ਬਾਦਲ ਨੇ ਕਾਲੜਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ
ਸ੍ਰ ਮਨੋਹਰ ਸਿੰਘ ਕਾਲੜਾ ਦੇ ਪਰਿਵਾਰ ਨਾਲ ਅਫਸੋਸ ਕਰਨ ਪੁੱਜੇ ਸੁਖਬੀਰ ਸਿੰਘ ਬਾਦਲ
Publish Date: Mon, 23 Mar 2026 03:38 PM (IST)
Updated Date: Tue, 24 Mar 2026 03:59 AM (IST)

ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਅਰੋੜਬੰਸ ਸਭਾ ਕੋਟਕਪੂਰਾ ਦੇ ਸਰਪ੍ਰਸਤ ਮਨੋਹਰ ਸਿੰਘ ਕਾਲੜਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰ ਕਾਲੜਾ ਵਲੋਂ ਜਥੇਬੰਦੀ ਲਈ ਨਿਭਾਈਆਂ ਸੇਵਾਵਾਂ ਦੀ ਪ੍ਰਸੰਸਾ ਕੀਤੀ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਅਤੇ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਨੇ ਦੱਸਿਆ ਕਿ ਮਨੋਹਰ ਸਿੰਘ ਕਾਲੜਾ ਨੂੰ ਟਕਸਾਲੀ ਅਕਾਲੀ ਵਜੋਂ ਵੀ ਜਾਣਿਆ ਜਾਂਦਾ ਸੀ, ਕਿਉਂਕਿ ਇਸ ਪਰਿਵਾਰ ਨੇ ਅਕਾਲੀ ਦਲ ਦਾ ਸਾਥ ਪੂਰੀ ਵਫਾਦਾਰੀ ਨਾਲ ਦਿੱਤਾ। ਸ੍ਰ ਮਨੋਹਰ ਸਿੰਘ ਦੇ ਬੇਟੇ ਸੁਰਿੰਦਰ ਸਿੰਘ ਕਾਲੜਾ, ਗੁਰਚਰਨ ਸਿੰਘ ਚੰਨੀ, ਅਮਰਜੀਤ ਸਿੰਘ ਮੋਹਣੀ ਸਮੇਤ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪਾਰਟੀ ਹਮੇਸ਼ਾਂ ਪਰਿਵਾਰ ਦੇ ਨਾਲ ਹੈ। ਸਥਾਨਕ ਨਵੀਂ ਦਾਣਾ ਮੰਡੀ ਵਿਖੇ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਆਪਣੇ ਸਾਥੀਆਂ ਸਮੇਤ ਸ੍ਰ ਕਾਲੜਾ ਦੇ ਗ੍ਰਹਿ ਵਿਖੇ ਪੁੱਜੇ ਅਤੇ ਉਸ ਤੋਂ ਬਾਅਦ ਅਰੋੜਬੰਸ ਸਭਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ ਦੇ ਘਰ ਲਈ ਰਵਾਨਾ ਹੋ ਗਏ। ਇਸ ਮੌਕੇ ਉਪਰੋਕਤ ਤੋਂ ਇਲਾਵਾ ਡਾ ਮਨਜੀਤ ਸਿੰਘ ਢਿੱਲੋਂ, ਸੁਰਿੰਦਰ ਸਿੰਘ ਬਰੀਵਾਲਾ, ਗੁਰਿੰਦਰ ਸਿੰਘ ਮਹਿੰਦੀਰੱਤਾ, ਗੁਰਦਿਆਲ ਸਿੰਘ ਗੋਗਾ, ਅਮਰਦੀਪ ਸਿੰਘ ਮੀਤਾ ਅਤੇ ਵਰਿੰਦਰਪਾਲ ਸਿੰਘ ਅਰਨੇਜਾ ਆਦਿ ਵੀ ਹਾਜਰ ਸਨ।