- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਭਾਰੀ ਮਾਤਰਾਂ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਰਵਾਏ ਗਏ ਨਸ਼ਟ

ਵਿਕਾਸ ਗਰਗ ਪੰਜਾਬੀ ਜਾਗਰਣ ਫਰੀਦਕੋਟ : ਡਰੱਗ ਡਿਸਪੋਜਲ ਕਮੇਟੀ ਮੈਬਰਾਂ ਵੱਲੋਂ ਸੇਲ ਲਿਮਟਿਡ ਪਾਵਰ ਪਲਾਟ ਸੇਡਾ ਸਿੰਘ ਵਾਲਾ ਵਿਖੇ 04 ਕਿਲੋ 900 ਗ੍ਰਾਮ ਤੋ ਵੱਧ ਪੋਸਤ, 03 ਕਿਲੋ 434 ਗ੍ਰਾਮ ਹੈਰੋਇਨ, 10 ਨਸ਼ੀਲੀਆਂ ਗੋਲੀਆਂ/ਕੈਪਸੂਲ, ਨੂੰ ਨਸ਼ਟ ਕੀਤਾ ਗਿਆ। ਐਸ.ਐਸ.ਪੀ ਫਰੀਦਕੋਟ ਸ੍ਰੀ ਗੁਰਬੰਸ ਸਿੰਘ ਬੈਂਸ, ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ੇ ਦੀ ਇਹ ਭਾਰੀ ਮਾਤਰਾ, ਜੋ 31 ਐਨ.ਡੀ.ਪੀ.ਐੱਸ. ਮਾਮਲਿਆਂ ਨਾਲ ਸਬੰਧਤ ਹੈ, ਜਿਸ ਨੂੰ ਕਿ ਅੱਜ ਪੂਰੀ ਪਾਰਦਰਸ਼ਤਾ ਨਾਲ ਨਸ਼ਟ ਕੀਤਾ ਗਿਆ ਹੈ। ਉਹਨਾ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਪੰਜਾਬ ਸਰਕਾਰ ਵੱਲੋਂ ਨਸ਼ਿਆ ਖਿਲਾਫ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਵਿੱਚ ਪੂਰੀ ਤਰ੍ਹਾ ਕਾਰਗਰ ਸਾਬਤ ਹੋਈ ਹੈ, ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ 21 ਕੁਇੰਟਲ 51 ਕਿਲੋ ਪੋਸਤ, 54 ਕਿਲੋ ਹੈਰੋਇਨ, ਬ੍ਰਾਮਦਗੀ ਕੀਤੀ ਗਈ ਹੈ। ਜਿਹਨਾਂ ਵਿੱਚ ਬਰਾਮਦ ਹੋਏ ਨਸ਼ੀਲੇ ਪਦਾਰਥਾ ਨੂੰ ਅੱਜ ਨਸ਼ਟ ਕੀਤਾ ਗਿਆ। ਫਰੀਦਕੋਟ ਪੁਲਿਸ ਵੱਲੋ ਮਾਰਚ 2025 ਤੋ ਲੈ ਕੇ ਹੁਣ ਤੱਕ 1791 ਮੁਕੱਦਮੇ ਦਰਜ ਕਰਕੇ 2615 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਿਛਲੇ ਮਹਿਜ 19 ਮਹੀਨਿਆ ਦੌਰਾਨ ਨਸ਼ਾ ਤਸਕਰਾ ਦੀ 09 ਕਰੋੜ ਤੋ ਜਿਆਦਾ ਕੀਮਤ ਦੀ ਜਾਇਦਾਤ ਸਬੰਧਿਤ ਅਥਾਰਟੀ ਪਾਸੋ ਮੰਨਜੂਰੀ ਹਾਸਿਲ ਕਰਨ ਉਪਰੰਤ ਫਰੀਜ ਕਰਵਾਈ ਗਈ। ਇਸਦੇ ਨਾਲ ਹੀ ਐਸ.ਐਸ.ਪੀ ਫਰੀਦਕੋਟ ਨੇ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਪੁਲਿਸ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਅਤੇ ਨਸ਼ਾ ਤਸਕਰ ਜਾਂ ਸਪਲਾਇਰ ਦੀ ਜਾਣਕਾਰੀ ਸਾਂਝੀ ਕਰਨ ਕਰਨ ਲਈ ਪੰਜਾਬ ਸਰਕਾਰ ਵੱਲੋ ਜਾਰੀ ਕੀਤੀ ਗਈ ਸੇਫ ਪੰਜਾਬ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ਦੀ ਵਰਤੋ ਕਰਨ, ਤੁਹਾਡੀ ਪਹਿਚਾਣ ਪੂਰੀ ਤਰ੍ਹਾ ਗੁਪਤ ਰੱਖੀ ਜਾਵੇਗੀ।