- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬਾ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਾਣੀਕੇ (ਸਾਬਕਾ ਕੈਬਨਿਟ ਮੰਤਰੀ) ਵੱਲੋਂ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਤੇ ਸਾਬਕਾ ਖੇਤੀਬਾੜੀ ਮੰਤਰੀ ਸਵ. ਗੁਰਦੇਵ ਸਿੰਘ ਬਾਦਲ ਦੇ ਸਪੁੱਤਰ ਸੂਬਾ ਸਿੰਘ ਬਾਦਲ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹੈ। ਇਸ ਮੌਕੇ ਸੂਬਾ ਸਿੰਘ ਬਾਦਲ ਦੀ ਨਿਯੁਕਤੀ ਦੀ ਖ਼ਬਰ ਸੁਣਦਿਆਂ ਹੀ ਜੈਤੋ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਸੂਬਾ ਸਿੰਘ ਬਾਦਲ ਨੇ ਆਪਣੀ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਾਣੀਕੇ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਪੰਜਾਬ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜੱਥੇਦਾਰ ਸ਼ੇਰ ਸਿੰਘ ਮੰਡ, ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਸੰਧਵਾਂ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਜ਼ੈਲਦਾਰ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਸਾਬਕਾ ਚੇਅਰਮੈਨ ਪਰਗਟ ਸਿੰਘ ਬਰਾੜ ਡੋਡ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ‘ਲਾਲੀ ਬਾਦਲ’, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ, ਸੀਨੀਅਰ ਅਕਾਲੀ ਆਗੂ ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਸੀਨੀਅਰ ਅਕਾਲੀ ਆਗੂ ਸੇਵਾਜੀਤ ਸਿੰਘ ‘ਬੌਬੀ ਦੁੱਲਟ’ ਭਗਤੂਆਣਾ, ਸੀਨੀਅਰ ਅਕਾਲੀ ਆਗੂ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਸੀਨੀਅਰ ਅਕਾਲੀ ਆਗੂ ਭੋਲਾ ਸਿੰਘ ਧਾਲੀਵਾਲ ਰਾਮੇਆਣਾ, ਸੀਨੀਅਰ ਅਕਾਲੀ ਆਗੂ ਇੰਦਰਜੀਤ ਸ਼ਰਮਾ ਜੈਤੋ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ, ਯੂਥ ਸ਼੍ਰੋਮਣੀ ਅਕਾਲੀ ਦਲ ਸਰਕਲ ਚੰਦਭਾਨ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਯੂਥ ਅਕਾਲੀ ਦਲ ਸਰਕਲ ਰੋੜੀਕਪੂਰਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਸਾਬਕਾ ਸਰਪੰਚ ਹਰਬੰਸ ਸਿੰਘ ਸਿੱਧੂ ਬੰਸੀ ਬਿਸ਼ਨੰਦੀ ਆਦਿ ਨੇ ਸੂਬਾ ਸਿੰਘ ਬਾਦਲ ਨੂੰ ਮੁਬਾਰਕਬਾਦ ਦਿੱਤੀ।