- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਢਲੀ ਸਹਾਇਤਾ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਯੋਗ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਸਬੰਧੀ ਸਿਖਲਾਈ ਦਿੱਤੀ ਗਈ। ਇਹ ਸਿਖਲਾਈ ਦੇਣ ਲਈ ਉੱਘੇ ਸਮਾਜ ਸੇਵੀ ਉਦੇ ਰਣਦੇਵ ਵਿਸ਼ੇਸ਼ ਰੂਪ ਵਿੱਚ ਪਹੁੰਚੇ ਉਹਨਾਂ ਨੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਵਿਚਰਦਿਆਂ ਸੰਸਥਾ ਵਿੱਚ ਵਿਚਰਦਿਆਂ ਅਤੇ ਆਪਣੇ ਘਰ ਪਰਿਵਾਰ ਵਿੱਚ ਵਿਚਰਦਿਆਂ ਜੇਕਰ ਕਿਸੇ ਨੂੰ ਮੁੱਢਲੀ ਸਹਾਇਤਾ ਦੀ ਜਰੂਰਤ ਪੈਂਦੀ ਹੈ ਤਾਂ ਉਸਨੂੰ ਮੌਕੇ ਤੇ ਕਿਸ ਤਰ੍ਹਾਂ ਮੁਢਲੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਇਸ ਸਬੰਧੀ ਵਿਸਥਾਰ ਸਾਹਿਤ ਗਤੀਵਿਧੀਆਂ ਦਾ ਸਹਾਰਾ ਲੈਂਦਿਆਂ ਇਹ ਟ੍ਰੇਨਿੰਗ ਦਿੱਤੀ। ਇਹ ਸਿਖਲਾਈ ਰੈੱਡ ਕਰਾਸ ਯੂਨਿਟ ਸਰਕਾਰੀ ਬ੍ਰਿਜਿੰਦਰਾ ਕਾਲਜ ਅਤੇ ਫਰੀਦਕੋਟ ਵੱਲੋਂ ਆਯੋਜਿਤ ਕੀਤੀ ਗਈ। ਇਸ ਸਿਖਲਾਈ ਦੌਰਾਨ ਰੈੱਡ ਰਿਬਨ ਕਲੱਬਾਂ ਵੱਲੋਂ ਵੀ ਉਚੇਚਾ ਸਹਿਯੋਗ ਦਿੱਤਾ ਗਿਆ। ਰੈਡ ਕਰਾਸ ਅਤੇ ਰੈੱਡ ਰਿਬਨ ਕਲੱਬਾਂ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਦੇ ਕਨਵੀਨਰ ਡਾਕਟਰ ਸੁਖਜੀਤ ਸਿੰਘ ਨੇ ਇਸ ਮੌਕੇ ਮੁੱਖ ਵਕਤਾ ਅਤੇ ਉੱਘੇ ਸਮਾਜ ਸੇਵੀ ਉਦੇ ਰਣਦੇਵ ਜੀ ਦਾ ਧੰਨਵਾਦ ਕੀਤਾ ਅਤੇ ਇਸ ਸਿਖਲਾਈ ਦੇ ਆਯੋਜਨ ਬਾਰੇ ਸਾਰਿਆਂ ਨਾਲ ਜਾਣਕਾਰੀ ਸਾਂਝੀ ਕੀਤੀ। ਕਾਲਜ ਪ੍ਰਿੰਸੀਪਲ ਡਾ. ਪੂਜਾ ਭੱਲਾ ਨੇ ਇਸ ਸਮੇਂ ਵਿਦਿਆਰਥੀਆਂ ਨੂੰ ਅਜਿਹੀ ਸਿਖਲਾਈ ਲੈ ਕੇ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਗਗਨਦੀਪ ਕੌਰ ਅਤੇ ਪ੍ਰੋਫੈਸਰ ਮੁਸਕਾਨ ਸਿੰਗਲਾ, ਪ੍ਰੋ. ਪਵਨ ਵਾਲੀਆ, ਪ੍ਰੋ. ਰਾਜਬੀਰ ਕੌਰ ਉਚੇਚੇ ਰੂਪ ਵਿੱਚ ਹਾਜ਼ਰ ਹੋਏ। ਰੈੱਡ ਰਿਬਨ ਕਲੱਬਾਂ ਦੇ ਇੰਚਾਰਜ ਪ੍ਰੋਫੈਸਰ ਬੂਟਾ ਸਿੰਘ ਡਾ. ਨਛੱਤਰ ਸਿੰਘ ਪ੍ਰੋਫੈਸਰ ਕਿਰਨ ਬਾਲਾ ਤੋਂ ਇਲਾਵਾ ਰੈਡ ਕਰਾਸ ਯੂਨਿਟ ਦੇ ਅਧਿਆਪਕ ਸਾਹਿਬਾਨ ਡਾਕਟਰ ਕੁਲਵਿੰਦਰ ਕੌਰ ਪ੍ਰੋਫੈਸਰ ਗਗਨਦੀਪ ਸਿੰਘ ਵੀ ਇਸ ਆਯੋਜਨ ਵਿੱਚ ਸ਼ਾਮਿਲ ਰਹੇ। ਲਗਭਗ 250 ਵਿਦਿਆਰਥੀਆਂ ਨੇ ਇਸ ਸਿਖਲਾਈ ਦਾ ਲਾਹਾ ਉਠਾਇਆ। ਉਦੈ ਰਣਦੇਵ ਦਾ ਕਾਲਜ ਵੱਲੋਂ ਮਮੈਂਟੋ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਅਖੀਰ ਤੇ ਡਾ. ਸੁਖਜੀਤ ਸਿੰਘ ਨੇ ਸਭਨਾਂ ਦਾ ਧੰਨਵਾਦ ਕੀਤਾ।