ਵਿਦਿਆਰਥੀਆਂ ਨੇ ਲੋਕ ਅਦਾਲਤ ’ਚ ਹਿੱਸਾ ਲਿਆ
ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਲਿਆ ਨੈਸ਼ਨਲ ਲੋਕ ਅਦਾਲਤ ਵਿੱਚ ਹਿੱਸਾ
Publish Date: Mon, 16 Mar 2026 04:00 PM (IST)
Updated Date: Tue, 17 Mar 2026 04:01 AM (IST)

ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਸਵ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਤਰਨਪ੍ਰੀਤ ਸਿੰਘ, ਹਰਪ੍ਰੀਤ ਕੌਰ, ਅਵਤਾਰ ਸਿੰਘ, ਗਗਨਦੀਪ ਕੌਰ, ਤਿਸ਼ਾ ਅਰੋੜਾ, ਜਸਪ੍ਰੀਤ ਕੌਰ, ਕਰਨਜੋਤ ਕੌਰ, ਨਾਜਮੀਨ ਕੌਰ, ਰਿਆ ਸਿੰਗਲਾ, ਸੁਮਨਜੀਤ ਕੌਰ, ਸੰਜਨਾ, ਮੁਸਕਾਨ ਅਤੇ ਅਰਸ਼ਪ੍ਰੀਤ ਸਿੰਘ ਨੇ ਜਿਲ੍ਹਾ ਕੋਰਟ ਫਰੀਦਕੋਟ ਵਿੱਚ ਲਗਾਈ ਗਈ ਨੈਸ਼ਨਲ ਲੋਕ ਅਦਾਲਤ ਵਿੱਚ ਹਿੱਸਾ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਮਿਸ ਹਰਬੰਸ ਜੱਸੀ ਅਤੇ ਮਿਸ ਪਰਵਿੰਦਰ ਕੌਰ ਦੀ ਨਿਗਰਾਨੀ ਹੇਠ ਲੋਕ ਅਦਾਲਤ ਦੀ ਕਾਰਵਾਈ ਦੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਮਾਨਯੋਗ ਜੱਜ ਸਾਹਿਬਾਨ ਗੁਰਪ੍ਰੀਤ ਕੌਰ (ਚੇਅਰਮੈਨ ਡਿਸਟ੍ਰਿਕਟ ਲੀਗਲ ਸਰਵਿਸ ਅਥਾਰਿਟੀ-ਕਮ-ਸੈਸ਼ਨ ਜੱਜ), ਮਿਸ ਪਰਵੀਨ ਬਾਲੀ (ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਮਿਸ ਸ਼ੈਂਪੀ ਚੌਧਰੀ (ਮਾਨਯੋਗ ਜੱਜ) ਅਤੇ ਲਵਦੀਪ ਹੂੰਦਲ (ਸਿਵਲ ਸੀਨੀਅਰ ਡਵੀਜਨ ਮੈਜਿਸਟ੍ਰੇਟ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਰੀਦਕੋਟ) ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਲੋਕ ਅਦਾਲਤ ਵਿੱਚ ਕਿਵੇਂ ਸਿਵਲ ਕੇਸਾਂ, ਫੈਮਿਲੀ ਕੇਸਾਂ ਅਤੇ ਚੈੱਕ ਡਿਸਆਨਰ ਕੇਸਾਂ, ਐਮ ਏ ਸੀ ਟੀ ਅਤੇ ਛੋਟੇ ਅਪਰਾਧਿਕ ਕੇਸਾਂ ਵਿੱਚ ਰਾਜੀਨਾਮਾ ਕਰਵਾ ਕੇ ਜਲਦੀ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਵਿਦਿਆਰਥੀਆਂ ਦੇ ਕਾਲਜ ਵਿਖੇ ਪੁੱਜਣ ਤੇ ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਜ਼ਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਿਟੀ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਅਦਾਲਤੀ ਸਿਸਟਮ ਬਾਰੇ ਜਾਣੂ ਕਰਵਾਇਆ। ਉਹਨਾਂ ਕਾਲਜ ਦੀ ਮੈਨੇਜਮੈਂਟ ਕਮੇਟੀ ਦਾ ਵੀ ਧੰਨਵਾਦ ਕੀਤਾ ਜੋ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਦੀ ਯੋਗ ਅਗਵਾਈ ਵਿੱਚ ਕਾਲਜ ਦੇ ਵਿਦਿਆਰਥੀਆਂ ਨੂੰ ਹਰ ਤਰਾਂ ਦੀ ਸਹੂਲਤ ਮੁਹੱਇਆ ਕਰਵਾ ਰਹੀ ਹੈ।