਦਿੱਤੇ ਗਏ। ਫਰੀਦਕੋਟ ਖੇਤਰ ਵਿੱਚ ਗਤੀਵਿਧੀ ਦੇ ਸਮਾਪਤ ਹੋਣ ਉਪਰੰਤ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਪੰਜਾਬ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲਵੇਗੀ ਅਤੇ ਰਾਜ ਪੱਧਰ ’ਤੇ ਪਹਿਲਾ ਸਥਾਨ ਹਾਂਸਲ ਕਰਨ ਵਾਲੀ ਟੀਮ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਹਿੱਸਾ ਲਵੇਗੀ। ਹਰ ਸਾਲ ਦੇਸ਼ ਭਰ ਤੋਂ ਲਗਭਗ 15,000 ਵਿਦਿਆਰਥੀ ਇਸ ਪ੍ਰਤੀਯੋਗਿਤਾ ਵਿੱਚ ਭਾਗ ਲੈਂਦੇ ਹਨ। ਪ੍ਰੋ. ਬਰਾੜ ਨੇ ਭਾਗੀਦਾਰ ਵਿਦਿਆਰਥੀਆਂ ਲਈ ਕਿਸੇ ਇਤਿਹਾਸਕ ਅਤੇ ਵਿਰਾਸਤੀ ਸਥਾਨ ਦਾ ਦੌਰਾ ਕਰਵਾਉਣ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਨੇ ਇਸ ਵੱਡੇ ਸਮਾਗਮ ਦਾ ਹਿੱਸਾ ਬਣਨ ਲਈ ਪ੍ਰਿੰਸੀਪਲ ਅਤੇ ਸਮੂਹ ਸਟਾਫ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਦੇ ਨਾਲ ਹੀ “ਟ੍ਰੀ ਆਫ ਲਾਈਫ” ਸਿਰਲੇਖ ਹੇਠ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਦੇ ਭਾਗੀਦਾਰਾਂ ਨੂੰ ਵੀ ਸਰਟੀਫਿਕੇਟ ਵੰਡੇ ਗਏ। ਖੇਤਰੀ ਜੇਤੂ ਹਰਪ੍ਰੀਤ ਕੌਰ ਨੂੰ ਸਰਟੀਫਿਕੇਟ ਅਤੇ ਟਰਾਫੀ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਮਨਜੋਤ ਸਿੰਘ, ਜਿਸ ਨੇ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਹਾਸਲ ਕੀਤਾ ਅਤੇ ਤ੍ਰਿਪਤੀ ਨੇ ਪੋਸਟਰ ਮੇਕਿੰਗ ਜ਼ਿਲ੍ਹੇ ਵਿੱਚੋ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਇਹਨਾਂ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।