ਡਰੀਮਲੈਂਡ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਸਨਮਾਨਿਤ
ਗਣਤੰਤਰ ਦਿਵਸ ਮੌਕੇ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਸਨਮਾਨਿਤ
Publish Date: Thu, 29 Jan 2026 03:31 PM (IST)
Updated Date: Fri, 30 Jan 2026 04:01 AM (IST)
ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਕੋਟਕਪੂਰਾ : ਸਥਾਨਕ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਬਾਰ੍ਹਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਕੁਲਦੀਪ ਸ਼ਰਮਾ ਸਪੁੱਤਰੀ ਮਨਜਿੰਦਰ ਕੁਮਾਰ ਅਤੇ ਸਿਮਰਨਜੋਤ ਕੌਰ ਸਪੁੱਤਰੀ ਲਖਵਿੰਦਰਜੀਤ ਸਿੰਘ ਬਰਾੜ ਨੇ (496/500) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਚੌਥਾ ਸਥਾਨ ਅਤੇ ਖੁਸ਼ਦੀਪ ਕੌਰ ਸਪੁੱਤਰੀ ਜਗਮੋਹਨ ਸਿੰਘ ਨੇ (488/500) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਬਾਰ੍ਹਵਾਂ ਸਥਾਨ ਹਾਸਿਲ ਕਰਨ ਤੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਵਿਦਿਆਰਥਣਾਂ ਦੀ ਇਸ ਵਧੀਆ ਕਾਰਗੁਜ਼ਾਰੀ ਸਕੂਲ ਸਟਾਫ ਤੇ ਮਾਪਿਆਂ ਨੂੰ ਵਧਾਈ ਦਿੱਤੀ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ਤੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਦੀ ਪ੍ਰਸੰਸਾ ਕਰਦਿਆਂ ਵਧਾਈ ਦਿੱਤੀ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।