- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਨੂੰ ਨਿੱਜੀ ਸਫ਼ਾਈ ਅਤੇ ਸਵੱਛਤਾ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਸਵੱਛਤਾ ਪਖਵਾੜਾ ਉਤਸ਼ਾਹ ਨਾਲ ਮਨਾਇਆ ਗਿਆ ਹੈ। ਇਸ ਤਹਿਤ ਸਕੂਲ ਅਸੈਂਬਲੀ ਦੌਰਾਨ ਵਿਦਿਆਰਥੀਆਂ ਨੂੰ ਨਿੱਜੀ ਸਫ਼ਾਈ ਅਤੇ ਸਵੱਛਤਾ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਆਪਣੇ ਸਰੀਰ, ਕੱਪੜਿਆਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਿੱਜੀ ਸਫ਼ਾਈ ਦੇ ਸਿਹਤ ਲਈ ਲਾਭ ਵੀ ਦੱਸੇ ਗਏ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਫ਼ਾਈ ਨਾਲ ਸਬੰਧਤ ਵੱਖ-ਵੱਖ ਚਾਰਟ ਤਿਆਰ ਕੀਤੇ ਗਏ, ਜਿਨ੍ਹਾਂ ਰਾਹੀਂ ਸਵੱਛਤਾ ਦਾ ਸੰਦੇਸ਼ ਦਿੱਤਾ ਗਿਆ। ਇਸ ਤੋਂ ਇਲਾਵਾ ਐਨ ਐਸ ਐਸ ਪ੍ਰੋਗਰਾਮ ਅਫਸਰ ਸ਼੍ਰੀਮਤੀ ਸ਼ਮਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਸਕੂਲ ਵੱਲੋਂ ਸਵੱਛਤਾ ਨੂੰ ਉਤਸ਼ਾਹਿਤ ਕਰਨ ਲਈ ਐਕਸ਼ਨ ਪਲਾਨ ਵੀ ਤਿਆਰ ਕੀਤਾ ਗਿਆ, ਜਿਸ ਤਹਿਤ ਵਿਦਿਆਰਥੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ, ਪ੍ਰਿੰਸੀਪਲ ਸੋਮਾ ਦੇਵੀ ਨੇ ਵਿਦਿਆਰਥੀਆਂ ਨੂੰ ਸਵੱਛਤਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ “ਸਾਫ਼-ਸੁਥਰਾ ਸਕੂਲ, ਸਿਹਤਮੰਦ ਜੀਵਨ” ਦੇ ਸੰਦੇਸ਼ ਨੂੰ ਅਮਲ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੋਆਰਡੀਨੇਟਰ ਸ੍ਰੀਮਤੀ ਸਤਵਿੰਦਰ ਕੌਰ ਅਤੇ ਹੋਰ ਅਧਿਆਪਕ ਹਾਜ਼ਰ ਸਨ।