ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਦੇ ਬੱਚੇ ਰਹੇ ਅੱਵਲ
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੀਖਿਆਵਾਂ ਵਿੱਚੋਂ ਵਧੀਆ ਅੰਕ ਪ੍ਰਾਪਤ ਕੀਤੇ
Publish Date: Mon, 19 Jan 2026 04:45 PM (IST)
Updated Date: Tue, 20 Jan 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਅੰਤਰਰਾਸ਼ਟਰੀ ਪੱਧਰ ਦੀ ਸੰਸਥਾ ਸਿਲਵਰ ਜੋਨ ਓਲੰਪੀਅਡ ਵੱਲੋਂ ਕਰਵਾਈਆਂ ਗਈਆਂ ਵੱਖ-ਵੱਖ ਪ੍ਰੀਖਿਆਵਾਂ ਵਿੱਚੋਂ ਅੰਗਰੇਜ਼ੀ ਵਿਸ਼ੇ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਇਸ ਨਤੀਜੇ ਵਿੱਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ। ਇਸ ਪ੍ਰੀਖਿਆ ਵਿੱਚ ਕੁੱਲ 17 ਵਿਦਿਆਰਥੀਆਂ ਨੇ ਭਾਗ ਲਿਆ ਜਿਨਾਂ ਵਿੱਚੋਂ 10 ਵਿਦਿਆਰਥੀਆਂ ਨੇ ਗੋਲਡ ਮੈਡਲ ਦੀ ਪੁਜੀਸ਼ਨ ਹਾਸਿਲ ਕੀਤੀ ਅਤੇ ਦੋ ਵਿਦਿਆਰਥੀਆਂ ਨੇ ਸਿਲਵਰ ਮੈਡਲ ਦੀ ਪੁਜੀਸ਼ਨ ਹਾਸਿਲ ਕੀਤੀ ਅਤੇ ਦੋ ਵਿਦਿਆਰਥੀਆਂ ਨੇ ਬਰੌਂਜ ਮੈਡਲ ਦੀ ਪੁਜੀਸ਼ਨ ਹਾਸਲ ਕੀਤੀ। ਇਹਨਾਂ ਪ੍ਰੀਖਿਆਵਾਂ ਵਿੱਚ ਗੁਰਸ਼ਿੰਦਰ ਸਿੰਘ ਲੈਕਚਰਾਰ ਬਾਇਓਲੌਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਹਨਾਂ ਪ੍ਰਾਪਤੀਆਂ ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸੋਮਾ ਦੇਵੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਨਾਲ ਵਿਦਿਆਰਥੀ ਭਵਿੱਖ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਲਈ ਸੰਪੂਰਨ ਤਿਆਰ ਹੁੰਦੇ ਹਨ।