ਯੂਨੀਵਰਸਿਟੀ ਕਾਲਜ ਜੈਤੋ ਦੇ ਖਿਡਾਰੀ ਰਹੇ ਅੱਵਲ
ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾਂ ਕੀਤਾ ਰੌਸ਼ਨ
Publish Date: Sat, 31 Jan 2026 03:41 PM (IST)
Updated Date: Sun, 01 Feb 2026 04:02 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡ ਮੇਲੇ ਦੌਰਾਨ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਦਾ ਆਯੋਜਨ ਮੇਰਾ ਯੁਵਾ ਭਾਰਤ ਫ਼ਰੀਦਕੋਟ ਵੱਲੋਂ ਕਰਵਾਇਆ ਗਿਆ ਸੀ ਜਿਸ ਵਿਚ ਭਾਗ ਲੈਂਦਿਆਂ ਵਿਦਿਆਰਥੀਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਇਲਾਕੇ ਦਾ ਮਾਣ ਵਧਾਇਆ। ਖੇਡ ਮੁਕਾਬਲਿਆਂ ਵਿੱਚ ਨਿਹਾਰਿਕਾ (ਬੀ.ਕਾਮ ਫਾਈਨਲ) ਨੇ ਡਿਸਕਸ ਥਰੋ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਸਿਮਰਦੀਪ (ਬੀ.ਏ ਪਹਿਲਾ) ਨੇ ਡਿਸਕਸ ਥਰੋ ਵਿੱਚ ਦੂਜਾ ਅਤੇ 200 ਮੀਟਰ ਦੌੜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ਼ਾ ਗਰਗ (ਬੀ.ਏ ਪਹਿਲਾ) ਨੇ ਡਿਸਕਸ ਅਤੇ ਸ਼ਾਟਪੁੱਟ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ। ਇਸੇ ਤਰ੍ਹਾਂ ਲਕਸ਼ਮੀ (ਬੀ.ਏ ਦੂਜਾ) ਨੇ ਲਾਂਗ ਜੰਪ ਅਤੇ 100 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਸ਼ਿਵਾਨੀ (ਬੀ.ਏ ਦੂਜਾ) ਨੇ 400 ਮੀਟਰ ਦੌੜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਵੀਨ (ਬੀ.ਏ ਪਹਿਲਾ) ਨੇ ਸ਼ਾਟਪੁੱਟ ਵਿੱਚ ਦੂਜਾ ਸਥਾਨ ਹਾਸਲ ਕੀਤਾ। ਮੋਹਿਤ (ਬੀ.ਏ ਦੂਜਾ) ਨੇ ਸ਼ਾਟਪੁੱਟ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਖੁਸ਼ਹਾਲ (ਬੀ.ਕਾਮ ਪਹਿਲਾ) ਨੇ ਸ਼ਾਟਪੁੱਟ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਜਸਦੀਪ (ਬੀ.ਏ ਤੀਜਾ) ਨੇ ਲਾਂਗ ਜੰਪ ਵਿੱਚ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਇੰਚਾਰਜ ਡਾ. ਸਮਰਾਟ ਖੰਨਾ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਖੁਸ਼ੀ ਜਤਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਕੇ ਭਵਿੱਖ ਵਿੱਚ ਵੱਡੇ ਪੱਧਰ ’ਤੇ ਕਾਮਯਾਬੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਨਾਲ ਹੀ ਸੀਨੀਅਰ ਫੈਕਲਟੀ ਮੈਂਬਰਾਨ ਡਾ. ਪਰਮਿੰਦਰ ਸਿੰਘ ਤੱਗੜ, ਪ੍ਰੋ. ਸ਼ਿਲਪਾ ਕਾਂਸਲ, ਡਾ. ਸੁਭਾਸ਼ ਚੰਦਰ ਅਤੇ ਸਰੀਰਕ ਸਿੱਖਿਆ ਅਧਿਆਪਕ ਡਾ. ਨਵਪ੍ਰੀਤ ਸੰਧੂ ਨੇ ਵੀ ਵਿਦਿਆਰਥੀਆਂ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ।