- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਪ ਮੰਡਲ ਜੈਤੋ ਵੱਲੋਂ ‘ਗਣਤੰਤਰ ਦਿਵਸ’ ਮਨਾਇਆ

ਭੋਲਾ ਸ਼ਰਮਾ, ਪੰਜਾਬੀ ਜਾਗਰਣ,
ਜੈਤੋ : ਉਪ ਮੰਡਲ ਜੈਤੋ ਵੱਲੋਂ ‘ਗਣਤੰਤਰ ਦਿਵਸ’ ਮਨਾਉਣ ਲਈ ਇੱਥੇ ਖੇਡ ਸਟੇਡੀਅਮ ਵਿਚ ਸਮਾਗਮ ਕਰਵਾਇਆ ਗਿਆ। ਜਿਸ ਵਿਚ ਉਪ ਮੰਡਲ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਹਿੱਸਾ ਲਿਆ। ਇਸ ਮੌਕੇ ਮੁੱਖ ਮਹਿਮਾਨ ਉਪ ਮੰਡਲ ਮੈਜਿਸਟਰੇਟ ਜੈਤੋ ਸੂਰਜ ਕੁਮਾਰ (ਪੀਸੀਐੱਸ) ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਸਮਾਰੋਹ ਵਿਚ ਸਬ-ਡਿਵੀਜ਼ਨ ਜੁਡੀਸ਼ੀਅਲ ਮੈਜਿਸਟਰੇਟ ਜੈਤੋ ਸ਼ਮਿੰਦਰਪਾਲ ਸਿੰਘ, ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਅਤੇ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ।
ਇਸ ਮੌਕੇ ਮੁੱਖ ਮਹਿਮਾਨ ਐੱਸਡੀਐੱਮ ਸੂਰਜ ਕੁਮਾਰ ਨੇ ਉਪ ਮੰਡਲ ਦੇ ਸਮੂਹ ਵਾਸੀਆਂ ਨੂੰ ‘ਗਣਤੰਤਰ ਦਿਵਸ’ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੇਸ਼ ਭਗਤਾਂ ਅਤੇ ਸੂਰਬੀਰਾਂ ਦੀਆਂ ਵੱਡੀਆਂ ਕੁਰਬਾਨੀਆਂ ਸਦਕਾ ਸਾਨੂੰ ਆਪਣੇ ਸੰਵਿਧਾਨ ਰਾਹੀਂ ਮੌਲਿਕ ਅਖਤਿਆਰ ਮਿਲੇ ਹਨ ਅਤੇ ਇਨ੍ਹਾਂ ਦੀ ਪਾਲਣਾ ਕਰਨਾ ਸਾਡਾ ਸਭਨਾਂ ਦਾ ਫਰਜ਼ ਹੈ। ਉਨ੍ਹਾਂ ਦੇਸ਼ ਭਗਤਾਂ ਨੂੰ ਸਿਜਦਾ ਕਰਦਿਆਂ ਅਧਿਆਪਕਾਂ, ਬੱਚਿਆਂ ਅਤੇ ਸਮਾਜ ਦੇ ਸਭਨਾਂ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਵਿਕਾਸ ਲਈ ਕਾਰਜਸ਼ੀਲ ਹੋਣ। ਇਸ ਮੌਕੇ ਉਪ ਮੰਡਲ ਪ੍ਰਸ਼ਾਸਨ ਵੱਲੋਂ ਇਲਾਕੇ ਦੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ, ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ, ਪ੍ਰੋਗਰਾਮ ’ਚ ਭਾਗ ਲੈਣ ਵਾਲੇ ਸਕੂਲੀ ਵਿਦਿਆਰਥੀਆਂ, ਉੱਘੇ ਖਿਡਾਰੀਆਂ, ਸਮਾਜ ਸੇਵੀ ਸੰਸਥਾਵਾਂ, ਪੱਤਰਕਾਰਾਂ ਅਤੇ ਸ਼ੇਖ ਫ਼ਰੀਦ ਪ੍ਰੈੱਸ ਕਲੱਬ (ਰਜਿ:) ਜੈਤੋ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲੀ ਬੱਚੀਆਂ ਨੇ ਪੀ.ਟੀ. ਸ਼ੋਅ ਪੇਸ਼ ਕੀਤਾ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਸਮੂਹ ਗਾਣ, ਕੋਰੀਓਗਰਾਫ਼ੀਆਂ, ਵੱਖ-ਵੱਖ ਨਾਚਾਂ ਅਤੇ ਗਿੱਧੇ-ਭੰਗੜੇ ਰਾਹੀਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
ਵੱਖ-ਵੱਖ ਸਕੂਲਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਬਹੁਤ ਹੀ ਖੂਬਸੂਰਤ ਝਾਕੀਆਂ ਪੇਸ਼ ਕੀਤੀਆਂ ਗਈ, ਜੋ ਕਿ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਇਸ ਸਮਾਗਮ ਵਿਚ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਰਜਿ:) ਚੈਨਾ ਰੋਡ ਜੈਤੋ ਦੇ ਪ੍ਰਧਾਨ, ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ ਚੈਨਾ ਰੋਡ ਜੈਤੋ ਦੇ ਸੰਚਾਲਕ, ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਦੇ ਸਰਪ੍ਰਸਤ ਤੇ ਮਾਨਵ ਕਲਿਆਣ ਸੇਵਾ ਸੰਮਤੀ ਜੈਤੋ ਦੇ ਸਰਪ੍ਰਸਤ ਸੰਤ ਰਿਸ਼ੀ ਰਾਮ ਜੀ ਜਲਾਲ ਵਾਲੇ, ਤਹਿਸੀਲਦਾਰ ਜੈਤੋ ਸੁਖਵਿੰਦਰ ਸਿੰਘ, ਮਾਰਕੀਟ ਕਮੇਟੀ ਜੈਤੋ ਦੇ ਸਕੱਤਰ ਰਜਿੰਦਰ ਸਿੰਘ, ਬੀ.ਡੀ.ਪੀ.ਓ. ਜੈਤੋ ਇਕਬਾਲ ਸਿੰਘ, ਨਗਰ ਕੌਂਸਲ ਜੈਤੋ ਦੇ ਕਾਰਜ ਸਾਧਕ ਅਫ਼ਸਰ ਮਨਿੰਦਰਪਾਲ ਸਿੰਘ, ਥਾਣਾ ਜੈਤੋ ਦੇ ਐੱਸਐੱਚਓ ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ, ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ‘ਆਪ’ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜੈਤੋ ਸੁਸ਼ੀਲ ਅਹੂਜਾ, ਰੀਡਰ ਐੱਸਡੀਐੱਮ ਜੈਤੋ ਹਰਮੀਤ ਸਿੰਘ ਧਾਲੀਵਾਲ, ਸਟੈਨੋ ਟੂ ਐੱਸਡੀਐੱਮ ਜੈਤੋ ਜਸਵਿੰਦਰ ਸਿੰਘ, ਕਲਰਕ ਐੱਸਡੀਐੱਮ ਜੈਤੋ ਸੁਖਪ੍ਰੀਤ ਸਿੰਘ, ਰੀਡਰ ਤਹਿਸੀਲਦਾਰ ਜੈਤੋ ਕੁਲਵਿੰਦਰ ਸਿੰਘ, ਸੁਪਰਡੈਂਟ ਤਹਿਸੀਲਦਾਰ ਜੈਤੋ ਬਿਮਲਾ ਦੇਵੀ, ਬਾਬਾ ਬਹੋੜ ਲਖਵਿੰਦਰ ਸਿੰਘ ਲੱਖਾ ਖਾਰਾ, ਦੀ ਰੈਵਿਨਿਊ ਪਟਵਾਰ ਯੂਨੀਅਨ ਤਹਿਸੀਲ ਜੈਤੋ ਦੇ ਪ੍ਰਧਾਨ ਪੁਨੀਤ ਜਿੰਦਲ, ਮਿਊਂਸੀਪਲ ਵਰਕਰ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਨਾਇਬ ਸਿੰਘ ਬਰਾੜ ਸੇਵੇਵਾਲਾ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਦੇ ਕਈ ਪਤਵੰਤੇ ਸ਼ਾਮਿਲ ਹੋਏ। ਇਸ ਮੌਕੇ ਸਾਰੇ ਸਮਾਗਮ ਦਾ ਮੰਚ ਸੰਚਾਲਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦਭਾਨ ਦੇ ਲੈਕਚਰਾਰ ਜਗਦੇਵ ਸਿੰਘ ਢਿੱਲੋਂ, ਐੱਚਐੱਸਐੱਨ ਸਕੂਲ ਆਫ਼ ਐਮੀਨੈਂਸ ਜੈਤੋ ਦੇ ਹਿੰਦੀ ਮਿਸਟਰੈੱਸ ਰੀਤੂ ਨਾਰੰਗ ਨਾਗਪਾਲ, ਸਰਕਾਰੀ ਹਾਈ ਸਕੂਲ ਢੈਪਈ ਦੇ ਕੰਪਿਊਟਰ ਅਧਿਆਪਕ ਪ੍ਰਮੋਦ ਧੀਰ ਅਤੇ ਸਰਕਾਰੀ ਹਾਈ ਸਕੂਲ ਕਰੀਰਵਾਲੀ ਦੇ ਅੰਗਰੇਜ਼ੀ ਅਧਿਆਪਕ ਕਰਮਜੀਤ ਸਿੰਘ ਨੇ ਬਾਖੂਬੀ ਨਿਭਾਇਆ।