- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
“ਜਿਨ ਪਤ ਰਾਖੀ ਮੇਰੀ” ਨਾਟਕ ਦੀ ਸਫਲਤਾਪੂਰਵਕ ਕੀਤੀ ਗਈ ਪੇਸ਼ਕਾਰੀ

ਜਗਮੀਤ ਸਿੰਘ ਨੀਟਾ, ਪੰਜਾਬੀ ਜਾਗਰਣ, ਫ਼ਰੀਦਕੋਟ : ਬਾਬਾ ਸ਼ੇਖ ਫਰੀਦ ਆਗਮਨ ਪੁਰਬ 2026 ਦੇ ਸਬੰਧ ਵਿਚ ਦਰਬਾਰ ਗੰਜ ਫ਼ਰੀਦਕੋਟ ਵਿਖੇ ਬੀਤੀਂ ਸ਼ਾਮ ਕਰਵਾਏ ਗਏ ਡਰਾਮਾ ਫੈਸਟੀਵਲ ਦੌਰਾਨ ਕਲਾਕਾਰਾਂ ਵੱਲੋਂ ਸ਼ਮੂਲੀਅਤ ਕਰਕੇ ਆਪਣੇ ਕਲਾ ਦੇ ਖੂਬ ਜੌਹਰ ਦਿਖਾਏ ਗਏ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜ਼ੋ ਸ਼ਿਰਕਤ ਕੀਤੀ। ਇਸ ਮੌਕੇ ਲੋਕ ਗਾਇਕ ਹਨੀ ਸਿੰਘ ਅਤੇ ਗਾਇਕ ਧਰਮਜੀਤ ਨੇ ਧਾਰਮਿਕ ਗੀਤ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਆਪਣੀ ਗਾਇਕੀ ਨਾਲ ਸਰੋਤਿਆਂ ਵਿੱਚ ਆਪਣੀ ਹਾਜ਼ਰੀ ਲਵਾਈ। ਇਸ ਉਪਰੰਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾ. ਨਿਰਮਲ ਜੌੜਾ ਵੱਲੋਂ ਲਿਖਿਆ ਗਿਆ ਨਾਟਕ “ਜਿਨ ਪਤ ਰਾਖੀ ਮੇਰੀ” ਨਾਟਕ ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸੀ,ਪੇਸ਼ ਕੀਤਾ ਗਿਆ। ਜੋ ਕਿ ਰਜਿੰਦਰ ਰਾਜਾ ਅਤੇ ਨਿਰਮਲ ਧਾਲੀਵਾਲ ਵੱਲੋਂ ਡਾਇਰੈਕਟ ਕੀਤਾ ਗਿਆ। ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ ਦੀ ਦਾਸਤਾਨ ਦਾ ਮੰਚ ਤੇ ਬਹੁਤ ਸਫਲਤਾਪੂਰਵਕ ਪੇਸ਼ਕਾਰੀ ਕੀਤੀ ਗਈ। ਸ਼ਹਿਰ ਵਾਸੀਆਂ ਨੇ ਇਸ ਨਾਟਕ ਨੂੰ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਦੇਖਿਆ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਜਸਬੀਰ ਸਿੰਘ ਜੱਸੀ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਨੇ ਕਿਹਾ ਕਿ ਦਰਬਾਰ ਗੰਜ ਵਿਖੇ ਬਹੁਤ ਹੀ ਨਾਮੀ ਕਲਾਕਾਰਾਂ ਵੱਲੋਂ ਡਰਾਮਾ ਅਤੇ ਹੋਰ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਥੇ ਆ ਕੇ ਇਨ੍ਹਾਂ ਪ੍ਰੋਗਰਾਮਾਂ ਦਾ ਆਨੰਦ ਮਾਨਣ। ਇਸ ਮੌਕੇ ਬੇਅੰਤ ਕੌਰ ਸੇਖੋਂ ਧਰਮ ਪਤਨੀ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ,ਵਧੀਕ ਡਿਪਟੀ ਕਮਿਸ਼ਨਰ (ਡੀ) ਸੰਦੀਪ ਮਲਹੋਤਰਾ, ਐਸ.ਡੀ.ਐਮ ਫ਼ਰੀਦਕੋਟ ਪੁਨੀਤ ਸ਼ਰਮਾ, ਪਰਮਿੰਦਰ ਸਿੰਘ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਮਨਦੀਪ ਮੌਂਗਾ ਸੈਕਟਰੀ ਰੈਡ ਕਰਾਸ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ, ਜ਼ਿਲ੍ਹਾ ਭਾਸ਼ਾ ਅਫ਼ਸਰ ਫਿਰੋਜ਼ਪੁਰ, ਜਗਦੀਪ ਸਿੰਘ ਸੰਧੂ, ਸੁਰਿੰਦਰ ਪਾਲ ਸਿੰਘ ਸੋਨੀ, ਮਨਪ੍ਰੀਤ ਸਿੰਘ ਸੁਪਰਡੈਂਟ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।